Sikhism
Ang-901 19
Text
ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥ gur parasaadee jinee aap tajiaa har vaasanaa samaanee |
ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥ kahai naanak chaal bhagataa jugahu jug niraalee |14|
ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥ jiau too chalaaeihi tiv chalah suaamee hor kiaa jaanaa gun tere |
ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥ jiv too chalaaeihi tivai chalah jinaa maarag paavahe |
ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥ kar kirapaa jin naam laaeihi si har har sadaa dhiaavahe |
ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥ jis no kathaa sunaaeihi aapanee si guraduaarai sukh paavahe |
ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥ kahai naanak sache saahib jiau bhaavai tivai chalaavahe |15|
ਏਹੁ ਸੋਹਿਲਾ ਸਬਦੁ ਸੁਹਾਵਾ ॥ ehu sohilaa sabad suhaavaa |
ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ sabado suhaavaa sadaa sohilaa satiguroo sunaaeaa |
ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ehu tin kai man vasiaa jin dhurahu likhiaa aaeaa |
ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ eik fireh ghanere kareh galaa galee kinai na paaeaa |
ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ kahai naanak sabad sohilaa satiguroo sunaaeaa |16|
ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ pavit hoe se janaa jinee har dhiaaeaa |
ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ har dhiaaeaa pavit hoe guramukh jinee dhiaaeaa |
ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ pavit maataa pitaa kuttanb sahit siau pavit sangat sabaaeea |
ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ kahade pavit sunade pavit se pavit jinee man vasaaeaa |
ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ kahai naanak se pavit jinee guramukh har har dhiaaeaa |17|
ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ karamee sehaj na aoopajai vin sahajai sahasaa na jaae |
ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ neh jaae sahasaa kitai sanjam rahe karam kamaae |
ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ sahasai jeeo maleen hai kit sanjam dhotaa jaae |
ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ man dhovahu sabad laagahu har siau rahahu chit laae |
ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥ kahai naanak gur parasaadee sehaj upajai ihu sahasaa iv jaae |18|
ਜੀਅਹੁ ਮੈਲੇ ਬਾਹਰਹੁ ਨਿਰਮਲ ॥ jeeahu maile baaharahu niramal |
ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ baaharahu niramal jeeahu ta maile tinee janam jooai haariaa |
ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ eeh tisanaa vaddaa rog lagaa maran manahu visaariaa |
ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ vedaa meh naam utam so suneh naahee fireh jiau betaaliaa |
ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥ kahai naanak jin sach tajiaa koorre laage tinee janam jooai haariaa |19|
ਜੀਅਹੁ ਨਿਰਮਲ ਬਾਹਰਹੁ ਨਿਰਮਲ ॥ jeeahu niramal baaharahu niramal |
ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ baaharahu ta niramal jeeahu niramal satigur te karanee kamaanee |
ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ koorr kee soe pahuchai naahee manasaa sach samaanee |
ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ janam ratan jinee khattiaa bhale se vanajaare |
ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥ kahai naanak jin man niramal sadaa raheh gur naale |20|
ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥ je ko sikh guroo setee sanamukh hovai |
ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥ hovai ta sanamukh sikh koee jeeahu rahai gur naale |
ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥ gur ke charan hiradai dhiaae antar aatamai samaale |
ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥ aap chhadd sadaa rahai paranai gur bin avar na jaanai koe |
Original Gurmukhi with romanized transliteration, via the GurbaniNow API. An English translation will be added once a cleared translation is available.