Sikhism
Ang-701 73
Text
ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ॥ raag soohee mahalaa 4 chhant ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ satigur purakh milaae avagan vikanaa gun ravaa bal raam jeeo |
ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ har har naam dhiaae gurabaanee nit nit chavaa bal raam jeeo |
ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ gurabaanee sad meetthee laagee paap vikaar gavaaeaa |
ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ haumai rog geaa bhau bhaagaa sahaje sehaj milaaeaa |
ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ kaaeaa sej gur sabad sukhaalee giaan tat kar bhogo |
ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ anadin sukh maane nit raleea naanak dhur sanjogo |1|
ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ sat santokh kar bhaau kurram kurramaaee aaeaa bal raam jeeo |
ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ sant janaa kar mel gurabaanee gaavaaeea bal raam jeeo |
ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ baanee gur gaaee param gat paaee panch mile sohaaeaa |
ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ geaa karodh mamataa tan naatthee paakhandd bharam gavaaeaa |
ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ haumai peer gee sukh paaeaa aarogat bhe sareeraa |
ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ gur parasaadee braham pachhaataa naanak gunee gaheeraa |2|
ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ manamukh vichhurree door mehal na paae bal gee bal raam jeeo |
ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ antar mamataa koor koorr vihaajhe koorr lee bal raam jeeo |
ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ koorr kapatt kamaavai mahaa dukh paavai vin satigur mag na paaeaa |
ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ aujharr panth bhramai gaavaaree khin khin dhake khaaeaa |
ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ aape deaa kare prabh daataa satigur purakh milaae |
ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ janam janam ke vichhurre jan mele naanak sehaj subhaae |3|
ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ aaeaa lagan ganaae hiradai dhan omaaheea bal raam jeeo |
ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ panddit paadhe aan patee beh vaachaaeea bal raam jeeo |
ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ patee vaachaaee man vajee vadhaaee jab saajan sune ghar aae |
ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ gunee giaanee beh mataa pakaaeaa fere tat divaae |
ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ var paaeaa purakh agam agochar sad navatan baal sakhaaee |
ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥ naanak kirapaa kar kai mele vichhurr kade na jaaee |4|1|
ਸੂਹੀ ਮਹਲਾ ੪ ॥ soohee mahalaa 4 |
ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ har pahilarree laav paraviratee karam drirraaeaa bal raam jeeo |
ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ baanee brahamaa ved dharam drirrahu paap tajaaeaa bal raam jeeo |
ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ dharam drirrahu har naam dhiaavahu simrit naam drirraaeaa |
ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ satigur gur pooraa aaraadhahu sabh kilavikh paap gavaaeaa |
ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ sehaj anand hoaa vaddabhaagee man har har meetthaa laaeaa |
Original Gurmukhi with romanized transliteration, via the GurbaniNow API. An English translation will be added once a cleared translation is available.