U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 47

Text

1

ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ॥ sabhe ichhaa pooreea jaa paaeaa agam apaaraa |

2

ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥ gur naanak miliaa paarabraham teriaa charanaa kau balihaaraa |4|1|47|

3

ਰਾਗੁ ਸੂਹੀ ਮਹਲਾ ੫ ਘਰੁ ੭ ॥ raag soohee mahalaa 5 ghar 7 |

4

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

5

ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥ teraa bhaanaa toohai manaaeihi jis no hohi deaalaa |

6

ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥੧॥ saaee bhagat jo tudh bhaavai toon sarab jeea pratipaalaa |1|

7

ਮੇਰੇ ਰਾਮ ਰਾਇ ਸੰਤਾ ਟੇਕ ਤੁਮੑਾਰੀ ॥ mere raam raae santaa ttek tumaaree |

8

ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੂਹੈ ਅਧਾਰੀ ॥੧॥ ਰਹਾਉ ॥ jo tudh bhaavai so paravaan man tan toohai adhaaree |1| rahaau |

9

ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ ॥ toon deaal kripaal kripaa nidh manasaa pooranahaaraa |

10

ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥੨॥ bhagat tere sabh praanapat preetam toon bhagatan kaa piaaraa |2|

11

ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥ too athaahu apaar at aoochaa koee avar na teree bhaate |

12

ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ ॥੩॥ eih aradaas hamaaree suaamee visar naahee sukhadaate |3|

13

ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥ din rain saas saas gun gaavaa je suaamee tudh bhaavaa |

14

ਨਾਮੁ ਤੇਰਾ ਸੁਖੁ ਨਾਨਕੁ ਮਾਗੈ ਸਾਹਿਬ ਤੁਠੈ ਪਾਵਾ ॥੪॥੧॥੪੮॥ naam teraa sukh naanak maagai saahib tutthai paavaa |4|1|48|

15

ਸੂਹੀ ਮਹਲਾ ੫ ॥ soohee mahalaa 5 |

16

ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ ॥ visareh naahee jit too kabahoo so thaan teraa kehaa |

17

ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥੧॥ aatth pehar jit tudh dhiaaee niramal hovai dehaa |1|

18

ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ ॥ mere raam hau so thaan bhaalan aaeaa |

19

ਖੋਜਤ ਖੋਜਤ ਭਇਆ ਸਾਧਸੰਗੁ ਤਿਨੑ ਸਰਣਾਈ ਪਾਇਆ ॥੧॥ ਰਹਾਉ ॥ khojat khojat bheaa saadhasang tina saranaaee paaeaa |1| rahaau |

20

ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥ bed parre parr brahame haare ik til nahee keemat paaee |

21

ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥੨॥ saadhik sidh fireh bilalaate te bhee mohe maaee |2|

22

ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥ das aautaar raaje hoe varate mahaadev aaudhootaa |

23

ਤਿਨੑ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥੩॥ tina bhee ant na paaeo teraa laae thake bibhootaa |3|

24

ਸਹਜ ਸੂਖ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ ॥ sehaj sookh aanand naam ras har santee mangal gaaeaa |

25

ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥੪॥੨॥੪੯॥ safal darasan bhettio gur naanak taa man tan har har dhiaaeaa |4|2|49|

26

ਸੂਹੀ ਮਹਲਾ ੫ ॥ soohee mahalaa 5 |

27

ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ karam dharam paakhandd jo deeseh tin jam jaagaatee loottai |

28

ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥ nirabaan keeratan gaavahu karate kaa nimakh simarat jit chhoottai |1|

29

ਸੰਤਹੁ ਸਾਗਰੁ ਪਾਰਿ ਉਤਰੀਐ ॥ santahu saagar paar utareeai |

30

ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥ je ko bachan kamaavai santan kaa so gur parasaadee tareeai |1| rahaau |

31

ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ kott teerath majan isanaanaa is kal meh mail bhareejai |

32

ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥ saadhasang jo har gun gaavai so niramal kar leejai |2|

33

ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨੑ ਪੜਿਆ ਮੁਕਤਿ ਨ ਹੋਈ ॥ bed kateb simrit sabh saasat ina parriaa mukat na hoee |

34

ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥ ek akhar jo guramukh jaapai tis kee niramal soee |3|

35

ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ khatree braahaman sood vais upades chahu varanaa kau saajhaa |

Original Gurmukhi with romanized transliteration, via the GurbaniNow API. An English translation will be added once a cleared translation is available.