Sikhism
Ang-801 10
Text
ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ sram karate dam aadt kau te ganee dhaneetaa |3|
ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ kavan vaddaaee keh skau beant guneetaa |
ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰਸ ਰੀਤਾ ॥੪॥੭॥੩੭॥ kar kirapaa mohi naam dehu naanak daras reetaa |4|7|37|
ਬਿਲਾਵਲੁ ਮਹਲਾ ੫ ॥ bilaaval mahalaa 5 |
ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ahanbudh parabaad neet lobh rasanaa saad |
ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥ lapatt kapatt grihi bedhiaa mithiaa bikhiaad |1|
ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ aisee pekhee netr meh poore gur parasaad |
ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥ raaj milakh dhan jobanaa naamai bin baad |1| rahaau |
ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥ roop dhoop sogandhataa kaapar bhogaad |
ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥ milat sang paapisatt tan hoe duragaad |2|
ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ firat firat maanukh bheaa khin bhangan dehaad |
ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥ eih aausar te chookiaa bahu jon bhramaad |3|
ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ prabh kirapaa te gur mile har har bisamaad |
ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥ sookh sehaj naanak anand taa kai pooran naad |4|8|38|
ਬਿਲਾਵਲੁ ਮਹਲਾ ੫ ॥ bilaaval mahalaa 5 |
ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥ charan bhe sant bohithaa tare saagar jet |
ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥੧॥ maarag paae udiaan meh gur dase bhet |1|
ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥ har har har har har hare har har har het |
ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥੧॥ ਰਹਾਉ ॥ aootthat baitthat sovate har har har chet |1| rahaau |
ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥ panch chor aagai bhage jab saadhasanget |
ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥੨॥ poonjee saabat ghano laabh grihi sobhaa set |2|
ਨਿਹਚਲ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥ nihachal aasan mittee chint naahee ddolet |
ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥੩॥ bharam bhulaavaa mitt geaa prabh pekhat net |3|
ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥ gun gabheer gun naaeikaa gun kaheeeh ket |
ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥੪॥੯॥੩੯॥ naanak paaeaa saadhasang har har amret |4|9|39|
ਬਿਲਾਵਲੁ ਮਹਲਾ ੫ ॥ bilaaval mahalaa 5 |
ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥ bin saadhoo jo jeevanaa teto birathaaree |
ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥੧॥ milat sang sabh bhram mitte gat bhee hamaaree |1|
ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥ jaa din bhette saadh mohi uaa din balihaaree |
ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥੧॥ ਰਹਾਉ ॥ tan man apano jeearaa fir fir hau vaaree |1| rahaau |
ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥ et chhaddaaee mohi te itanee drirrataaree |
ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥੨॥ sagal ren ihu man bheaa binasee apadhaaree |2|
ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥ nind chind par dookhanaa e khin meh jaaree |
ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥੩॥ deaa meaa ar nikatt pekh naahee dooraaree |3|
ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥ tan man seetal bhe ab mukate sansaaree |
ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥੪॥੧੦॥੪੦॥ heet cheet sabh praan dhan naanak darasaaree |4|10|40|
ਬਿਲਾਵਲੁ ਮਹਲਾ ੫ ॥ bilaaval mahalaa 5 |
ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲ ॥ ttehal krau tere daas kee pag jhaarau baal |
ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ ਰਸਾਲ ॥੧॥ masatak apanaa bhett deo gun sunau rasaal |1|
ਤੁਮੑ ਮਿਲਤੇ ਮੇਰਾ ਮਨੁ ਜੀਓ ਤੁਮੑ ਮਿਲਹੁ ਦਇਆਲ ॥ tuma milate meraa man jeeo tuma milahu deaal |
ਨਿਸਿ ਬਾਸੁਰ ਮਨਿ ਅਨਦੁ ਹੋਤ ਚਿਤਵਤ ਕਿਰਪਾਲ ॥੧॥ ਰਹਾਉ ॥ nis baasur man anad hot chitavat kirapaal |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.