Sikhism
Ang-701 52
Text
ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ laal rataa man maaniaa gur pooraa paaeaa |2|
ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ hau jeevaa gun saar antar too vasai |
ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ toon vaseh man maeh sahaje ras rasai |3|
ਮੂਰਖ ਮਨ ਸਮਝਾਇ ਆਖਉ ਕੇਤੜਾ ॥ moorakh man samajhaae aakhau ketarraa |
ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ guramukh har gun gaae rang rangetarraa |4|
ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ nit nit ridai samaal preetam aapanaa |
ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ je chaleh gun naal naahee dukh santaapanaa |5|
ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ manamukh bharam bhulaanaa naa tis rang hai |
ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ marasee hoe viddaanaa man tan bhang hai |6|
ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ gur kee kaar kamaae laahaa ghar aaniaa |
ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ gurabaanee nirabaan sabad pachhaaniaa |7|
ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ eik naanak kee aradaas je tudh bhaavasee |
ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ mai deejai naam nivaas har gun gaavasee |8|1|3|
ਸੂਹੀ ਮਹਲਾ ੧ ॥ soohee mahalaa 1 |
ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ jiau aaran lohaa paae bhan gharraaeeai |
ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ tiau saakat jonee paae bhavai bhavaaeeai |1|
ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ bin boojhe sabh dukh dukh kamaavanaa |
ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ haumai aavai jaae bharam bhulaavanaa |1| rahaau |
ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ toon guramukh rakhanahaar har naam dhiaaeeai |
ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ meleh tujheh rajaae sabad kamaaeeai |2|
ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ toon kar kar vekheh aap dehi su paaeeai |
ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ too dekheh thaap uthaap dar beenaaeeai |3|
ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ dehee hovag khaak pavan uddaaeeai |
ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ eihu kithai ghar aautaak mehal na paaeeai |4|
ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ dihu deevee andh ghor ghab muhaaeeai |
ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ garab musai ghar chor kis rooaaeeai |5|
ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ guramukh chor na laag har naam jagaaeeai |
ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ sabad nivaaree aag jot deepaaeeai |6|
ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ laal ratan har naam gur surat bujhaaeeai |
ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ sadaa rahai nihakaam je guramat paaeeai |7|
ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ raat dihai har naau man vasaaeeai |
ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥ naanak mel milaae je tudh bhaaeeai |8|2|4|
ਸੂਹੀ ਮਹਲਾ ੧ ॥ soohee mahalaa 1 |
ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ manahu na naam visaar ahinis dhiaaeeai |
ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥ jiau raakheh kirapaa dhaar tivai sukh paaeeai |1|
ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ mai andhule har naam lakuttee ttohanee |
ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਰਹਾਉ ॥ rhau saahib kee ttek na mohai mohanee |1| rahaau |
ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥ jeh dekhau teh naal gur dekhaaliaa |
ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥ antar baahar bhaal sabad nihaaliaa |2|
ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥ sevee satigur bhaae naam niranjanaa |
ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥ tudh bhaavai tivai rajaae bharam bhau bhanjanaa |3|
ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥ janamat hee dukh laagai maranaa aae kai |
ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥ janam maran paravaan har gun gaae kai |4|
ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥ hau naahee too hoveh tudh hee saajiaa |
Original Gurmukhi with romanized transliteration, via the GurbaniNow API. An English translation will be added once a cleared translation is available.