Sikhism
Ang-901 10
Text
ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥੨੨॥ kaaeaa nagaree sabade khoje naam navan nidh paaee |22|
ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥੨੩॥ manasaa maar man sehaj samaanaa bin rasanaa usatat karaaee |23|
ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥ loein dekh rahe bisamaadee chit adisatt lagaaee |24|
ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥੨੫॥ adisatt sadaa rahai niraalam jotee jot milaaee |25|
ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥੨੬॥ hau gur saalaahee sadaa aapanaa jin saachee boojh bujhaaee |26|
ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥੨੭॥੨॥੧੧॥ naanak ek kahai benantee naavahu gat pat paaee |27|2|11|
ਰਾਮਕਲੀ ਮਹਲਾ ੩ ॥ raamakalee mahalaa 3 |
ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥੧॥ har kee poojaa dulanbh hai santahu kahanaa kachhoo na jaaee |1|
ਸੰਤਹੁ ਗੁਰਮੁਖਿ ਪੂਰਾ ਪਾਈ ॥ santahu guramukh pooraa paaee |
ਨਾਮੋ ਪੂਜ ਕਰਾਈ ॥੧॥ ਰਹਾਉ ॥ naamo pooj karaaee |1| rahaau |
ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥੨॥ har bin sabh kichh mailaa santahu kiaa hau pooj charraaee |2|
ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥੩॥ har saache bhaavai saa poojaa hovai bhaanaa man vasaaee |3|
ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਨ ਪਾਈ ॥੪॥ poojaa karai sabh lok santahu manamukh thaae na paaee |4|
ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥੫॥ sabad marai man niramal santahu eeh poojaa thaae paaee |5|
ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥੬॥ pavit paavan se jan saache ek sabad liv laaee |6|
ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥੭॥ bin naavai hor pooj na hovee bharam bhulee lokaaee |7|
ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥੮॥ guramukh aap pachhaanai santahu raam naam liv laaee |8|
ਆਪੇ ਨਿਰਮਲੁ ਪੂਜ ਕਰਾਏ ਗੁਰਸਬਦੀ ਥਾਇ ਪਾਈ ॥੯॥ aape niramal pooj karaae gurasabadee thaae paaee |9|
ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥੧੦॥ poojaa kareh par bidh nahee jaaneh doojai bhaae mal laaee |10|
ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥੧੧॥ guramukh hovai su poojaa jaanai bhaanaa man vasaaee |11|
ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥੧੨॥ bhaane te sabh sukh paavai santahu ante naam sakhaaee |12|
ਅਪਣਾ ਆਪੁ ਨ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥੧੩॥ apanaa aap na pachhaaneh santahu koorr kareh vaddiaaee |13|
ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥੧੪॥ paakhandd keenai jam nahee chhoddai lai jaasee pat gavaaee |14|
ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥੧੫॥ jin antar sabad aap pachhaaneh gat mit tin hee paaee |15|
ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥੧੬॥ ehu manooaa sun samaadh lagaavai jotee jot milaaee |16|
ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥੧੭॥ sun sun guramukh naam vakhaaneh satasangat melaaee |17|
ਗੁਰਮੁਖਿ ਗਾਵੈ ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥੧੮॥ guramukh gaavai aap gavaavai dar saachai sobhaa paaee |18|
ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥੧੯॥ saachee baanee sach vakhaanai sach naam liv laaee |19|
ਭੈ ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥੨੦॥ bhai bhanjan at paap nikhanjan meraa prabh ant sakhaaee |20|
ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥੨੧॥੩॥੧੨॥ sabh kichh aape aap varatai naanak naam vaddiaaee |21|3|12|
ਰਾਮਕਲੀ ਮਹਲਾ ੩ ॥ raamakalee mahalaa 3 |
ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥੧॥ ham kuchal kucheel at abhimaanee mil sabade mail utaaree |1|
ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥ santahu guramukh naam nisataaree |
ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥੧॥ ਰਹਾਉ ॥ sachaa naam vasiaa ghatt antar karatai aap savaaree |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.