Sikhism
Ang-801 11
Text
ਜਗਤ ਉਧਾਰਨ ਸਾਧ ਪ੍ਰਭ ਤਿਨੑ ਲਾਗਹੁ ਪਾਲ ॥ jagat udhaaran saadh prabh tina laagahu paal |
ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥੨॥ mo kau deejai daan prabh santan pag raal |2|
ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥ aukat siaanap kachh nahee naahee kachh ghaal |
ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥੩॥ bhram bhai raakhahu moh te kaattahu jam jaal |3|
ਬਿਨਉ ਕਰਉ ਕਰੁਣਾਪਤੇ ਪਿਤਾ ਪ੍ਰਤਿਪਾਲ ॥ binau krau karunaapate pitaa pratipaal |
ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥੪॥੧੧॥੪੧॥ gun gaavau tere saadhasang naanak sukh saal |4|11|41|
ਬਿਲਾਵਲੁ ਮਹਲਾ ੫ ॥ bilaaval mahalaa 5 |
ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥ keetaa lorreh so kareh tujh bin kachh naeh |
ਪਰਤਾਪੁ ਤੁਮੑਾਰਾ ਦੇਖਿ ਕੈ ਜਮਦੂਤ ਛਡਿ ਜਾਹਿ ॥੧॥ parataap tumaaraa dekh kai jamadoot chhadd jaeh |1|
ਤੁਮੑਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥ tumaree kripaa te chhootteeai binasai ahamev |
ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ ॥੧॥ ਰਹਾਉ ॥ sarab kalaa samarath prabh poore guradev |1| rahaau |
ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੂਰੁ ॥ khojat khojat khojiaa naamai bin koor |
ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥੨॥ jeevan sukh sabh saadhasang prabh manasaa poor |2|
ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਸਿਆਨਪ ਸਭ ਜਾਲੀ ॥ jit jit laavahu tith tit lageh siaanap sabh jaalee |
ਜਤ ਕਤ ਤੁਮੑ ਭਰਪੂਰ ਹਹੁ ਮੇਰੇ ਦੀਨ ਦਇਆਲੀ ॥੩॥ jat kat tuma bharapoor hahu mere deen deaalee |3|
ਸਭੁ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥ sabh kichh tum te maaganaa vaddabhaagee paae |
ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ ॥੪॥੧੨॥੪੨॥ naanak kee aradaas prabh jeevaa gun gaae |4|12|42|
ਬਿਲਾਵਲੁ ਮਹਲਾ ੫ ॥ bilaaval mahalaa 5 |
ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ saadhasangat kai baasabai kalamal sabh nasanaa |
ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ prabh setee rang raatiaa taa te garabh na grasanaa |1|
ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ naam kehat govind kaa soochee bhee rasanaa |
ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ man tan niramal hoee hai gur kaa jap japanaa |1| rahaau |
ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ har ras chaakhat dhraapiaa man ras lai hasanaa |
ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥ budh pragaas pragatt bhee ulatt kamal bigasanaa |2|
ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ seetal saant santokh hoe sabh boojhee trisanaa |
ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥ deh dis dhaavat mitt ge niramal thaan basanaa |3|
ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ raakhanahaarai raakhiaa bhe bhram bhasanaa |
ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥ naam nidhaan naanak sukhee pekh saadh darasanaa |4|13|43|
ਬਿਲਾਵਲੁ ਮਹਲਾ ੫ ॥ bilaaval mahalaa 5 |
ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥ paanee pakhaa pees daas kai tab hohi nihaal |
ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥ raaj milakh sikadaareea aganee meh jaal |1|
ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥ sant janaa kaa chhoharaa tis charanee laag |
ਮਾਇਆਧਾਰੀ ਛਤ੍ਰਪਤਿ ਤਿਨੑ ਛੋਡਉ ਤਿਆਗਿ ॥੧॥ ਰਹਾਉ ॥ maaeaadhaaree chhatrapat tina chhoddau tiaag |1| rahaau |
ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥ santan kaa daanaa rookhaa so sarab nidhaan |
ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥ grihi saakat chhateeh prakaar te bikhoo samaan |2|
ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥ bhagat janaa kaa loogaraa odt nagan na hoee |
ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥ saakat sirapaau resamee pahirat pat khoee |3|
ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥ saakat siau mukh joriai adh veechahu ttoottai |
ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥ har jan kee sevaa jo kare it aooteh chhoottai |4|
ਸਭ ਕਿਛੁ ਤੁਮੑ ਹੀ ਤੇ ਹੋਆ ਆਪਿ ਬਣਤ ਬਣਾਈ ॥ sabh kichh tuma hee te hoaa aap banat banaaee |
ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥ darasan bhettat saadh kaa naanak gun gaaee |5|14|44|
Original Gurmukhi with romanized transliteration, via the GurbaniNow API. An English translation will be added once a cleared translation is available.