Sikhism
Ang-801 62
Text
ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥੩॥ mil mil sakhee gun kahu mere prabh ke le satigur kee mat dheer |3|
ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥ ਛਕਾ ੧ ॥ jan naanak kee har aas pujaavahu har darasan saant sareer |4|6| chhakaa 1 |
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੧ ॥ raag gondd mahalaa 5 chaupade ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਭੁ ਕਰਤਾ ਸਭੁ ਭੁਗਤਾ ॥੧॥ ਰਹਾਉ ॥ sabh karataa sabh bhugataa |1| rahaau |
ਸੁਨਤੋ ਕਰਤਾ ਪੇਖਤ ਕਰਤਾ ॥ sunato karataa pekhat karataa |
ਅਦ੍ਰਿਸਟੋ ਕਰਤਾ ਦ੍ਰਿਸਟੋ ਕਰਤਾ ॥ adrisatto karataa drisatto karataa |
ਓਪਤਿ ਕਰਤਾ ਪਰਲਉ ਕਰਤਾ ॥ opat karataa parlau karataa |
ਬਿਆਪਤ ਕਰਤਾ ਅਲਿਪਤੋ ਕਰਤਾ ॥੧॥ biaapat karataa alipato karataa |1|
ਬਕਤੋ ਕਰਤਾ ਬੂਝਤ ਕਰਤਾ ॥ bakato karataa boojhat karataa |
ਆਵਤੁ ਕਰਤਾ ਜਾਤੁ ਭੀ ਕਰਤਾ ॥ aavat karataa jaat bhee karataa |
ਨਿਰਗੁਨ ਕਰਤਾ ਸਰਗੁਨ ਕਰਤਾ ॥ niragun karataa saragun karataa |
ਗੁਰ ਪ੍ਰਸਾਦਿ ਨਾਨਕ ਸਮਦ੍ਰਿਸਟਾ ॥੨॥੧॥ gur prasaad naanak samadrisattaa |2|1|
ਗੋਂਡ ਮਹਲਾ ੫ ॥ gondd mahalaa 5 |
ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕੁਸੰਭਾਇਲੇ ॥ faakio meen kapik kee niaaee too urajh rahio kusanbhaaeile |
ਪਗ ਧਾਰਹਿ ਸਾਸੁ ਲੇਖੈ ਲੈ ਤਉ ਉਧਰਹਿ ਹਰਿ ਗੁਣ ਗਾਇਲੇ ॥੧॥ pag dhaareh saas lekhai lai tau udhareh har gun gaaeile |1|
ਮਨ ਸਮਝੁ ਛੋਡਿ ਆਵਾਇਲੇ ॥ man samajh chhodd aavaaeile |
ਅਪਨੇ ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥੧॥ ਰਹਾਉ ॥ apane rehan kau tthaur na paaveh kaae par kai jaaeile |1| rahaau |
ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ ਤੂ ਲਾਗਿ ਪਰਿਓ ਕੁਟੰਬਾਇਲੇ ॥ jiau maigal indree ras prerio too laag pario kuttanbaaeile |
ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰੈ ਥਿਰੁ ਸੰਗਤਿ ਹਰਿ ਹਰਿ ਧਿਆਇਲੇ ॥੨॥ jiau pankhee ikatr hoe fir bichhurai thir sangat har har dhiaaeile |2|
ਜੈਸੇ ਮੀਨੁ ਰਸਨ ਸਾਦਿ ਬਿਨਸਿਓ ਓਹੁ ਮੂਠੌ ਮੂੜ ਲੋਭਾਇਲੇ ॥ jaise meen rasan saad binasio ohu mootthau moorr lobhaaeile |
ਤੂ ਹੋਆ ਪੰਚ ਵਾਸਿ ਵੈਰੀ ਕੈ ਛੂਟਹਿ ਪਰੁ ਸਰਨਾਇਲੇ ॥੩॥ too hoaa panch vaas vairee kai chhootteh par saranaaeile |3|
ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਸਭਿ ਤੁਮੑਰੇ ਜੀਅ ਜੰਤਾਇਲੇ ॥ hohu kripaal deen dukh bhanjan sabh tumare jeea jantaaeile |
ਪਾਵਉ ਦਾਨੁ ਸਦਾ ਦਰਸੁ ਪੇਖਾ ਮਿਲੁ ਨਾਨਕ ਦਾਸ ਦਸਾਇਲੇ ॥੪॥੨॥ paavau daan sadaa daras pekhaa mil naanak daas dasaaeile |4|2|
ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ॥ raag gondd mahalaa 5 chaupade ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜੀਅ ਪ੍ਰਾਨ ਕੀਏ ਜਿਨਿ ਸਾਜਿ ॥ jeea praan kee jin saaj |
ਮਾਟੀ ਮਹਿ ਜੋਤਿ ਰਖੀ ਨਿਵਾਜਿ ॥ maattee meh jot rakhee nivaaj |
ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ baratan kau sabh kichh bhojan bhogaae |
ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥ so prabh taj moorre kat jaae |1|
ਪਾਰਬ੍ਰਹਮ ਕੀ ਲਾਗਉ ਸੇਵ ॥ paarabraham kee laagau sev |
ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ ॥ gur te sujhai niranjan dev |1| rahaau |
ਜਿਨਿ ਕੀਏ ਰੰਗ ਅਨਿਕ ਪਰਕਾਰ ॥ jin kee rang anik parakaar |
ਓਪਤਿ ਪਰਲਉ ਨਿਮਖ ਮਝਾਰ ॥ opat parlau nimakh majhaar |
ਜਾ ਕੀ ਗਤਿ ਮਿਤਿ ਕਹੀ ਨ ਜਾਇ ॥ jaa kee gat mit kahee na jaae |
ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥ so prabh man mere sadaa dhiaae |2|
ਆਇ ਨ ਜਾਵੈ ਨਿਹਚਲੁ ਧਨੀ ॥ aae na jaavai nihachal dhanee |
ਬੇਅੰਤ ਗੁਨਾ ਤਾ ਕੇ ਕੇਤਕ ਗਨੀ ॥ beant gunaa taa ke ketak ganee |
Original Gurmukhi with romanized transliteration, via the GurbaniNow API. An English translation will be added once a cleared translation is available.