Sikhism
Ang-901 22
Text
ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥ kahai naanak prabh aap miliaa karan kaaran jogo |34|
ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥ e sareeraa meriaa is jag meh aae kai kiaa tudh karam kamaaeaa |
ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥ ki karam kamaaeaa tudh sareeraa jaa too jag meh aaeaa |
ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥ jin har teraa rachan rachiaa so har man na vasaaeaa |
ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥ gur parasaadee har man vasiaa poorab likhiaa paaeaa |
ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥ kahai naanak ehu sareer paravaan hoaa jin satigur siau chit laaeaa |35|
ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ e netrahu meriho har tum meh jot dharee har bin avar na dekhahu koee |
ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥ har bin avar na dekhahu koee nadaree har nihaaliaa |
ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥ ehu vis sansaar tum dekhade ehu har kaa roop hai har roop nadaree aaeaa |
ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥ gur parasaadee bujhiaa jaa vekhaa har ik hai har bin avar na koee |
ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥ kahai naanak ehi netr andh se satigur miliai dib drisatt hoee |36|
ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥ e sravanahu meriho saachai sunanai no patthaae |
ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥ saachai sunanai no patthaae sareer laae sunahu sat baanee |
ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥ jit sunee man tan hariaa hoaa rasanaa ras samaanee |
ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥ sach alakh viddaanee taa kee gat kahee na jaae |
ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥ kahai naanak amrit naam sunahu pavitr hovahu saachai sunanai no patthaae |37|
ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥ har jeeo gufaa andar rakh kai vaajaa pavan vajaaeaa |
ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥ vajaaeaa vaajaa paun nau duaare paragatt kee dasavaa gupat rakhaaeaa |
ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥ guraduaarai laae bhaavanee ikanaa dasavaa duaar dikhaaeaa |
ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥ teh anek roop naau nav nidh tis daa ant na jaaee paaeaa |
ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥ kahai naanak har piaarai jeeo gufaa andar rakh kai vaajaa pavan vajaaeaa |38|
ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥ ehu saachaa sohilaa saachai ghar gaavahu |
ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥ gaavahu ta sohilaa ghar saachai jithai sadaa sach dhiaavahe |
ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥ sacho dhiaaveh jaa tudh bhaaveh guramukh jinaa bujhaavahe |
ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥ eihu sach sabhanaa kaa khasam hai jis bakhase so jan paavahe |
ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥ kahai naanak sach sohilaa sachai ghar gaavahe |39|
ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ anad sunahu vaddabhaageeho sagal manorath poore |
ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥ paarabraham prabh paaeaa utare sagal visoore |
ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ dookh rog santaap utare sunee sachee baanee |
ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ sant saajan bhe sarase poore gur te jaanee |
ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ sunate puneet kahate pavit satigur rahiaa bharapoore |
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥ binavant naanak gur charan laage vaaje anahad toore |40|1|
Original Gurmukhi with romanized transliteration, via the GurbaniNow API. An English translation will be added once a cleared translation is available.