Sikhism
Ang-701 60
Text
ਰਾਗੁ ਸੂਹੀ ਮਹਲਾ ੫ ਘਰੁ ੩ ॥ raag soohee mahalaa 5 ghar 3 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮਿਥਨ ਮੋਹ ਅਗਨਿ ਸੋਕ ਸਾਗਰ ॥ mithan moh agan sok saagar |
ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ kar kirapaa udhar har naagar |1|
ਚਰਣ ਕਮਲ ਸਰਣਾਇ ਨਰਾਇਣ ॥ charan kamal saranaae naraaein |
ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ deenaa naath bhagat paraaein |1| rahaau |
ਅਨਾਥਾ ਨਾਥ ਭਗਤ ਭੈ ਮੇਟਨ ॥ anaathaa naath bhagat bhai mettan |
ਸਾਧਸੰਗਿ ਜਮਦੂਤ ਨ ਭੇਟਨ ॥੨॥ saadhasang jamadoot na bhettan |2|
ਜੀਵਨ ਰੂਪ ਅਨੂਪ ਦਇਆਲਾ ॥ jeevan roop anoop deaalaa |
ਰਵਣ ਗੁਣਾ ਕਟੀਐ ਜਮ ਜਾਲਾ ॥੩॥ ravan gunaa katteeai jam jaalaa |3|
ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ amrit naam rasan nit jaapai |
ਰੋਗ ਰੂਪ ਮਾਇਆ ਨ ਬਿਆਪੈ ॥੪॥ rog roop maaeaa na biaapai |4|
ਜਪਿ ਗੋਬਿੰਦ ਸੰਗੀ ਸਭਿ ਤਾਰੇ ॥ jap gobind sangee sabh taare |
ਪੋਹਤ ਨਾਹੀ ਪੰਚ ਬਟਵਾਰੇ ॥੫॥ pohat naahee panch battavaare |5|
ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ man bach kram prabh ek dhiaae |
ਸਰਬ ਫਲਾ ਸੋਈ ਜਨੁ ਪਾਏ ॥੬॥ sarab falaa soee jan paae |6|
ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ dhaar anugrahu apanaa prabh keenaa |
ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ keval naam bhagat ras deenaa |7|
ਆਦਿ ਮਧਿ ਅੰਤਿ ਪ੍ਰਭੁ ਸੋਈ ॥ aad madh ant prabh soee |
ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ naanak tis bin avar na koee |8|1|2|
ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯ ॥ raag soohee mahalaa 5 asattapadeea ghar 9 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨੑ ਸੰਗੁ ਜੀਉ ॥ jin dditthiaa man rahaseeai kiau paaeeai tina sang jeeo |
ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥ sant sajan man mitr se laaein prabh siau rang jeeo |
ਤਿਨੑ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥੧॥ tina siau preet na tuttee kabahu na hovai bhang jeeo |1|
ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥ paarabraham prabh kar deaa gun gaavaa tere nit jeeo |
ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ ॥ aae milahu sant sajanaa naam japah man mit jeeo |1| rahaau |
ਦੇਖੈ ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥ dekhai sune na jaanee maaeaa mohiaa andh jeeo |
ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥ kaachee dehaa vinasanee koorr kamaavai dhandh jeeo |
ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥ naam dhiaaveh se jin chale gur poore sanabandh jeeo |2|
ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥ hukame jug meh aaeaa chalan hukam sanjog jeeo |
ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥ hukame parapanch pasariaa hukam kare ras bhog jeeo |
ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥ jis no karataa visarai tiseh vichhorraa sog jeeo |3|
ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥ aapanarre prabh bhaaniaa daragah paidhaa jaae jeeo |
ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥ aithai sukh mukh ujalaa iko naam dhiaae jeeo |
ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥ aadar ditaa paarabraham gur seviaa sat bhaae jeeo |4|
ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥ thaan thanantar rav rahiaa sarab jeea pratipaal jeeo |
ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥ sach khajaanaa sanchiaa ek naam dhan maal jeeo |
ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥੫॥ man te kabahu na veesarai jaa aape hoe deaal jeeo |5|
Original Gurmukhi with romanized transliteration, via the GurbaniNow API. An English translation will be added once a cleared translation is available.