Sikhism
Ang-701 57
Text
ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥ hau tin kai balihaaranai man har gun sadaa ravan |1| rahaau |
ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨਿੑ ॥ gur saravar maan sarovar hai vaddabhaagee purakh lahana |
ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥ sevak guramukh khojiaa se hansule naam lahan |2|
ਨਾਮੁ ਧਿਆਇਨਿੑ ਰੰਗ ਸਿਉ ਗੁਰਮੁਖਿ ਨਾਮਿ ਲਗੰਨਿੑ ॥ naam dhiaaeina rang siau guramukh naam lagana |
ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨਿੑ ॥੩॥ dhur poorab hovai likhiaa gur bhaanaa man lena |3|
ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥ vaddabhaagee ghar khojiaa paaeaa naam nidhaan |
ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥ gur poorai vekhaaliaa prabh aatam raam pachhaan |4|
ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥ sabhanaa kaa prabh ek hai doojaa avar na koe |
ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥ gur parasaadee man vasai tith ghatt paragatt hoe |5|
ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥ sabh antarajaamee braham hai braham vasai sabh thaae |
ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥ mandaa kis no aakheeai sabad vekhahu liv laae |6|
ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥ buraa bhalaa tichar aakhadaa jichar hai duhu maeh |
ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥ guramukh eko bujhiaa ekas maeh samaae |7|
ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥ sevaa saa prabh bhaavasee jo prabh paae thaae |
ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥ jan naanak har aaraadhiaa gur charanee chit laae |8|2|4|9|
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ॥ raag soohee asattapadeea mahalaa 4 ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ koee aan milaavai meraa preetam piaaraa hau tis peh aap vechaaee |1|
ਦਰਸਨੁ ਹਰਿ ਦੇਖਣ ਕੈ ਤਾਈ ॥ darasan har dekhan kai taaee |
ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ kripaa kareh taa satigur meleh har har naam dhiaaee |1| rahaau |
ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ je sukh dehi ta tujheh araadhee dukh bhee tujhai dhiaaee |2|
ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ je bhukh dehi ta it hee raajaa dukh vich sookh manaaee |3|
ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ tan man kaatt kaatt sabh arapee vich aganee aap jalaaee |4|
ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ pakhaa feree paanee dtovaa jo deveh so khaaee |5|
ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ naanak gareeb dteh peaa duaarai har mel laihu vaddiaaee |6|
ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ akhee kaadt dharee charanaa tal sabh dharatee fir mat paaee |7|
ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ je paas bahaaleh taa tujheh araadhee je maar kadteh bhee dhiaaee |8|
ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ je lok salaahe taa teree upamaa je nindai ta chhodd na jaaee |9|
ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ je tudh val rahai taa koee kihu aakhau tudh visariai mar jaaee |10|
ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ vaar vaar jaaee gur aoopar pai pairee sant manaaee |11|
ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ naanak vichaaraa bheaa divaanaa har tau darasan kai taaee |12|
ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ jhakharr jhaagee meehu varasai bhee gur dekhan jaaee |13|
ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ samund saagar hovai bahu khaaraa gurasikh langh gur peh jaaee |14|
ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ jiau praanee jal bin hai marataa tiau sikh gur bin mar jaaee |15|
Original Gurmukhi with romanized transliteration, via the GurbaniNow API. An English translation will be added once a cleared translation is available.