Sikhism
Ang-701 70
Text
ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ nihachal raaj sadaa har keraa tis bin avar na koee raam |
ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ tis bin avar na koee sadaa sach soee guramukh eko jaaniaa |
ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ dhan pir melaavaa hoaa guramatee man maaniaa |
ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ satigur miliaa taa har paaeaa bin har naavai mukat na hoee |
ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ naanak kaaman kantai raave man maaniai sukh hoee |1|
ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ satigur sev dhan baalarree har var paaveh soee raam |
ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ sadaa hoveh sohaaganee fir mailaa ves na hoee raam |
ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ fir mailaa ves na hoee guramukh boojhai koee haumai maar pachhaaniaa |
ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ karanee kaar kamaavai sabad samaavai antar eko jaaniaa |
ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ guramukh prabh raave din raatee aapanaa saachee sobhaa hoee |
ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ naanak kaaman pir raave aapanaa rav rahiaa prabh soee |2|
ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ gur kee kaar kare dhan baalarree har var dee milaae raam |
ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ har kai rang ratee hai kaaman mil preetam sukh paae raam |
ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ mil preetam sukh paae sach samaae sach varatai sabh thaaee |
ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ sachaa seegaar kare din raatee kaaman sach samaaee |
ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ har sukhadaataa sabad pachhaataa kaaman leaa kantth laae |
ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ naanak mahalee mehal pachhaanai guramatee har paae |3|
ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ saa dhan baalee dhur melee merai prabh aap milaaee raam |
ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ guramatee ghatt chaanan hoaa prabh rav rahiaa sabh thaaee raam |
ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ prabh rav rahiaa sabh thaaee man vasaaee poorab likhiaa paaeaa |
ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ sej sukhaalee mere prabh bhaanee sach seegaar banaaeaa |
ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ kaaman niramal haumai mal khoee guramat sach samaaee |
ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥ naanak aap milaaee karatai naam navai nidh paaee |4|3|4|
ਸੂਹੀ ਮਹਲਾ ੩ ॥ soohee mahalaa 3 |
ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥ har hare har gun gaavahu har guramukhe paae raam |
ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥ anadino sabad ravahu anahad sabad vajaae raam |
ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥ anahad sabad vajaae har jeeo ghar aae har gun gaavahu naaree |
ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ ॥ anadin bhagat kareh gur aagai saa dhan kant piaaree |
ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥ gur kaa sabad vasiaa ghatt antar se jan sabad suhaae |
ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥ naanak tin ghar sad hee sohilaa har kar kirapaa ghar aae |1|
ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥ bhagataa man aanand bheaa har naam rahe liv laae raam |
ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥ guramukhe man niramal hoaa niramal har gun gaae raam |
ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥ niramal gun gaae naam man vasaae har kee amrit baanee |
ਜਿਨੑ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥ jina man vasiaa seee jan nisatare ghatt ghatt sabad samaanee |
Original Gurmukhi with romanized transliteration, via the GurbaniNow API. An English translation will be added once a cleared translation is available.