Sikhism
Ang-801 99
Text
ਪੰਚ ਸਿੰਘ ਰਾਖੇ ਪ੍ਰਭਿ ਮਾਰਿ ॥ panch singh raakhe prabh maar |
ਦਸ ਬਿਘਿਆੜੀ ਲਈ ਨਿਵਾਰਿ ॥ das bighiaarree lee nivaar |
ਤੀਨਿ ਆਵਰਤ ਕੀ ਚੂਕੀ ਘੇਰ ॥ teen aavarat kee chookee gher |
ਸਾਧਸੰਗਿ ਚੂਕੇ ਭੈ ਫੇਰ ॥੧॥ saadhasang chooke bhai fer |1|
ਸਿਮਰਿ ਸਿਮਰਿ ਜੀਵਾ ਗੋਵਿੰਦ ॥ simar simar jeevaa govind |
ਕਰਿ ਕਿਰਪਾ ਰਾਖਿਓ ਦਾਸੁ ਅਪਨਾ ਸਦਾ ਸਦਾ ਸਾਚਾ ਬਖਸਿੰਦ ॥੧॥ ਰਹਾਉ ॥ kar kirapaa raakhio daas apanaa sadaa sadaa saachaa bakhasind |1| rahaau |
ਦਾਝਿ ਗਏ ਤ੍ਰਿਣ ਪਾਪ ਸੁਮੇਰ ॥ daajh ge trin paap sumer |
ਜਪਿ ਜਪਿ ਨਾਮੁ ਪੂਜੇ ਪ੍ਰਭ ਪੈਰ ॥ jap jap naam pooje prabh pair |
ਅਨਦ ਰੂਪ ਪ੍ਰਗਟਿਓ ਸਭ ਥਾਨਿ ॥ anad roop pragattio sabh thaan |
ਪ੍ਰੇਮ ਭਗਤਿ ਜੋਰੀ ਸੁਖ ਮਾਨਿ ॥੨॥ prem bhagat joree sukh maan |2|
ਸਾਗਰੁ ਤਰਿਓ ਬਾਛਰ ਖੋਜ ॥ saagar tario baachhar khoj |
ਖੇਦੁ ਨ ਪਾਇਓ ਨਹ ਫੁਨਿ ਰੋਜ ॥ khed na paaeo neh fun roj |
ਸਿੰਧੁ ਸਮਾਇਓ ਘਟੁਕੇ ਮਾਹਿ ॥ sindh samaaeo ghattuke maeh |
ਕਰਣਹਾਰ ਕਉ ਕਿਛੁ ਅਚਰਜੁ ਨਾਹਿ ॥੩॥ karanahaar kau kichh acharaj naeh |3|
ਜਉ ਛੂਟਉ ਤਉ ਜਾਇ ਪਇਆਲ ॥ jau chhoottau tau jaae peaal |
ਜਉ ਕਾਢਿਓ ਤਉ ਨਦਰਿ ਨਿਹਾਲ ॥ jau kaadtio tau nadar nihaal |
ਪਾਪ ਪੁੰਨ ਹਮਰੈ ਵਸਿ ਨਾਹਿ ॥ paap pun hamarai vas naeh |
ਰਸਕਿ ਰਸਕਿ ਨਾਨਕ ਗੁਣ ਗਾਹਿ ॥੪॥੪੦॥੫੧॥ rasak rasak naanak gun gaeh |4|40|51|
ਰਾਮਕਲੀ ਮਹਲਾ ੫ ॥ raamakalee mahalaa 5 |
ਨਾ ਤਨੁ ਤੇਰਾ ਨਾ ਮਨੁ ਤੋਹਿ ॥ naa tan teraa naa man tohi |
ਮਾਇਆ ਮੋਹਿ ਬਿਆਪਿਆ ਧੋਹਿ ॥ maaeaa mohi biaapiaa dhohi |
ਕੁਦਮ ਕਰੈ ਗਾਡਰ ਜਿਉ ਛੇਲ ॥ kudam karai gaaddar jiau chhel |
ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ achint jaal kaal chakru pel |1|
ਹਰਿ ਚਰਨ ਕਮਲ ਸਰਨਾਇ ਮਨਾ ॥ har charan kamal saranaae manaa |
ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ raam naam jap sang sahaaee guramukh paaveh saach dhanaa |1| rahaau |
ਊਨੇ ਕਾਜ ਨ ਹੋਵਤ ਪੂਰੇ ॥ aoone kaaj na hovat poore |
ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ kaam krodh mad sad hee jhoore |
ਕਰੈ ਬਿਕਾਰ ਜੀਅਰੇ ਕੈ ਤਾਈ ॥ karai bikaar jeeare kai taaee |
ਗਾਫਲ ਸੰਗਿ ਨ ਤਸੂਆ ਜਾਈ ॥੨॥ gaafal sang na tasooaa jaaee |2|
ਧਰਤ ਧੋਹ ਅਨਿਕ ਛਲ ਜਾਨੈ ॥ dharat dhoh anik chhal jaanai |
ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ kauddee kauddee kau khaak sir chhaanai |
ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ jin deea tisai na chetai mool |
ਮਿਥਿਆ ਲੋਭੁ ਨ ਉਤਰੈ ਸੂਲੁ ॥੩॥ mithiaa lobh na utarai sool |3|
ਪਾਰਬ੍ਰਹਮ ਜਬ ਭਏ ਦਇਆਲ ॥ paarabraham jab bhe deaal |
ਇਹੁ ਮਨੁ ਹੋਆ ਸਾਧ ਰਵਾਲ ॥ eihu man hoaa saadh ravaal |
ਹਸਤ ਕਮਲ ਲੜਿ ਲੀਨੋ ਲਾਇ ॥ hasat kamal larr leeno laae |
ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥ naanak saachai saach samaae |4|41|52|
ਰਾਮਕਲੀ ਮਹਲਾ ੫ ॥ raamakalee mahalaa 5 |
ਰਾਜਾ ਰਾਮ ਕੀ ਸਰਣਾਇ ॥ raajaa raam kee saranaae |
ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ ਦੁਖੁ ਜਾਇ ॥੧॥ ਰਹਾਉ ॥ nirbhau bhe gobind gun gaavat saadhasang dukh jaae |1| rahaau |
ਜਾ ਕੈ ਰਾਮੁ ਬਸੈ ਮਨ ਮਾਹੀ ॥ jaa kai raam basai man maahee |
ਸੋ ਜਨੁ ਦੁਤਰੁ ਪੇਖਤ ਨਾਹੀ ॥ so jan dutar pekhat naahee |
ਸਗਲੇ ਕਾਜ ਸਵਾਰੇ ਅਪਨੇ ॥ sagale kaaj savaare apane |
ਹਰਿ ਹਰਿ ਨਾਮੁ ਰਸਨ ਨਿਤ ਜਪਨੇ ॥੧॥ har har naam rasan nit japane |1|
ਜਿਸ ਕੈ ਮਸਤਕਿ ਹਾਥੁ ਗੁਰੁ ਧਰੈ ॥ jis kai masatak haath gur dharai |
ਸੋ ਦਾਸੁ ਅਦੇਸਾ ਕਾਹੇ ਕਰੈ ॥ so daas adesaa kaahe karai |
ਜਨਮ ਮਰਣ ਕੀ ਚੂਕੀ ਕਾਣਿ ॥ janam maran kee chookee kaan |
ਪੂਰੇ ਗੁਰ ਊਪਰਿ ਕੁਰਬਾਣ ॥੨॥ poore gur aoopar kurabaan |2|
ਗੁਰੁ ਪਰਮੇਸਰੁ ਭੇਟਿ ਨਿਹਾਲ ॥ gur paramesar bhett nihaal |
ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥ so darasan paae jis hoe deaal |
ਪਾਰਬ੍ਰਹਮੁ ਜਿਸੁ ਕਿਰਪਾ ਕਰੈ ॥ paarabraham jis kirapaa karai |
ਸਾਧਸੰਗਿ ਸੋ ਭਵਜਲੁ ਤਰੈ ॥੩॥ saadhasang so bhavajal tarai |3|
ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥ amrit peevahu saadh piaare |
ਮੁਖ ਊਜਲ ਸਾਚੈ ਦਰਬਾਰੇ ॥ mukh aoojal saachai darabaare |
ਅਨਦ ਕਰਹੁ ਤਜਿ ਸਗਲ ਬਿਕਾਰ ॥ anad karahu taj sagal bikaar |
ਨਾਨਕ ਹਰਿ ਜਪਿ ਉਤਰਹੁ ਪਾਰਿ ॥੪॥੪੨॥੫੩॥ naanak har jap utarahu paar |4|42|53|
Original Gurmukhi with romanized transliteration, via the GurbaniNow API. An English translation will be added once a cleared translation is available.