Sikhism
Ang-801 77
Text
ਜਹ ਦੇਖਾ ਤਹ ਰਹਿਆ ਸਮਾਇ ॥੩॥ jeh dekhaa teh rahiaa samaae |3|
ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ ਬਾਣੀ ॥ antar sahasaa baahar maaeaa nainee laagas baanee |
ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥੪॥੨॥ pranavat naanak daasan daasaa parataapahigaa praanee |4|2|
ਰਾਮਕਲੀ ਮਹਲਾ ੧ ॥ raamakalee mahalaa 1 |
ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥ jit dar vaseh kavan dar kaheeai daraa bheetar dar kavan lahai |
ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋ ਦਰੁ ਕੋਈ ਆਇ ਕਹੈ ॥੧॥ jis dar kaaran firaa udaasee so dar koee aae kahai |1|
ਕਿਨ ਬਿਧਿ ਸਾਗਰੁ ਤਰੀਐ ॥ kin bidh saagar tareeai |
ਜੀਵਤਿਆ ਨਹ ਮਰੀਐ ॥੧॥ ਰਹਾਉ ॥ jeevatiaa neh mareeai |1| rahaau |
ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥ dukh daravaajaa rohu rakhavaalaa aasaa andesaa due patt jarre |
ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤ ਕੈ ਆਸਣਿ ਪੁਰਖੁ ਰਹੈ ॥੨॥ maaeaa jal khaaee paanee ghar baadhiaa sat kai aasan purakh rahai |2|
ਕਿੰਤੇ ਨਾਮਾ ਅੰਤੁ ਨ ਜਾਣਿਆ ਤੁਮ ਸਰਿ ਨਾਹੀ ਅਵਰੁ ਹਰੇ ॥ kinte naamaa ant na jaaniaa tum sar naahee avar hare |
ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥੩॥ aoochaa nahee kahanaa man meh rahanaa aape jaanai aap kare |3|
ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਏਕੁ ਕਹੈ ॥ jab aasaa andesaa tab hee kiau kar ek kahai |
ਆਸਾ ਭੀਤਰਿ ਰਹੈ ਨਿਰਾਸਾ ਤਉ ਨਾਨਕ ਏਕੁ ਮਿਲੈ ॥੪॥ aasaa bheetar rahai niraasaa tau naanak ek milai |4|
ਇਨ ਬਿਧਿ ਸਾਗਰੁ ਤਰੀਐ ॥ ein bidh saagar tareeai |
ਜੀਵਤਿਆ ਇਉ ਮਰੀਐ ॥੧॥ ਰਹਾਉ ਦੂਜਾ ॥੩॥ jeevatiaa iau mareeai |1| rahaau doojaa |3|
ਰਾਮਕਲੀ ਮਹਲਾ ੧ ॥ raamakalee mahalaa 1 |
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ surat sabad saakhee meree singee baajai lok sune |
ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ pat jholee mangan kai taaee bheekhiaa naam parre |1|
ਬਾਬਾ ਗੋਰਖੁ ਜਾਗੈ ॥ baabaa gorakh jaagai |
ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ gorakh so jin goe utthaalee karate baar na laagai |1| rahaau |
ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ paanee praan pavan bandh raakhe chand sooraj mukh dee |
ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ maran jeevan kau dharatee deenee ete gun visare |2|
ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ sidh saadhik ar jogee jangam peer puras bahutere |
ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ je tin milaa ta keerat aakhaa taa man sev kare |3|
ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ kaagad loon rahai ghrit sange paanee kamal rahai |
ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ aise bhagat mileh jan naanak tin jam kiaa karai |4|4|
ਰਾਮਕਲੀ ਮਹਲਾ ੧ ॥ raamakalee mahalaa 1 |
ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥ sun maachhindraa naanak bolai |
ਵਸਗਤਿ ਪੰਚ ਕਰੇ ਨਹ ਡੋਲੈ ॥ vasagat panch kare neh ddolai |
ਐਸੀ ਜੁਗਤਿ ਜੋਗ ਕਉ ਪਾਲੇ ॥ aisee jugat jog kau paale |
ਆਪਿ ਤਰੈ ਸਗਲੇ ਕੁਲ ਤਾਰੇ ॥੧॥ aap tarai sagale kul taare |1|
ਸੋ ਅਉਧੂਤੁ ਐਸੀ ਮਤਿ ਪਾਵੈ ॥ so aaudhoot aisee mat paavai |
ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥੧॥ ਰਹਾਉ ॥ ahinis sun samaadh samaavai |1| rahaau |
ਭਿਖਿਆ ਭਾਇ ਭਗਤਿ ਭੈ ਚਲੈ ॥ bhikhiaa bhaae bhagat bhai chalai |
ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥ hovai su tripat santokh amulai |
ਧਿਆਨ ਰੂਪਿ ਹੋਇ ਆਸਣੁ ਪਾਵੈ ॥ dhiaan roop hoe aasan paavai |
ਸਚਿ ਨਾਮਿ ਤਾੜੀ ਚਿਤੁ ਲਾਵੈ ॥੨॥ sach naam taarree chit laavai |2|
ਨਾਨਕੁ ਬੋਲੈ ਅੰਮ੍ਰਿਤ ਬਾਣੀ ॥ naanak bolai amrit baanee |
ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥ sun maachhindraa aaudhoo neesaanee |
ਆਸਾ ਮਾਹਿ ਨਿਰਾਸੁ ਵਲਾਏ ॥ aasaa maeh niraas valaae |
ਨਿਹਚਉ ਨਾਨਕ ਕਰਤੇ ਪਾਏ ॥੩॥ nihchau naanak karate paae |3|
ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥ pranavat naanak agam sunaae |
ਗੁਰ ਚੇਲੇ ਕੀ ਸੰਧਿ ਮਿਲਾਏ ॥ gur chele kee sandh milaae |
ਦੀਖਿਆ ਦਾਰੂ ਭੋਜਨੁ ਖਾਇ ॥ deekhiaa daaroo bhojan khaae |
Original Gurmukhi with romanized transliteration, via the GurbaniNow API. An English translation will be added once a cleared translation is available.