Sikhism
Ang-701 35
Text
ਸੂਹੀ ਮਹਲਾ ੪ ਘਰੁ ੭ ॥ soohee mahalaa 4 ghar 7 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ tere kavan kavan gun keh keh gaavaa too saahib gunee nidhaanaa |
ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ tumaree mahimaa baran na saakau toon tthaakur aooch bhagavaanaa |1|
ਮੈ ਹਰਿ ਹਰਿ ਨਾਮੁ ਧਰ ਸੋਈ ॥ mai har har naam dhar soee |
ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ jiau bhaavai tiau raakh mere saahib mai tujh bin avar na koee |1| rahaau |
ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ mai taan deebaan toohai mere suaamee mai tudh aagai aradaas |
ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ mai hor thaau naahee jis peh krau benantee meraa dukh sukh tujh hee paas |2|
ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ viche dharatee viche paanee vich kaasatt agan dhareejai |
ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ bakaree singh ikatai thaae raakhe man har jap bhram bhau door keejai |3|
ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ har kee vaddiaaee dekhahu santahu har nimaaniaa maan devaae |
ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ jiau dharatee charan tale te aoopar aavai tiau naanak saadh janaa jagat aan sabh pairee paae |4|1|12|
ਸੂਹੀ ਮਹਲਾ ੪ ॥ soohee mahalaa 4 |
ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥ toon karataa sabh kichh aape jaaneh kiaa tudh peh aakh sunaaeeai |
ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥ buraa bhalaa tudh sabh kichh soojhai jehaa ko kare tehaa ko paaeeai |1|
ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥ mere saahib toon antar kee bidh jaaneh |
ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥ buraa bhalaa tudh sabh kichh soojhai tudh bhaavai tivai bulaaveh |1| rahaau |
ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥ sabh mohu maaeaa sareer har keea vich dehee maanukh bhagat karaaee |
ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥੨॥ eikanaa satigur mel sukh deveh ik manamukh dhandh pittaaee |2|
ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥ sabh ko teraa toon sabhanaa kaa mere karate tudh sabhanaa sir likhiaa lekh |
ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥੩॥ jehee toon nadar kareh tehaa ko hovai bin nadaree naahee ko bhekh |3|
ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥ teree vaddiaaee toonhai jaaneh sabh tudhano nit dhiaae |
ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥੪॥੨॥੧੩॥ jis no tudh bhaavai tis no toon meleh jan naanak so thaae paae |4|2|13|
ਸੂਹੀ ਮਹਲਾ ੪ ॥ soohee mahalaa 4 |
ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ jin kai antar vasiaa meraa har har tin ke sabh rog gavaae |
ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ te mukat bhe jin har naam dhiaaeaa tin pavit param pad paae |1|
ਮੇਰੇ ਰਾਮ ਹਰਿ ਜਨ ਆਰੋਗ ਭਏ ॥ mere raam har jan aarog bhe |
ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ gur bachanee jinaa japiaa meraa har har tin ke haumai rog ge |1| rahaau |
ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ brahamaa bisan mahaadeo trai gun rogee vich haumai kaar kamaaee |
ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ jin kee tiseh na cheteh bapurre har guramukh sojhee paaee |2|
ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ haumai rog sabh jagat biaapiaa tin kau janam maran dukh bhaaree |
Original Gurmukhi with romanized transliteration, via the GurbaniNow API. An English translation will be added once a cleared translation is available.