U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-701 76

Text

1

ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ pooraa purakh paaeaa vaddabhaagee sach naam liv laavai |

2

ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ mat paragaas bhee man maaniaa raam naam vaddiaaee |

3

ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥ naanak prabh paaeaa sabad milaaeaa jotee jot milaaee |4|1|4|

4

ਸੂਹੀ ਮਹਲਾ ੪ ਘਰੁ ੫ ॥ soohee mahalaa 4 ghar 5 |

5

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

6

ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥ gur sant jano piaaraa mai miliaa meree trisanaa bujh geeaase |

7

ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥ hau man tan devaa satigurai mai mele prabh gunataase |

8

ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥ dhan dhan guroo vadd purakh hai mai dase har saabaase |

9

ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥ vaddabhaagee har paaeaa jan naanak naam vigaase |1|

10

ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥ gur sajan piaaraa mai miliaa har maarag panth dasaahaa |

11

ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥ ghar aavahu chiree vichhuniaa mil sabad guroo prabh naahaa |

12

ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥ hau tujh baajhahu kharee uddeeneea jiau jal bin meen maraahaa |

13

ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥ vaddabhaagee har dhiaaeaa jan naanak naam samaahaa |2|

14

ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥ man deh dis chal chal bharamiaa manamukh bharam bhulaaeaa |

15

ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥ nit aasaa man chitavai man trisanaa bhukh lagaaeaa |

16

ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥ anataa dhan dhar dabiaa fir bikh bhaalan geaa |

17

ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥੩॥ jan naanak naam salaeh too bin naavai pach pach mueaa |3|

18

ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥ gur sundar mohan paae kare har prem baanee man maariaa |

19

ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥ merai hiradai sudh budh visar gee man aasaa chint visaariaa |

20

ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥ mai antar vedan prem kee gur dekhat man saadhaariaa |

21

ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥ vaddabhaagee prabh aae mil jan naanak khin khin vaariaa |4|1|5|

22

ਸੂਹੀ ਛੰਤ ਮਹਲਾ ੪ ॥ soohee chhant mahalaa 4 |

23

ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ maarehis ve jan haumai bikhiaa jin har prabh milan na diteea |

24

ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ deh kanchan ve vaneea in haumai maar viguteea |

25

ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ mohu maaeaa ve sabh kaalakhaa in manamukh moorr sajuteea |

26

ਜਨ ਨਾਨਕ ਗੁਰਮੁਖਿ ਉਬਰੇ ਗੁਰਸਬਦੀ ਹਉਮੈ ਛੁਟੀਆ ॥੧॥ jan naanak guramukh ubare gurasabadee haumai chhutteea |1|

27

ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ vas aanihu ve jan is man kau man baase jiau nit bhaudiaa |

28

ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ dukh rain ve vihaaneea nit aasaa aas karediaa |

29

ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ gur paaeaa ve sant jano man aas pooree har chaudiaa |

30

ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥ jan naanak prabh dehu matee chhadd aasaa nit sukh saudiaa |2|

31

ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ saa dhan aasaa chit kare raam raajiaa har prabh sejarreeai aaee |

32

ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥ meraa tthaakur agam deaal hai raam raajiaa kar kirapaa lehu milaaee |

Original Gurmukhi with romanized transliteration, via the GurbaniNow API. An English translation will be added once a cleared translation is available.