Sikhism
Ang-701 84
Text
ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ khaat kharachat bilachhat sukh paaeaa karate kee daat savaaee raam |
ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ daat savaaee nikhutt na jaaee antarajaamee paaeaa |
ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ kott bighan sagale utth naatthe dookh na nerrai aaeaa |
ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ saant sehaj aanand ghanere binasee bhookh sabaaee |
ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥ naanak gun gaaveh suaamee ke acharaj jis vaddiaaee raam |2|
ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ jis kaa kaaraj tin hee keea maanas kiaa vechaaraa raam |
ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ bhagat sohan har ke gun gaaveh sadaa kareh jaikaaraa raam |
ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ gun gaae gobind anad upaje saadhasangat sang banee |
ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ jin udam keea taal keraa tis kee upamaa kiaa ganee |
ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ atthasatth teerath pun kiriaa mahaa niramal chaaraa |
ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ patit paavan birad suaamee naanak sabad adhaaraa |3|
ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ gun nidhaan meraa prabh karataa usatat kaun kareejai raam |
ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ santaa kee benantee suaamee naam mahaa ras deejai raam |
ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ naam deejai daan keejai bisar naahee ik khino |
ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ gun gopaal uchar rasanaa sadaa gaaeeai anadino |
ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ jis preet laagee naam setee man tan amrit bheejai |
ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥ binavant naanak ichh punee pekh darasan jeejai |4|7|10|
ਰਾਗੁ ਸੂਹੀ ਮਹਲਾ ੫ ਛੰਤ ॥ raag soohee mahalaa 5 chhant |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ mitth bolarraa jee har sajan suaamee moraa |
ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ hau samal thakee jee ohu kade na bolai kauraa |
ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ kaurraa bol na jaanai pooran bhagavaanai aaugan ko na chitaare |
ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ patit paavan har birad sadaae ik til nahee bhanai ghaale |
ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ghatt ghatt vaasee sarab nivaasee nerai hee te neraa |
ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥ naanak daas sadaa saranaagat har amrit sajan meraa |1|
ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ hau bisam bhee jee har darasan dekh apaaraa |
ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ meraa sundar suaamee jee hau charan kamal pag chhaaraa |
ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ prabh pekhat jeevaa tthandtee theevaa tis jevadd avar na koee |
ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ aad ant madh prabh raviaa jal thal maheeal soee |
ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ charan kamal jap saagar tariaa bhavajal utare paaraa |
ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥ naanak saran pooran paramesur teraa ant na paaraavaaraa |2|
ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ hau nimakh na chhoddaa jee har preetam praan adhaaro |
ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ gur satigur kahiaa jee saachaa agam beechaaro |
ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ mil saadhoo deenaa taa naam leenaa janam maran dukh naatthe |
ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ sehaj sookh aanand ghanere haumai binatthee gaatthe |
Original Gurmukhi with romanized transliteration, via the GurbaniNow API. An English translation will be added once a cleared translation is available.