Sikhism
Ang-701 66
Text
ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ saajh kareejai gunah keree chhodd avagan chaleeai |
ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ pahire pattanbar kar addanbar aapanaa pirr maleeai |
ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ jithai jaae baheeai bhalaa kaheeai jhol amrit peejai |
ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ gunaa kaa hovai vaasulaa kadt vaas leejai |3|
ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ aap kare kis aakheeai hor kare na koee |
ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ aakhan taa kau jaaeeai je bhoolarraa hoee |
ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ je hoe bhoolaa jaae kaheeai aap karataa kiau bhulai |
ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ sune dekhe baajh kahiai daan anamangiaa divai |
ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ daan dee daataa jag bidhaataa naanakaa sach soee |
ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥ aap kare kis aakheeai hor kare na koee |4|1|4|
ਸੂਹੀ ਮਹਲਾ ੧ ॥ soohee mahalaa 1 |
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ meraa man raataa gun ravai man bhaavai soee |
ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ gur kee paurree saach kee saachaa sukh hoee |
ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ sukh sehaj aavai saach bhaavai saach kee mat kiau ttalai |
ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ eisanaan daan sugiaan majan aap achhalio kiau chhalai |
ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ parapanch moh bikaar thaake koorr kapatt na doee |
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ meraa man raataa gun ravai man bhaavai soee |1|
ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ saahib so saalaaheeai jin kaaran keea |
ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ mail laagee man mailiai kinai amrit peea |
ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ math amrit peea ihu man deea gur peh mol karaaeaa |
ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ aapanarraa prabh sehaj pachhaataa jaa man saachai laaeaa |
ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ tis naal gun gaavaa je tis bhaavaa kiau milai hoe paraaeaa |
ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ saahib so saalaaheeai jin jagat upaaeaa |2|
ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ aae geaa kee na aaeo kiau aavai jaataa |
ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ preetam siau man maaniaa har setee raataa |
ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ saahib rang raataa sach kee baataa jin binb kaa kott usaariaa |
ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ panch bhoo naaeiko aap sirandaa jin sach kaa pindd savaariaa |
ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ham avaganiaare too sun piaare tudh bhaavai sach soee |
ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ aavan jaanaa naa theeai saachee mat hoee |3|
ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ anjan taisaa anjeeai jaisaa pir bhaavai |
ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ samajhai soojhai jaaneeai je aap jaanaavai |
ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ aap jaanaavai maarag paavai aape manooaa leve |
ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ karam sukaram karaae aape keemat kaun abheve |
ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ tant mant paakhandd na jaanaa raam ridai man maaniaa |
ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰਸਬਦੀ ਸਚੁ ਜਾਨਿਆ ॥੪॥ anjan naam tisai te soojhai gurasabadee sach jaaniaa |4|
ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ saajan hovan aapane kiau par ghar jaahee |
ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ saajan raate sach ke sange man maahee |
ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ man maeh saajan kareh raleea karam dharam sabaaeaa |
Original Gurmukhi with romanized transliteration, via the GurbaniNow API. An English translation will be added once a cleared translation is available.