Sikhism
Ang-701 31
Text
ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ mere laal jeeo teraa ant na jaanaa |
ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ toon jal thal maheeal bharipur leenaa toon aape sarab samaanaa |1| rahaau |
ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ man taaraajee chit tulaa teree sev saraaf kamaavaa |
ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ghatt hee bheetar so sahu tolee in bidh chit rahaavaa |2|
ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ aape kanddaa tol taraajee aape tolanahaaraa |
ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ aape dekhai aape boojhai aape hai vanajaaraa |3|
ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ andhulaa neech jaat paradesee khin aavai til jaavai |
ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ taa kee sangat naanak rahadaa kiau kar moorraa paavai |4|2|9|
ਰਾਗੁ ਸੂਹੀ ਮਹਲਾ ੪ ਘਰੁ ੧ ॥ raag soohee mahalaa 4 ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ man raam naam aaraadhiaa gur sabad guroo gur ke |
ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥ sabh ichhaa man tan pooreea sabh chookaa ddar jam ke |1|
ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥ mere man gun gaavahu raam naam har ke |
ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥ gur tutthai man parabodhiaa har peea ras gattake |1| rahaau |
ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥ satasangat aootam satigur keree gun gaavai har prabh ke |
ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥ har kirapaa dhaar melahu satasangat ham dhovah pag jan ke |2|
ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥ raam naam sabh hai raam naamaa ras guramat ras rasake |
ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥ har amrit har jal paaeaa sabh laathee tis tis ke |3|
ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥ hamaree jaat paat gur satigur ham vechio sir gur ke |
ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥ jan naanak naam pario gur chelaa gur raakhahu laaj jan ke |4|1|
ਸੂਹੀ ਮਹਲਾ ੪ ॥ soohee mahalaa 4 |
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ har har naam bhajio purakhotam sabh binase daalad dalaghaa |
ਭਉ ਜਨਮ ਮਰਣਾ ਮੇਟਿਓ ਗੁਰਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ bhau janam maranaa mettio gurasabadee har asathir sev sukh samaghaa |1|
ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ mere man bhaj raam naam at piraghaa |
ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ mai man tan arap dhario gur aagai sir vech leeo mul mahaghaa |1| rahaau |
ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ narapat raaje rang ras maaneh bin naavai pakarr kharre sabh kalaghaa |
ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ dharam raae sir ddandd lagaanaa fir pachhutaane hath falaghaa |2|
ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ har raakh raakh jan kiram tumaare saranaagat purakh pratipalaghaa |
ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ darasan sant dehu sukh paavai prabh loch poor jan tumaghaa |3|
ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ tum samarath purakh vadde prabh suaamee mo kau keejai daan har nimaghaa |
ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ jan naanak naam milai sukh paavai ham naam vittahu sad ghumaghaa |4|2|
ਸੂਹੀ ਮਹਲਾ ੪ ॥ soohee mahalaa 4 |
ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ har naamaa har rang hai har rang majeetthai rang |
ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ gur tutthai har rang chaarriaa fir bahurr na hovee bhang |1|
Original Gurmukhi with romanized transliteration, via the GurbaniNow API. An English translation will be added once a cleared translation is available.