Sikhism
Ang-701 56
Text
ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ sachaa saahu sache vanajaare othai koorre naa ttikan |
ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ onaa sach na bhaavee dukh hee maeh pachan |18|
ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ haumai mailaa jag firai mar jamai vaaro vaar |
ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ peiai kirat kamaavanaa koe na mettanahaar |19|
ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ santaa sangat mil rahai taa sach lagai piaar |
ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ sach salaahee sach man dar sachai sachiaar |20|
ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ gur poore pooree mat hai ahinis naam dhiaae |
ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ haumai meraa vadd rog hai vichahu tthaak rahaae |21|
ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ gur saalaahee aapanaa niv niv laagaa paae |
ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ tan man saupee aagai dharee vichahu aap gavaae |22|
ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ khinchotaan vigucheeai ekas siau liv laae |
ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ haumai meraa chhadd too taa sach rahai samaae |23|
ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ satigur no mile si bhaaeiraa sachai sabad lagan |
ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ sach mile se na vichhurreh dar sachai disan |24|
ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ se bhaaee se sajanaa jo sachaa sevan |
ਅਵਗਣ ਵਿਕਣਿ ਪਲੑਰਨਿ ਗੁਣ ਕੀ ਸਾਝ ਕਰੰਨਿੑ ॥੨੫॥ avagan vikan palaran gun kee saajh karana |25|
ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ gun kee saajh sukh aoopajai sachee bhagat karen |
ਸਚੁ ਵਣੰਜਹਿ ਗੁਰਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ sach vananjeh gurasabad siau laahaa naam len |26|
ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ sueinaa rupaa paap kar kar sancheeai chalai na chaladiaa naal |
ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ vin naavai naal na chalasee sabh mutthee jamakaal |27|
ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮੑਾਲਿ ॥ man kaa tosaa har naam hai hiradai rakhahu samaal |
ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ehu kharach akhutt hai guramukh nibahai naal |28|
ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ e man moolahu bhuliaa jaaseh pat gavaae |
ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ eihu jagat mohi doojai viaapiaa guramatee sach dhiaae |29|
ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ har kee keemat naa pavai har jas likhan na jaae |
ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ gur kai sabad man tan rapai har siau rahai samaae |30|
ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ so sahu meraa rangulaa range sehaj subhaae |
ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ kaaman rang taa charrai jaa pir kai ank samaae |31|
ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ chiree vichhune bhee milan jo satigur sevan |
ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ antar nav nidh naam hai khaan kharachan na nikhuttee har gun sehaj ravan |32|
ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ naa oe janameh naa mareh naa oe dukh sahan |
ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ gur raakhe se ubare har siau kel karan |33|
ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ sajan mile na vichhurreh ji anadin mile rahan |
ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥ eis jag meh virale jaaneeeh naanak sach lahan |34|1|3|
ਸੂਹੀ ਮਹਲਾ ੩ ॥ soohee mahalaa 3 |
ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥ har jee sookham agam hai kit bidh miliaa jaae |
ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥ gur kai sabad bhram katteeai achint vasai man aae |1|
ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥ guramukh har har naam japan |
Original Gurmukhi with romanized transliteration, via the GurbaniNow API. An English translation will be added once a cleared translation is available.