U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 74

Text

1

ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥ jan kahai naanak laav pahilee aaranbh kaaj rachaaeaa |1|

2

ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥ har doojarree laav satigur purakh milaaeaa bal raam jeeo |

3

ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥ nirbhau bhai man hoe haumai mail gavaaeaa bal raam jeeo |

4

ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥ niramal bhau paaeaa har gun gaaeaa har vekhai raam hadoore |

5

ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ har aatam raam pasaariaa suaamee sarab rahiaa bharapoore |

6

ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ antar baahar har prabh eko mil har jan mangal gaae |

7

ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥ jan naanak doojee laav chalaaee anahad sabad vajaae |2|

8

ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥ har teejarree laav man chaau bheaa bairaageea bal raam jeeo |

9

ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥ sant janaa har mel har paaeaa vaddabhaageea bal raam jeeo |

10

ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥ niramal har paaeaa har gun gaaeaa mukh bolee har baanee |

11

ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥ sant janaa vaddabhaagee paaeaa har katheeai akath kahaanee |

12

ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥ hiradai har har har dhun upajee har japeeai masatak bhaag jeeo |

13

ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥ jan naanak bole teejee laavai har upajai man bairaag jeeo |3|

14

ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥ har chautharree laav man sehaj bheaa har paaeaa bal raam jeeo |

15

ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥ guramukh miliaa subhaae har man tan meetthaa laaeaa bal raam jeeo |

16

ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥ har meetthaa laaeaa mere prabh bhaaeaa anadin har liv laaee |

17

ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥ man chindiaa fal paaeaa suaamee har naam vajee vaadhaaee |

18

ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥ har prabh tthaakur kaaj rachaaeaa dhan hiradai naam vigaasee |

19

ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥ jan naanak bole chauthee laavai har paaeaa prabh avinaasee |4|2|

20

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

21

ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥ raag soohee chhant mahalaa 4 ghar 2 |

22

ਗੁਰਮੁਖਿ ਹਰਿ ਗੁਣ ਗਾਏ ॥ guramukh har gun gaae |

23

ਹਿਰਦੈ ਰਸਨ ਰਸਾਏ ॥ hiradai rasan rasaae |

24

ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥ har rasan rasaae mere prabh bhaae miliaa sehaj subhaae |

25

ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥ anadin bhog bhoge sukh sovai sabad rahai liv laae |

26

ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥ vaddai bhaag gur pooraa paaeeai anadin naam dhiaae |

27

ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥੧॥ sahaje sehaj miliaa jagajeevan naanak sun samaae |1|

28

ਸੰਗਤਿ ਸੰਤ ਮਿਲਾਏ ॥ sangat sant milaae |

29

ਹਰਿ ਸਰਿ ਨਿਰਮਲਿ ਨਾਏ ॥ har sar niramal naae |

30

ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ ॥ niramal jal naae mail gavaae bhe pavit sareeraa |

31

ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥ duramat mail gee bhram bhaagaa haumai binatthee peeraa |

32

ਨਦਰਿ ਪ੍ਰਭੂ ਸਤਸੰਗਤਿ ਪਾਈ ਨਿਜ ਘਰਿ ਹੋਆ ਵਾਸਾ ॥ nadar prabhoo satasangat paaee nij ghar hoaa vaasaa |

Original Gurmukhi with romanized transliteration, via the GurbaniNow API. An English translation will be added once a cleared translation is available.