Sikhism
Ang-701 55
Text
ਰਾਗੁ ਸੂਹੀ ਮਹਲਾ ੩ ਘਰੁ ੧੦ ॥ raag soohee mahalaa 3 ghar 10 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ duneea na saalaeh jo mar vanyasee |
ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ lokaa na saalaeh jo mar khaak theeee |1|
ਵਾਹੁ ਮੇਰੇ ਸਾਹਿਬਾ ਵਾਹੁ ॥ vaahu mere saahibaa vaahu |
ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ guramukh sadaa salaaheeai sachaa veparavaahu |1| rahaau |
ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ duneea keree dosatee manamukh dajh maran |
ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ jam pur badhe maareeeh velaa na laahan |2|
ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ guramukh janam sakaarathaa sachai sabad lagan |
ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ aatam raam pragaasiaa sahaje sukh rahan |3|
ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ gur kaa sabad visaariaa doojai bhaae rachan |
ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ tisanaa bhukh na utarai anadin jalat firan |4|
ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ dusattaa naal dosatee naal santaa vair karan |
ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ aap ddube kuttanb siau sagale kul ddoban |5|
ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ nindaa bhalee kisai kee naahee manamukh mugadh karan |
ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ muh kaale tin nindakaa narake ghor pavan |6|
ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ e man jaisaa seveh taisaa hoveh tehe karam kamaae |
ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ aap beej aape hee khaavanaa kahanaa kichhoo na jaae |7|
ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ mahaa purakhaa kaa bolanaa hovai kitai parathaae |
ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ oe amrit bhare bharapoor heh onaa til na tamaae |8|
ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ gunakaaree gun sangharai avaraa upadesen |
ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ se vaddabhaagee ji onaa mil rahe anadin naam len |9|
ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ desee rijak sanbaeh jin upaaee medanee |
ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ eko hai daataar sachaa aap dhanee |10|
ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ so sach terai naal hai guramukh nadar nihaal |
ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ aape bakhase mel le so prabh sadaa samaal |11|
ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ man mailaa sach niramalaa kiau kar miliaa jaae |
ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ prabh mele taa mil rahai haumai sabad jalaae |12|
ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ so sahu sachaa veesarai dhrig jeevan sansaar |
ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ nadar kare naa veesarai guramatee veechaar |13|
ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ satigur mele taa mil rahaa saach rakhaa ur dhaar |
ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ miliaa hoe na veechhurrai gur kai het piaar |14|
ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ pir saalaahee aapanaa gur kai sabad veechaar |
ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ mil preetam sukh paaeaa sobhaavantee naar |15|
ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ manamukh man na bhijee at maile chit katthor |
ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ sapai dudh peeaeeai andar vis nikor |16|
ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ aap kare kis aakheeai aape bakhasanahaar |
ਗੁਰਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ gurasabadee mail utarai taa sach baniaa seegaar |17|
Original Gurmukhi with romanized transliteration, via the GurbaniNow API. An English translation will be added once a cleared translation is available.