Sikhism
Ang-801 49
Text
ਬਿਲਾਵਲ ਕੀ ਵਾਰ ਮਹਲਾ ੪ ॥ bilaaval kee vaar mahalaa 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਲੋਕ ਮਃ ੪ ॥ salok mahalaa 4 |
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ har utam har prabh gaaviaa kar naad bilaaval raag |
ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ aupades guroo sun maniaa dhur masatak pooraa bhaag |
ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ sabh dinas rain gun ucharai har har har ur liv laag |
ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ sabh tan man hariaa hoeaa man khirriaa hariaa baag |
ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ agiaan andheraa mitt geaa gur chaanan giaan charaag |
ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ jan naanak jeevai dekh har ik nimakh gharree mukh laag |1|
ਮਃ ੩ ॥ mahalaa 3 |
ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ bilaaval tab hee keejeeai jab mukh hovai naam |
ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ raag naad sabad sohane jaa laagai sehaj dhiaan |
ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥ raag naad chhodd har seveeai taa daragah paaeeai maan |
ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥ naanak guramukh braham beechaareeai chookai man abhimaan |2|
ਪਉੜੀ ॥ paurree |
ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥ too har prabh aap agam hai sabh tudh upaaeaa |
ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ too aape aap varatadaa sabh jagat sabaaeaa |
ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ tudh aape taarree laaeeai aape gun gaaeaa |
ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ har dhiaavahu bhagatahu dinas raat ant le chhaddaaeaa |
ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥ jin seviaa tin sukh paaeaa har naam samaaeaa |1|
ਸਲੋਕ ਮਃ ੩ ॥ salok mahalaa 3 |
ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ doojai bhaae bilaaval na hovee manamukh thaae na paae |
ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ paakhandd bhagat na hovee paarabraham na paaeaa jaae |
ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ manahatth karam kamaavane thaae na koee paae |
ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ naanak guramukh aap beechaareeai vichahu aap gavaae |
ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ aape aap paarabraham hai paarabraham vasiaa man aae |
ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥ jaman maranaa kattiaa jotee jot milaae |1|
ਮਃ ੩ ॥ mahalaa 3 |
ਬਿਲਾਵਲੁ ਕਰਿਹੁ ਤੁਮੑ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ bilaaval karihu tuma piaariho ekas siau liv laae |
ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ janam maran dukh katteeai sache rahai samaae |
ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ sadaa bilaaval anand hai je chaleh satigur bhaae |
ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ satasangatee beh bhaau kar sadaa har ke gun gaae |
ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥ naanak se jan sohane ji guramukh mel milaae |2|
ਪਉੜੀ ॥ paurree |
ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ sabhanaa jeea vich har aap so bhagataa kaa mit har |
ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ sabh koee har kai vas bhagataa kai anand ghar |
ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ har bhagataa kaa melee sarabat sau nisul jan ttang dhar |
ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ har sabhanaa kaa hai khasam so bhagat jan chit kar |
ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥ tudh aparr koe na sakai sabh jhakh jhakh pavai jharr |2|
Original Gurmukhi with romanized transliteration, via the GurbaniNow API. An English translation will be added once a cleared translation is available.