Sikhism
Ang-701 49
Text
ਭਾਗਠੜੇ ਹਰਿ ਸੰਤ ਤੁਮੑਾਰੇ ਜਿਨੑ ਘਰਿ ਧਨੁ ਹਰਿ ਨਾਮਾ ॥ bhaagattharre har sant tumaare jina ghar dhan har naamaa |
ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ॥੧॥ paravaan ganee seee ih aae safal tinaa ke kaamaa |1|
ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥ mere raam har jan kai hau bal jaaee |
ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥ kesaa kaa kar chavar dtulaavaa charan dhoorr mukh laaee |1| rahaau |
ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥ janam maran duhahoo meh naahee jan praupakaaree aae |
ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥ jeea daan de bhagatee laaein har siau lain milaae |2|
ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥ sachaa amar sachee paatisaahee sache setee raate |
ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥੩॥ sachaa sukh sachee vaddiaaee jis ke se tin jaate |3|
ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥ pakhaa feree paanee dtovaa har jan kai peesan pees kamaavaa |
ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥ naanak kee prabh paas benantee tere jan dekhan paavaa |4|7|54|
ਸੂਹੀ ਮਹਲਾ ੫ ॥ soohee mahalaa 5 |
ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥ paarabraham paramesar satigur aape karanaihaaraa |
ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥ charan dhoorr teree sevak maagai tere darasan kau balihaaraa |1|
ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ mere raam raae jiau raakheh tiau raheeai |
ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥ tudh bhaavai taa naam japaaveh sukh teraa ditaa laheeai |1| rahaau |
ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥ mukat bhugat jugat teree sevaa jis toon aap karaaeihi |
ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥ tahaa baikuntth jeh keeratan teraa toon aape saradhaa laaeihi |2|
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥ simar simar simar naam jeevaa tan man hoe nihaalaa |
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥੩॥ charan kamal tere dhoe dhoe peevaa mere satigur deen deaalaa |3|
ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥ kurabaan jaaee us velaa suhaavee jit tumarai duaarai aaeaa |
ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥੪॥੮॥੫੫॥ naanak kau prabh bhe kripaalaa satigur pooraa paaeaa |4|8|55|
ਸੂਹੀ ਮਹਲਾ ੫ ॥ soohee mahalaa 5 |
ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ tudh chit aae mahaa anandaa jis visareh so mar jaae |
ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥ deaal hoveh jis aoopar karate so tudh sadaa dhiaae |1|
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ mere saahib toon mai maan nimaanee |
ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥ aradaas karee prabh apane aagai sun sun jeevaa teree baanee |1| rahaau |
ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥ charan dhoorr tere jan kee hovaa tere darasan kau bal jaaee |
ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥ amrit bachan ridai ur dhaaree tau kirapaa te sang paaee |2|
ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥ antar kee gat tudh peh saaree tudh jevadd avar na koee |
ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥ jis no laae laihi so laagai bhagat tuhaaraa soee |3|
ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥ due kar jorr maagau ik daanaa saahib tutthai paavaa |
ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥ saas saas naanak aaraadhe aatth pehar gun gaavaa |4|9|56|
ਸੂਹੀ ਮਹਲਾ ੫ ॥ soohee mahalaa 5 |
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ jis ke sir aoopar toon suaamee so dukh kaisaa paavai |
ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ bol na jaanai maaeaa mad maataa maranaa cheet na aavai |1|
ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ mere raam raae toon santaa kaa sant tere |
Original Gurmukhi with romanized transliteration, via the GurbaniNow API. An English translation will be added once a cleared translation is available.