Sikhism
Ang-901 1
Text
ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ ॥ raag raamakalee mahalaa 5 ghar 2 dupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਗਾਵਹੁ ਰਾਮ ਕੇ ਗੁਣ ਗੀਤ ॥ gaavahu raam ke gun geet |
ਨਾਮੁ ਜਪਤ ਪਰਮ ਸੁਖੁ ਪਾਈਐ ਆਵਾ ਗਉਣੁ ਮਿਟੈ ਮੇਰੇ ਮੀਤ ॥੧॥ ਰਹਾਉ ॥ naam japat param sukh paaeeai aavaa gaun mittai mere meet |1| rahaau |
ਗੁਣ ਗਾਵਤ ਹੋਵਤ ਪਰਗਾਸੁ ॥ gun gaavat hovat paragaas |
ਚਰਨ ਕਮਲ ਮਹਿ ਹੋਇ ਨਿਵਾਸੁ ॥੧॥ charan kamal meh hoe nivaas |1|
ਸੰਤਸੰਗਤਿ ਮਹਿ ਹੋਇ ਉਧਾਰੁ ॥ santasangat meh hoe udhaar |
ਨਾਨਕ ਭਵਜਲੁ ਉਤਰਸਿ ਪਾਰਿ ॥੨॥੧॥੫੭॥ naanak bhavajal utaras paar |2|1|57|
ਰਾਮਕਲੀ ਮਹਲਾ ੫ ॥ raamakalee mahalaa 5 |
ਗੁਰੁ ਪੂਰਾ ਮੇਰਾ ਗੁਰੁ ਪੂਰਾ ॥ gur pooraa meraa gur pooraa |
ਰਾਮ ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥੧॥ ਰਹਾਉ ॥ raam naam jap sadaa suhele sagal binaase rog kooraa |1| rahaau |
ਏਕੁ ਅਰਾਧਹੁ ਸਾਚਾ ਸੋਇ ॥ ek araadhahu saachaa soe |
ਜਾ ਕੀ ਸਰਨਿ ਸਦਾ ਸੁਖੁ ਹੋਇ ॥੧॥ jaa kee saran sadaa sukh hoe |1|
ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥ need suhelee naam kee laagee bhookh |
ਹਰਿ ਸਿਮਰਤ ਬਿਨਸੇ ਸਭ ਦੂਖ ॥੨॥ har simarat binase sabh dookh |2|
ਸਹਜਿ ਅਨੰਦ ਕਰਹੁ ਮੇਰੇ ਭਾਈ ॥ sehaj anand karahu mere bhaaee |
ਗੁਰਿ ਪੂਰੈ ਸਭ ਚਿੰਤ ਮਿਟਾਈ ॥੩॥ gur poorai sabh chint mittaaee |3|
ਆਠ ਪਹਰ ਪ੍ਰਭ ਕਾ ਜਪੁ ਜਾਪਿ ॥ aatth pehar prabh kaa jap jaap |
ਨਾਨਕ ਰਾਖਾ ਹੋਆ ਆਪਿ ॥੪॥੨॥੫੮॥ naanak raakhaa hoaa aap |4|2|58|
ਰਾਗੁ ਰਾਮਕਲੀ ਮਹਲਾ ੫ ਪੜਤਾਲ ਘਰੁ ੩ ॥ raag raamakalee mahalaa 5 parrataal ghar 3 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਨਰਨਰਹ ਨਮਸਕਾਰੰ ॥ naranarah namasakaaran |
ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥ jalan thalan basudh gagan ek ekankaaran |1| rahaau |
ਹਰਨ ਧਰਨ ਪੁਨ ਪੁਨਹ ਕਰਨ ॥ haran dharan pun punah karan |
ਨਹ ਗਿਰਹ ਨਿਰੰਹਾਰੰ ॥੧॥ neh girah niranhaaran |1|
ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥ ganbheer dheer naam heer aooch mooch apaaran |
ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥੨॥੧॥੫੯॥ karan kel gun amol naanak balihaaran |2|1|59|
ਰਾਮਕਲੀ ਮਹਲਾ ੫ ॥ raamakalee mahalaa 5 |
ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ ਕਨਿਕ ਕਾਮਿਨੀ ॥੧॥ ਰਹਾਉ ॥ roop rang sugandh bhog tiaag chale maaeaa chhale kanik kaaminee |1| rahaau |
ਭੰਡਾਰ ਦਰਬ ਅਰਬ ਖਰਬ ਪੇਖਿ ਲੀਲਾ ਮਨੁ ਸਧਾਰੈ ॥ bhanddaar darab arab kharab pekh leelaa man sadhaarai |
ਨਹ ਸੰਗਿ ਗਾਮਨੀ ॥੧॥ neh sang gaamanee |1|
ਸੁਤ ਕਲਤ੍ਰ ਭ੍ਰਾਤ ਮੀਤ ਉਰਝਿ ਪਰਿਓ ਭਰਮਿ ਮੋਹਿਓ ਇਹ ਬਿਰਖ ਛਾਮਨੀ ॥ sut kalatr bhraat meet urajh pario bharam mohio ih birakh chhaamanee |
ਚਰਨ ਕਮਲ ਸਰਨ ਨਾਨਕ ਸੁਖੁ ਸੰਤ ਭਾਵਨੀ ॥੨॥੨॥੬੦॥ charan kamal saran naanak sukh sant bhaavanee |2|2|60|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਗੁ ਰਾਮਕਲੀ ਮਹਲਾ ੯ ਤਿਪਦੇ ॥ raag raamakalee mahalaa 9 tipade |
ਰੇ ਮਨ ਓਟ ਲੇਹੁ ਹਰਿ ਨਾਮਾ ॥ re man ott lehu har naamaa |
ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥੧॥ ਰਹਾਉ ॥ jaa kai simaran duramat naasai paaveh pad nirabaanaa |1| rahaau |
ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥ baddabhaagee tih jan kau jaanahu jo har ke gun gaavai |
ਜਨਮ ਜਨਮ ਕੇ ਪਾਪ ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥੧॥ janam janam ke paap khoe kai fun baikuntth sidhaavai |1|
Original Gurmukhi with romanized transliteration, via the GurbaniNow API. An English translation will be added once a cleared translation is available.