Sikhism
Ang-701 96
Text
ਐਸਾ ਨਾਮੁ ਨਿਰੰਜਨ ਦੇਉ ॥ aisaa naam niranjan deo |
ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥ hau jaachik too alakh abheo |1| rahaau |
ਮਾਇਆ ਮੋਹੁ ਧਰਕਟੀ ਨਾਰਿ ॥ maaeaa mohu dharakattee naar |
ਭੂੰਡੀ ਕਾਮਣਿ ਕਾਮਣਿਆਰਿ ॥ bhoonddee kaaman kaamaniaar |
ਰਾਜੁ ਰੂਪੁ ਝੂਠਾ ਦਿਨ ਚਾਰਿ ॥ raaj roop jhootthaa din chaar |
ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥ naam milai chaanan andhiaar |2|
ਚਖਿ ਛੋਡੀ ਸਹਸਾ ਨਹੀ ਕੋਇ ॥ chakh chhoddee sahasaa nahee koe |
ਬਾਪੁ ਦਿਸੈ ਵੇਜਾਤਿ ਨ ਹੋਇ ॥ baap disai vejaat na hoe |
ਏਕੇ ਕਉ ਨਾਹੀ ਭਉ ਕੋਇ ॥ eke kau naahee bhau koe |
ਕਰਤਾ ਕਰੇ ਕਰਾਵੈ ਸੋਇ ॥੩॥ karataa kare karaavai soe |3|
ਸਬਦਿ ਮੁਏ ਮਨੁ ਮਨ ਤੇ ਮਾਰਿਆ ॥ sabad mue man man te maariaa |
ਠਾਕਿ ਰਹੇ ਮਨੁ ਸਾਚੈ ਧਾਰਿਆ ॥ tthaak rahe man saachai dhaariaa |
ਅਵਰੁ ਨ ਸੂਝੈ ਗੁਰ ਕਉ ਵਾਰਿਆ ॥ avar na soojhai gur kau vaariaa |
ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥ naanak naam rate nisataariaa |4|3|
ਬਿਲਾਵਲੁ ਮਹਲਾ ੧ ॥ bilaaval mahalaa 1 |
ਗੁਰ ਬਚਨੀ ਮਨੁ ਸਹਜ ਧਿਆਨੇ ॥ gur bachanee man sehaj dhiaane |
ਹਰਿ ਕੈ ਰੰਗਿ ਰਤਾ ਮਨੁ ਮਾਨੇ ॥ har kai rang rataa man maane |
ਮਨਮੁਖ ਭਰਮਿ ਭੁਲੇ ਬਉਰਾਨੇ ॥ manamukh bharam bhule bauraane |
ਹਰਿ ਬਿਨੁ ਕਿਉ ਰਹੀਐ ਗੁਰ ਸਬਦਿ ਪਛਾਨੇ ॥੧॥ har bin kiau raheeai gur sabad pachhaane |1|
ਬਿਨੁ ਦਰਸਨ ਕੈਸੇ ਜੀਵਉ ਮੇਰੀ ਮਾਈ ॥ bin darasan kaise jeevau meree maaee |
ਹਰਿ ਬਿਨੁ ਜੀਅਰਾ ਰਹਿ ਨ ਸਕੈ ਖਿਨੁ ਸਤਿਗੁਰਿ ਬੂਝ ਬੁਝਾਈ ॥੧॥ ਰਹਾਉ ॥ har bin jeearaa reh na sakai khin satigur boojh bujhaaee |1| rahaau |
ਮੇਰਾ ਪ੍ਰਭੁ ਬਿਸਰੈ ਹਉ ਮਰਉ ਦੁਖਾਲੀ ॥ meraa prabh bisarai hau mrau dukhaalee |
ਸਾਸਿ ਗਿਰਾਸਿ ਜਪਉ ਅਪੁਨੇ ਹਰਿ ਭਾਲੀ ॥ saas giraas jpau apune har bhaalee |
ਸਦ ਬੈਰਾਗਨਿ ਹਰਿ ਨਾਮੁ ਨਿਹਾਲੀ ॥ sad bairaagan har naam nihaalee |
ਅਬ ਜਾਨੇ ਗੁਰਮੁਖਿ ਹਰਿ ਨਾਲੀ ॥੨॥ ab jaane guramukh har naalee |2|
ਅਕਥ ਕਥਾ ਕਹੀਐ ਗੁਰ ਭਾਇ ॥ akath kathaa kaheeai gur bhaae |
ਪ੍ਰਭੁ ਅਗਮ ਅਗੋਚਰੁ ਦੇਇ ਦਿਖਾਇ ॥ prabh agam agochar dee dikhaae |
ਬਿਨੁ ਗੁਰ ਕਰਣੀ ਕਿਆ ਕਾਰ ਕਮਾਇ ॥ bin gur karanee kiaa kaar kamaae |
ਹਉਮੈ ਮੇਟਿ ਚਲੈ ਗੁਰ ਸਬਦਿ ਸਮਾਇ ॥੩॥ haumai mett chalai gur sabad samaae |3|
ਮਨਮੁਖੁ ਵਿਛੁੜੈ ਖੋਟੀ ਰਾਸਿ ॥ manamukh vichhurrai khottee raas |
ਗੁਰਮੁਖਿ ਨਾਮਿ ਮਿਲੈ ਸਾਬਾਸਿ ॥ guramukh naam milai saabaas |
ਹਰਿ ਕਿਰਪਾ ਧਾਰੀ ਦਾਸਨਿ ਦਾਸ ॥ har kirapaa dhaaree daasan daas |
ਜਨ ਨਾਨਕ ਹਰਿ ਨਾਮ ਧਨੁ ਰਾਸਿ ॥੪॥੪॥ jan naanak har naam dhan raas |4|4|
ਬਿਲਾਵਲੁ ਮਹਲਾ ੩ ਘਰੁ ੧ ॥ bilaaval mahalaa 3 ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ dhrig dhrig khaaeaa dhrig dhrig soeaa dhrig dhrig kaaparr ang charraaeaa |
ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ dhrig sareer kuttanb sahit siau jit hun khasam na paaeaa |
ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ paurree chhurrakee fir haath na aavai ahilaa janam gavaaeaa |1|
ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ doojaa bhaau na deee liv laagan jin har ke charan visaare |
ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ jagajeevan daataa jan sevak tere tin ke tai dookh nivaare |1| rahaau |
ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ too deaal deaapat daataa kiaa ehi jant vichaare |
ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ mukat bandh sabh tujh te hoe aisaa aakh vakhaane |
ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ guramukh hovai so mukat kaheeai manamukh bandh vichaare |2|
ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ so jan mukat jis ek liv laagee sadaa rahai har naale |
ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ tin kee gehan gat kahee na jaaee sachai aap savaare |
Original Gurmukhi with romanized transliteration, via the GurbaniNow API. An English translation will be added once a cleared translation is available.