Sikhism
Ang-701 48
Text
ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥ guramukh naam japai udharai so kal meh ghatt ghatt naanak maajhaa |4|3|50|
ਸੂਹੀ ਮਹਲਾ ੫ ॥ soohee mahalaa 5 |
ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ jo kichh karai soee prabh maaneh oe raam naam rang raate |
ਤਿਨੑ ਕੀ ਸੋਭਾ ਸਭਨੀ ਥਾਈ ਜਿਨੑ ਪ੍ਰਭ ਕੇ ਚਰਣ ਪਰਾਤੇ ॥੧॥ tina kee sobhaa sabhanee thaaee jina prabh ke charan paraate |1|
ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥ mere raam har santaa jevadd na koee |
ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ ॥ bhagataa ban aaee prabh apane siau jal thal maheeal soee |1| rahaau |
ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥ kott apraadhee santasang udharai jam taa kai nerr na aavai |
ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨੑ ਹਰਿ ਸਿਉ ਆਣਿ ਮਿਲਾਵੈ ॥੨॥ janam janam kaa bichhurriaa hovai tina har siau aan milaavai |2|
ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥ maaeaa moh bharam bhau kaattai sant saran jo aavai |
ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥ jehaa manorath kar aaraadhe so santan te paavai |3|
ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥ jan kee mahimaa ketak barnau jo prabh apane bhaane |
ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥ kahu naanak jin satigur bhettiaa se sabh te bhe nikaane |4|4|51|
ਸੂਹੀ ਮਹਲਾ ੫ ॥ soohee mahalaa 5 |
ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ mahaa agan te tudh haath de raakhe pe teree saranaaee |
ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥ teraa maan taan rid antar hor doojee aas chukaaee |1|
ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ mere raam raae tudh chit aaeiai ubare |
ਤੇਰੀ ਟੇਕ ਭਰਵਾਸਾ ਤੁਮੑਰਾ ਜਪਿ ਨਾਮੁ ਤੁਮੑਾਰਾ ਉਧਰੇ ॥੧॥ ਰਹਾਉ ॥ teree ttek bharavaasaa tumaraa jap naam tumaaraa udhare |1| rahaau |
ਅੰਧ ਕੂਪ ਤੇ ਕਾਢਿ ਲੀਏ ਤੁਮੑ ਆਪਿ ਭਏ ਕਿਰਪਾਲਾ ॥ andh koop te kaadt lee tuma aap bhe kirapaalaa |
ਸਾਰਿ ਸਮੑਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥ saar samaal sarab sukh dee aap kare pratipaalaa |2|
ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥ aapanee nadar kare paramesar bandhan kaatt chhaddaae |
ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥ aapanee bhagat prabh aap karaaee aape sevaa laae |3|
ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥ bharam geaa bhai moh binaase mittiaa sagal visooraa |
ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥ naanak deaa karee sukhadaatai bhettiaa satigur pooraa |4|5|52|
ਸੂਹੀ ਮਹਲਾ ੫ ॥ soohee mahalaa 5 |
ਜਬ ਕਛੁ ਨ ਸੀਓ ਤਬ ਕਿਆ ਕਰਤਾ ਕਵਨ ਕਰਮ ਕਰਿ ਆਇਆ ॥ jab kachh na seeo tab kiaa karataa kavan karam kar aaeaa |
ਅਪਨਾ ਖੇਲੁ ਆਪਿ ਕਰਿ ਦੇਖੈ ਠਾਕੁਰਿ ਰਚਨੁ ਰਚਾਇਆ ॥੧॥ apanaa khel aap kar dekhai tthaakur rachan rachaaeaa |1|
ਮੇਰੇ ਰਾਮ ਰਾਇ ਮੁਝ ਤੇ ਕਛੂ ਨ ਹੋਈ ॥ mere raam raae mujh te kachhoo na hoee |
ਆਪੇ ਕਰਤਾ ਆਪਿ ਕਰਾਏ ਸਰਬ ਨਿਰੰਤਰਿ ਸੋਈ ॥੧॥ ਰਹਾਉ ॥ aape karataa aap karaae sarab nirantar soee |1| rahaau |
ਗਣਤੀ ਗਣੀ ਨ ਛੂਟੈ ਕਤਹੂ ਕਾਚੀ ਦੇਹ ਇਆਣੀ ॥ ganatee ganee na chhoottai katahoo kaachee deh eaanee |
ਕ੍ਰਿਪਾ ਕਰਹੁ ਪ੍ਰਭ ਕਰਣੈਹਾਰੇ ਤੇਰੀ ਬਖਸ ਨਿਰਾਲੀ ॥੨॥ kripaa karahu prabh karanaihaare teree bakhas niraalee |2|
ਜੀਅ ਜੰਤ ਸਭ ਤੇਰੇ ਕੀਤੇ ਘਟਿ ਘਟਿ ਤੁਹੀ ਧਿਆਈਐ ॥ jeea jant sabh tere keete ghatt ghatt tuhee dhiaaeeai |
ਤੇਰੀ ਗਤਿ ਮਿਤਿ ਤੂਹੈ ਜਾਣਹਿ ਕੁਦਰਤਿ ਕੀਮ ਨ ਪਾਈਐ ॥੩॥ teree gat mit toohai jaaneh kudarat keem na paaeeai |3|
ਨਿਰਗੁਣੁ ਮੁਗਧੁ ਅਜਾਣੁ ਅਗਿਆਨੀ ਕਰਮ ਧਰਮ ਨਹੀ ਜਾਣਾ ॥ niragun mugadh ajaan agiaanee karam dharam nahee jaanaa |
ਦਇਆ ਕਰਹੁ ਨਾਨਕੁ ਗੁਣ ਗਾਵੈ ਮਿਠਾ ਲਗੈ ਤੇਰਾ ਭਾਣਾ ॥੪॥੬॥੫੩॥ deaa karahu naanak gun gaavai mitthaa lagai teraa bhaanaa |4|6|53|
ਸੂਹੀ ਮਹਲਾ ੫ ॥ soohee mahalaa 5 |
Original Gurmukhi with romanized transliteration, via the GurbaniNow API. An English translation will be added once a cleared translation is available.