Sikhism
Ang-701 54
Text
ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ har kaa naam sat kar jaanai gur kai bhaae piaare |
ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ sachee vaddiaaee gur te paaee sachai naae piaare |
ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ eko sachaa sabh meh varatai viralaa ko veechaare |
ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ aape mel le taa bakhase sachee bhagat savaare |7|
ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ sabho sach sach sach varatai guramukh koee jaanai |
ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ jaman maranaa hukamo varatai guramukh aap pachhaanai |
ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ naam dhiaae taa satigur bhaae jo ichhai so fal paae |
ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥ naanak tis daa sabh kichh hovai ji vichahu aap gavaae |8|1|
ਸੂਹੀ ਮਹਲਾ ੩ ॥ soohee mahalaa 3 |
ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ kaaeaa kaaman at suaalau pir vasai jis naale |
ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮੑਾਲੇ ॥ pir sache te sadaa suhaagan gur kaa sabad samaale |
ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ har kee bhagat sadaa rang raataa haumai vichahu jaale |1|
ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ vaahu vaahu poore gur kee baanee |
ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ poore gur te upajee saach samaanee |1| rahaau |
ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ kaaeaa andar sabh kichh vasai khandd manddal paataalaa |
ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ kaaeaa andar jagajeevan daataa vasai sabhanaa kare pratipaalaa |
ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮੑਾਲਾ ॥੨॥ kaaeaa kaaman sadaa suhelee guramukh naam samaalaa |2|
ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ kaaeaa andar aape vasai alakh na lakhiaa jaaee |
ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ manamukh mugadh boojhai naahee baahar bhaalan jaaee |
ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ satigur seve sadaa sukh paae satigur alakh ditaa lakhaaee |3|
ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ kaaeaa andar ratan padaarath bhagat bhare bhanddaaraa |
ਇਸੁ ਕਾਇਆ ਅੰਦਰਿ ਨਉਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ eis kaaeaa andar naukhandd prithamee haatt pattan baajaaraa |
ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ eis kaaeaa andar naam nau nidh paaeeai gur kai sabad veechaaraa |4|
ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ kaaeaa andar tol tulaavai aape tolanahaaraa |
ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ eihu man ratan javaahar maanak tis kaa mol afaaraa |
ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ mol kit hee naam paaeeai naahee naam paaeeai gur beechaaraa |5|
ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ guramukh hovai su kaaeaa khojai hor sabh bharam bhulaaee |
ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ jis no dee soee jan paavai hor kiaa ko kare chaturaaee |
ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ kaaeaa andar bhau bhaau vasai gur parasaadee paaee |6|
ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ kaaeaa andar brahamaa bisan mahesaa sabh opat jit sansaaraa |
ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ sachai aapanaa khel rachaaeaa aavaa gaun paasaaraa |
ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ poorai satigur aap dikhaaeaa sach naam nisataaraa |7|
ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ saa kaaeaa jo satigur sevai sachai aap savaaree |
ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ vin naavai dar dtoee naahee taa jam kare khuaaree |
ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥ naanak sach vaddiaaee paae jis no har kirapaa dhaaree |8|2|
Original Gurmukhi with romanized transliteration, via the GurbaniNow API. An English translation will be added once a cleared translation is available.