Sikhism
Ang-801 43
Text
ਮਨਮੁਖ ਮੁਏ ਅਪਣਾ ਜਨਮੁ ਖੋਇ ॥ manamukh mue apanaa janam khoe |
ਸਤਿਗੁਰੁ ਸੇਵੇ ਭਰਮੁ ਚੁਕਾਏ ॥ satigur seve bharam chukaae |
ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥ ghar hee andar sach mehal paae |9|
ਆਪੇ ਪੂਰਾ ਕਰੇ ਸੁ ਹੋਇ ॥ aape pooraa kare su hoe |
ਏਹਿ ਥਿਤੀ ਵਾਰ ਦੂਜਾ ਦੋਇ ॥ ehi thitee vaar doojaa doe |
ਸਤਿਗੁਰ ਬਾਝਹੁ ਅੰਧੁ ਗੁਬਾਰੁ ॥ satigur baajhahu andh gubaar |
ਥਿਤੀ ਵਾਰ ਸੇਵਹਿ ਮੁਗਧ ਗਵਾਰ ॥ thitee vaar seveh mugadh gavaar |
ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ naanak guramukh boojhai sojhee paae |
ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥ eikat naam sadaa rahiaa samaae |10|2|
ਬਿਲਾਵਲੁ ਮਹਲਾ ੧ ਛੰਤ ਦਖਣੀ ॥ bilaaval mahalaa 1 chhant dakhanee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ mundh navelarreea goeil aaee raam |
ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ mattukee ddaar dharee har liv laaee raam |
ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ liv laae har siau rahee goeil sehaj sabad seegaareea |
ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ kar jorr gur peh kar binantee milahu saach piaareea |
ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ dhan bhaae bhagatee dekh preetam kaam krodh nivaariaa |
ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ naanak mundh navel sundar dekh pir saadhaariaa |1|
ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ sach navelarree joban baalee raam |
ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ aau na jaau kahee apane seh naalee raam |
ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ naah apane sang daasee mai bhagat har kee bhaave |
ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ agaadh bodh akath katheeai sehaj prabh gun gaave |
ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ raam naam rasaal raseea ravai saach piaareea |
ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ gur sabad deea daan keea naanakaa veechaareea |2|
ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ sreedhar mohiarree pir sang sootee raam |
ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ gur kai bhaae chalo saach sangootee raam |
ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ dhan saach sangootee har sang sootee sang sakhee saheleea |
ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ eik bhaae ik man naam vasiaa satiguroo ham meleea |
ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ din rain gharree na chasaa visarai saas saas niranjano |
ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥ sabad jot jagaae deepak naanakaa bhau bhanjano |3|
ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ jot sabaaeirree tribhavan saare raam |
ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ghatt ghatt rav rahiaa alakh apaare raam |
ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ alakh apaar apaar saachaa aap maar milaaeeai |
ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ haumai mamataa lobh jaalahu sabad mail chukaaeeai |
ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ dar jaae darasan karee bhaanai taar taaranahaariaa |
ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥ har naam amrit chaakh tripatee naanakaa ur dhaariaa |4|1|
ਬਿਲਾਵਲੁ ਮਹਲਾ ੧ ॥ bilaaval mahalaa 1 |
ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ mai man chaau ghanaa saach vigaasee raam |
ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ mohee prem pire prabh abinaasee raam |
ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ avigato har naath naathah tisai bhaavai so theeai |
ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ kirapaal sadaa deaal daataa jeea andar toon jeeai |
Original Gurmukhi with romanized transliteration, via the GurbaniNow API. An English translation will be added once a cleared translation is available.