Sikhism
Ang-801 55
Text
ਪਉੜੀ ॥ paurree |
ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ koee nindak hovai satiguroo kaa fir saran gur aavai |
ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ pichhale gunah satigur bakhas le satasangat naal ralaavai |
ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ jiau meehi vutthai galeea naaliaa ttobhiaa kaa jal jaae pavai vich surasaree surasaree milat pavitru paavan hoe jaavai |
ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ eeh vaddiaaee satigur niravair vich jit miliai tisanaa bhukh utarai har saant tarr aavai |
ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥ naanak ihu acharaj dekhahu mere har sache saah kaa ji satiguroo no manai su sabhanaan bhaavai |13|1| sudh |
ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ॥ bilaaval baanee bhagataa kee | kabeer jeeo kee |
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ik oankaar sat naam karataa purakh gur prasaad |
ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ ॥ aiso ihu sansaar pekhanaa rehan na koaoo peehai re |
ਸੂਧੇ ਸੂਧੇ ਰੇਗਿ ਚਲਹੁ ਤੁਮ ਨਤਰ ਕੁਧਕਾ ਦਿਵਈਹੈ ਰੇ ॥੧॥ ਰਹਾਉ ॥ soodhe soodhe reg chalahu tum natar kudhakaa diveehai re |1| rahaau |
ਬਾਰੇ ਬੂਢੇ ਤਰੁਨੇ ਭਈਆ ਸਭਹੂ ਜਮੁ ਲੈ ਜਈਹੈ ਰੇ ॥ baare boodte tarune bheea sabhahoo jam lai jeehai re |
ਮਾਨਸੁ ਬਪੁਰਾ ਮੂਸਾ ਕੀਨੋ ਮੀਚੁ ਬਿਲਈਆ ਖਈਹੈ ਰੇ ॥੧॥ maanas bapuraa moosaa keeno meech bileea kheehai re |1|
ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥ dhanavantaa ar niradhan manee taa kee kachhoo na kaanee re |
ਰਾਜਾ ਪਰਜਾ ਸਮ ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥੨॥ raajaa parajaa sam kar maarai aiso kaal baddaanee re |2|
ਹਰਿ ਕੇ ਸੇਵਕ ਜੋ ਹਰਿ ਭਾਏ ਤਿਨੑ ਕੀ ਕਥਾ ਨਿਰਾਰੀ ਰੇ ॥ har ke sevak jo har bhaae tina kee kathaa niraaree re |
ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥੩॥ aaveh na jaeh na kabahoo marate paarabraham sangaaree re |3|
ਪੁਤ੍ਰ ਕਲਤ੍ਰ ਲਛਿਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ ॥ putr kalatr lachhimee maaeaa ihai tajahu jeea jaanee re |
ਕਹਤ ਕਬੀਰੁ ਸੁਨਹੁ ਰੇ ਸੰਤਹੁ ਮਿਲਿਹੈ ਸਾਰਿਗਪਾਨੀ ਰੇ ॥੪॥੧॥ kehat kabeer sunahu re santahu milihai saarigapaanee re |4|1|
ਬਿਲਾਵਲੁ ॥ bilaaval |
ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ bidiaa na prau baad nahee jaanau |
ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ har gun kathat sunat bauraano |1|
ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ mere baabaa mai bauraa sabh khalak saiaanee mai bauraa |
ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ mai bigario bigarai mat aauraa |1| rahaau |
ਆਪਿ ਨ ਬਉਰਾ ਰਾਮ ਕੀਓ ਬਉਰਾ ॥ aap na bauraa raam keeo bauraa |
ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ satigur jaar geo bhram moraa |2|
ਮੈ ਬਿਗਰੇ ਅਪਨੀ ਮਤਿ ਖੋਈ ॥ mai bigare apanee mat khoee |
ਮੇਰੇ ਭਰਮਿ ਭੂਲਉ ਮਤਿ ਕੋਈ ॥੩॥ mere bharam bhoolau mat koee |3|
ਸੋ ਬਉਰਾ ਜੋ ਆਪੁ ਨ ਪਛਾਨੈ ॥ so bauraa jo aap na pachhaanai |
ਆਪੁ ਪਛਾਨੈ ਤ ਏਕੈ ਜਾਨੈ ॥੪॥ aap pachhaanai ta ekai jaanai |4|
ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ abeh na maataa su kabahu na maataa |
ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥ keh kabeer raamai rang raataa |5|2|
ਬਿਲਾਵਲੁ ॥ bilaaval |
ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥ grihu taj ban khandd jaaeeai chun khaaeeai kandaa |
ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥ ajahu bikaar na chhoddee paapee man mandaa |1|
ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥ kiau chhoottau kaise trau bhavajal nidh bhaaree |
ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮੑਾਰੀ ॥੧॥ ਰਹਾਉ ॥ raakh raakh mere beetthulaa jan saran tumaaree |1| rahaau |
ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ bikhai bikhai kee baasanaa tajeea neh jaaee |
ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥ anik jatan kar raakheeai fir fir lapattaaee |2|
Original Gurmukhi with romanized transliteration, via the GurbaniNow API. An English translation will be added once a cleared translation is available.