Sikhism
Ang-701 98
Text
ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ kehat naanak sache siau preet laae chookai man abhimaanaa |
ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥ kehat sunat sabhe sukh paaveh maanat paeh nidhaanaa |4|4|
ਬਿਲਾਵਲੁ ਮਹਲਾ ੩ ॥ bilaaval mahalaa 3 |
ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥ guramukh preet jis no aape laae |
ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥ tit ghar bilaaval gur sabad suhaae |
ਮੰਗਲੁ ਨਾਰੀ ਗਾਵਹਿ ਆਏ ॥ mangal naaree gaaveh aae |
ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥੧॥ mil preetam sadaa sukh paae |1|
ਹਉ ਤਿਨ ਬਲਿਹਾਰੈ ਜਿਨੑ ਹਰਿ ਮੰਨਿ ਵਸਾਏ ॥ hau tin balihaarai jina har man vasaae |
ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਸੁਭਾਏ ॥੧॥ ਰਹਾਉ ॥ har jan kau miliaa sukh paaeeai har gun gaavai sehaj subhaae |1| rahaau |
ਸਦਾ ਰੰਗਿ ਰਾਤੇ ਤੇਰੈ ਚਾਏ ॥ sadaa rang raate terai chaae |
ਹਰਿ ਜੀਉ ਆਪਿ ਵਸੈ ਮਨਿ ਆਏ ॥ har jeeo aap vasai man aae |
ਆਪੇ ਸੋਭਾ ਸਦ ਹੀ ਪਾਏ ॥ aape sobhaa sad hee paae |
ਗੁਰਮੁਖਿ ਮੇਲੈ ਮੇਲਿ ਮਿਲਾਏ ॥੨॥ guramukh melai mel milaae |2|
ਗੁਰਮੁਖਿ ਰਾਤੇ ਸਬਦਿ ਰੰਗਾਏ ॥ guramukh raate sabad rangaae |
ਨਿਜ ਘਰਿ ਵਾਸਾ ਹਰਿ ਗੁਣ ਗਾਏ ॥ nij ghar vaasaa har gun gaae |
ਰੰਗਿ ਚਲੂਲੈ ਹਰਿ ਰਸਿ ਭਾਏ ॥ rang chaloolai har ras bhaae |
ਇਹੁ ਰੰਗੁ ਕਦੇ ਨ ਉਤਰੈ ਸਾਚਿ ਸਮਾਏ ॥੩॥ eihu rang kade na utarai saach samaae |3|
ਅੰਤਰਿ ਸਬਦੁ ਮਿਟਿਆ ਅਗਿਆਨੁ ਅੰਧੇਰਾ ॥ antar sabad mittiaa agiaan andheraa |
ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ ॥ satigur giaan miliaa preetam meraa |
ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥ jo sach raate tin bahurr na feraa |
ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥੪॥੫॥ naanak naam drirraae pooraa gur meraa |4|5|
ਬਿਲਾਵਲੁ ਮਹਲਾ ੩ ॥ bilaaval mahalaa 3 |
ਪੂਰੇ ਗੁਰ ਤੇ ਵਡਿਆਈ ਪਾਈ ॥ poore gur te vaddiaaee paaee |
ਅਚਿੰਤ ਨਾਮੁ ਵਸਿਆ ਮਨਿ ਆਈ ॥ achint naam vasiaa man aaee |
ਹਉਮੈ ਮਾਇਆ ਸਬਦਿ ਜਲਾਈ ॥ haumai maaeaa sabad jalaaee |
ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ dar saachai gur te sobhaa paaee |1|
ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ jagadees sevau mai avar na kaajaa |
ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ anadin anad hovai man merai guramukh maagau teraa naam nivaajaa |1| rahaau |
ਮਨ ਕੀ ਪਰਤੀਤਿ ਮਨ ਤੇ ਪਾਈ ॥ man kee parateet man te paaee |
ਪੂਰੇ ਗੁਰ ਤੇ ਸਬਦਿ ਬੁਝਾਈ ॥ poore gur te sabad bujhaaee |
ਜੀਵਣ ਮਰਣੁ ਕੋ ਸਮਸਰਿ ਵੇਖੈ ॥ jeevan maran ko samasar vekhai |
ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ bahurr na marai naa jam pekhai |2|
ਘਰ ਹੀ ਮਹਿ ਸਭਿ ਕੋਟ ਨਿਧਾਨ ॥ ghar hee meh sabh kott nidhaan |
ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ satigur dikhaae geaa abhimaan |
ਸਦ ਹੀ ਲਾਗਾ ਸਹਜਿ ਧਿਆਨ ॥ sad hee laagaa sehaj dhiaan |
ਅਨਦਿਨੁ ਗਾਵੈ ਏਕੋ ਨਾਮ ॥੩॥ anadin gaavai eko naam |3|
ਇਸੁ ਜੁਗ ਮਹਿ ਵਡਿਆਈ ਪਾਈ ॥ eis jug meh vaddiaaee paaee |
ਪੂਰੇ ਗੁਰ ਤੇ ਨਾਮੁ ਧਿਆਈ ॥ poore gur te naam dhiaaee |
ਜਹ ਦੇਖਾ ਤਹ ਰਹਿਆ ਸਮਾਈ ॥ jeh dekhaa teh rahiaa samaaee |
ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥ sadaa sukhadaataa keemat nahee paaee |4|
ਪੂਰੈ ਭਾਗਿ ਗੁਰੁ ਪੂਰਾ ਪਾਇਆ ॥ poorai bhaag gur pooraa paaeaa |
ਅੰਤਰਿ ਨਾਮੁ ਨਿਧਾਨੁ ਦਿਖਾਇਆ ॥ antar naam nidhaan dikhaaeaa |
ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ gur kaa sabad at meetthaa laaeaa |
ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥ naanak trisan bujhee man tan sukh paaeaa |5|6|4|6|10|
ਰਾਗੁ ਬਿਲਾਵਲੁ ਮਹਲਾ ੪ ਘਰੁ ੩ ॥ raag bilaaval mahalaa 4 ghar 3 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥ audam mat prabh antarajaamee jiau prere tiau karanaa |
ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥੧॥ jiau nattooaa tant vajaae tantee tiau vaajeh jant janaa |1|
Original Gurmukhi with romanized transliteration, via the GurbaniNow API. An English translation will be added once a cleared translation is available.