Sikhism
Ang-901 21
Text
ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ aapanee liv aape laae guramukh sadaa samaaleeai |
ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥ kahai naanak evadd daataa so kiau manahu visaareeai |28|
ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥ jaisee agan udar meh taisee baahar maaeaa |
ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥ maaeaa agan sabh iko jehee karatai khel rachaaeaa |
ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥ jaa tis bhaanaa taa jamiaa paravaar bhalaa bhaaeaa |
ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥ liv chhurrakee lagee trisanaa maaeaa amar varataaeaa |
ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥ eeh maaeaa jit har visarai mohu upajai bhaau doojaa laaeaa |
ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥ kahai naanak gur parasaadee jinaa liv laagee tinee viche maaeaa paaeaa |29|
ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥ har aap amulak hai mul na paaeaa jaae |
ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥ mul na paaeaa jaae kisai vittahu rahe lok vilalaae |
ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥ aisaa satigur je milai tis no sir saupeeai vichahu aap jaae |
ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥ jis daa jeeo tis mil rahai har vasai man aae |
ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥ har aap amulak hai bhaag tinaa ke naanakaa jin har palai paae |30|
ਹਰਿ ਰਾਸਿ ਮੇਰੀ ਮਨੁ ਵਣਜਾਰਾ ॥ har raas meree man vanajaaraa |
ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥ har raas meree man vanajaaraa satigur te raas jaanee |
ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥ har har nit japihu jeeahu laahaa khattihu dihaarree |
ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥ ehu dhan tinaa miliaa jin har aape bhaanaa |
ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥ kahai naanak har raas meree man hoaa vanajaaraa |31|
ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥ e rasanaa too an ras raach rahee teree piaas na jaae |
ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥ piaas na jaae horat kitai jichar har ras palai na paae |
ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥ har ras paae palai peeai har ras bahurr na trisanaa laagai aae |
ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ehu har ras karamee paaeeai satigur milai jis aae |
ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥ kahai naanak hor an ras sabh veesare jaa har vasai man aae |32|
ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥ e sareeraa meriaa har tum meh jot rakhee taa too jag meh aaeaa |
ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥ har jot rakhee tudh vich taa too jag meh aaeaa |
ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥ har aape maataa aape pitaa jin jeeo upaae jagat dikhaaeaa |
ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥ gur parasaadee bujhiaa taa chalat hoaa chalat nadaree aaeaa |
ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥ kahai naanak srisatt kaa mool rachiaa jot raakhee taa too jag meh aaeaa |33|
ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥ man chaau bheaa prabh aagam suniaa |
ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥ har mangal gaau sakhee grihu mandar baniaa |
ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥ har gaau mangal nit sakhee sog dookh na viaape |
ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥ gur charan laage din sabhaage aapanaa pir jaape |
ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥ anahat baanee gur sabad jaanee har naam har ras bhogo |
Original Gurmukhi with romanized transliteration, via the GurbaniNow API. An English translation will be added once a cleared translation is available.