Sikhism
Ang-801 45
Text
ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥ bhagat vachhal har naam hai guramukh har leenaa raam |
ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥ bin har naam na jeevade jiau jal bin meenaa raam |
ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥ safal janam har paaeaa naanak prabh keenaa raam |4|1|3|
ਬਿਲਾਵਲੁ ਮਹਲਾ ੪ ਸਲੋਕੁ ॥ bilaaval mahalaa 4 salok |
ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥ har prabh sajan lorr lahu man vasai vaddabhaag |
ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥ gur poorai vekhaaliaa naanak har liv laag |1|
ਛੰਤ ॥ chhant |
ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥ meraa har prabh raavan aaeea haumai bikh jhaage raam |
ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥ guramat aap mittaaeaa har har liv laage raam |
ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥ antar kamal paragaasiaa gur giaanee jaage raam |
ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥ jan naanak har prabh paaeaa poorai vaddabhaage raam |1|
ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥ har prabh har man bhaaeaa har naam vadhaaee raam |
ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥ gur poorai prabh paaeaa har har liv laaee raam |
ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥ agiaan andheraa kattiaa jot paragattiaaee raam |
ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥ jan naanak naam adhaar hai har naam samaaee raam |2|
ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥ dhan har prabh piaarai raaveea jaan har prabh bhaaee raam |
ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥ akhee prem kasaaeea jiau bilak masaaee raam |
ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥ gur poorai har meliaa har ras aaghaaee raam |
ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥ jan naanak naam vigasiaa har har liv laaee raam |3|
ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥ ham moorakh mugadh milaaeaa har kirapaa dhaaree raam |
ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥ dhan dhan guroo saabaas hai jin haumai maaree raam |
ਜਿਨੑ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥ jina vaddabhaageea vaddabhaag hai har har ur dhaaree raam |
ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥ jan naanak naam salaeh too naame balihaaree raam |4|2|4|
ਬਿਲਾਵਲੁ ਮਹਲਾ ੫ ਛੰਤ ॥ bilaaval mahalaa 5 chhant |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ mangal saaj bheaa prabh apanaa gaaeaa raam |
ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ abinaasee var suniaa man upajiaa chaaeaa raam |
ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ man preet laagai vaddai bhaagai kab mileeai pooran pate |
ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ sahaje samaaeeai govind paaeeai dehu sakhee mohi mate |
ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ din rain tthaadtee krau sevaa prabh kavan jugatee paaeaa |
ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ binavant naanak karahu kirapaa laihu mohi larr laaeaa |1|
ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ bheaa samaaharraa har ratan visaahaa raam |
ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ khojee khoj ladhaa har santan paahaa raam |
ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ mile sant piaare deaa dhaare katheh akath beechaaro |
ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ eik chit ik man dhiaae suaamee laae preet piaaro |
ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ kar jorr prabh peh kar binantee milai har jas laahaa |
ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ binavant naanak daas teraa meraa prabh agam athaahaa |2|
Original Gurmukhi with romanized transliteration, via the GurbaniNow API. An English translation will be added once a cleared translation is available.