Sikhism
Ang-801 61
Text
ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਨਿਤ ਕਰ ਜੁਰਨਾ ॥ jis te sukh paaveh man mere so sadaa dhiaae nit kar juranaa |
ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥੪॥੩॥ jan naanak kau har daan ik deejai nit baseh ridai haree mohi charanaa |4|3|
ਗੋਂਡ ਮਹਲਾ ੪ ॥ gondd mahalaa 4 |
ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥ jitane saah paatisaah umaraav sikadaar chaudharee sabh mithiaa jhootth bhaau doojaa jaan |
ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥੧॥ har abinaasee sadaa thir nihachal tis mere man bhaj paravaan |1|
ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥ mere man naam haree bhaj sadaa deebaan |
ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥੧॥ ਰਹਾਉ ॥ jo har mehal paavai gur bachanee tis jevadd avar naahee kisai daa taan |1| rahaau |
ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥ jitane dhanavant kulavant milakhavant deeseh man mere sabh binas jaeh jiau rang kasunbh kachaan |
ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥੨॥ har sat niranjan sadaa sev man mere jit har daragah paaveh too maan |2|
ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥ braahaman khatree sood vais chaar varan chaar aasram heh jo har dhiaavai so paradhaan |
ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਸੰਗਤਿ ਮਿਲਿ ਪਤਿਤ ਪਰਵਾਣੁ ॥੩॥ jiau chandan nikatt vasai hiradd bapurraa tiau satasangat mil patit paravaan |3|
ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥ ohu sabh te aoochaa sabh te soochaa jaa kai hiradai vasiaa bhagavaan |
ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥੪॥੪॥ jan naanak tis ke charan pakhaalai jo har jan neech jaat sevakaan |4|4|
ਗੋਂਡ ਮਹਲਾ ੪ ॥ gondd mahalaa 4 |
ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥ har antarajaamee sabhatai varatai jehaa har karaae tehaa ko kareeai |
ਸੋ ਐਸਾ ਹਰਿ ਸੇਵਿ ਸਦਾ ਮਨ ਮੇਰੇ ਜੋ ਤੁਧਨੋ ਸਭ ਦੂ ਰਖਿ ਲਈਐ ॥੧॥ so aisaa har sev sadaa man mere jo tudhano sabh doo rakh leeai |1|
ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥ mere man har jap har nit parreeai |
ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥੧॥ ਰਹਾਉ ॥ har bin ko maar jeevaal na saakai taa mere man kaaeit karreeai |1| rahaau |
ਹਰਿ ਪਰਪੰਚੁ ਕੀਆ ਸਭੁ ਕਰਤੈ ਵਿਚਿ ਆਪੇ ਆਪਣੀ ਜੋਤਿ ਧਰਈਐ ॥ har parapanch keea sabh karatai vich aape aapanee jot dhareeai |
ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ ॥੨॥ har eko bolai har ek bulaae gur poorai har ek dikheeai |2|
ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥ har antar naale baahar naale kahu tis paasahu man kiaa choreeai |
ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥੩॥ nihakapatt sevaa keejai har keree taan mere man sarab sukh peeai |3|
ਜਿਸ ਦੈ ਵਸਿ ਸਭੁ ਕਿਛੁ ਸੋ ਸਭ ਦੂ ਵਡਾ ਸੋ ਮੇਰੇ ਮਨ ਸਦਾ ਧਿਅਈਐ ॥ jis dai vas sabh kichh so sabh doo vaddaa so mere man sadaa dhiaeeai |
ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੂ ਤੁਧੁ ਲਏ ਛਡਈਐ ॥੪॥੫॥ jan naanak so har naal hai terai har sadaa dhiaae too tudh le chhaddeeai |4|5|
ਗੋਂਡ ਮਹਲਾ ੪ ॥ gondd mahalaa 4 |
ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥ har darasan kau meraa man bahu tapatai jiau trikhaavant bin neer |1|
ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥ merai man prem lago har teer |
ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥ hamaree bedan har prabh jaanai mere man antar kee peer |1| rahaau |
ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥ mere har preetam kee koee baat sunaavai so bhaaee so meraa beer |2|
Original Gurmukhi with romanized transliteration, via the GurbaniNow API. An English translation will be added once a cleared translation is available.