Sikhism
Ang-901 26
Text
ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥ binavant naanak prabh karee kirapaa pooraa satigur paaeaa |2|
ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ mil raheeai prabh saadh janaa mil har keeratan suneeai raam |
ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥ deaal prabhoo daamodar maadho ant na paaeeai guneeai raam |
ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥ deaal dukh har saran daataa sagal dokh nivaarano |
ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥ moh sog vikaar bikharre japat naam udhaarano |
ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥ sabh jeea tere prabhoo mere kar kirapaa sabh ren theevaa |
ਬਿਨਵੰਤਿ ਨਾਨਕ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥ binavant naanak prabh meaa keejai naam teraa jap jeevaa |3|
ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥ raakh lee prabh bhagat janaa apanee charanee laae raam |
ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥ aatth pehar apanaa prabh simarah eko naam dhiaae raam |
ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥ dhiaae so prabh tare bhavajal rahe aavan jaanaa |
ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ sadaa sukh kaliaan keeratan prabh lagaa meetthaa bhaanaa |
ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥ sabh ichh punee aas pooree mile satigur pooriaa |
ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥ binavant naanak prabh aap mele fir naahee dookh visooriaa |4|3|
ਰਾਮਕਲੀ ਮਹਲਾ ੫ ਛੰਤ ॥ raamakalee mahalaa 5 chhant |
ਸਲੋਕੁ ॥ salok |
ਚਰਨ ਕਮਲ ਸਰਣਾਗਤੀ ਅਨਦ ਮੰਗਲ ਗੁਣ ਗਾਮ ॥ charan kamal saranaagatee anad mangal gun gaam |
ਨਾਨਕ ਪ੍ਰਭੁ ਆਰਾਧੀਐ ਬਿਪਤਿ ਨਿਵਾਰਣ ਰਾਮ ॥੧॥ naanak prabh aaraadheeai bipat nivaaran raam |1|
ਛੰਤੁ ॥ chhant |
ਪ੍ਰਭ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਨ ਕੋਇ ਜੀਉ ॥ prabh bipat nivaarano tis bin avar na koe jeeo |
ਸਦਾ ਸਦਾ ਹਰਿ ਸਿਮਰੀਐ ਜਲਿ ਥਲਿ ਮਹੀਅਲਿ ਸੋਇ ਜੀਉ ॥ sadaa sadaa har simareeai jal thal maheeal soe jeeo |
ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨਹੁ ਨ ਵੀਸਰੈ ॥ jal thal maheeal poor rahiaa ik nimakh manahu na veesarai |
ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸਰੈ ॥ gur charan laage din sabhaage sarab gun jagadeesarai |
ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ ਸੋ ਹੋਇ ਜੀਉ ॥ kar sev sevak dinas rainee tis bhaavai so hoe jeeo |
ਬਲਿ ਜਾਇ ਨਾਨਕੁ ਸੁਖਹ ਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥੧॥ bal jaae naanak sukhah daate paragaas man tan hoe jeeo |1|
ਸਲੋਕੁ ॥ salok |
ਹਰਿ ਸਿਮਰਤ ਮਨੁ ਤਨੁ ਸੁਖੀ ਬਿਨਸੀ ਦੁਤੀਆ ਸੋਚ ॥ har simarat man tan sukhee binasee duteea soch |
ਨਾਨਕ ਟੇਕ ਗੋੁਪਾਲ ਕੀ ਗੋਵਿੰਦ ਸੰਕਟ ਮੋਚ ॥੧॥ naanak ttek guopaal kee govind sankatt moch |1|
ਛੰਤੁ ॥ chhant |
ਭੈ ਸੰਕਟ ਕਾਟੇ ਨਾਰਾਇਣ ਦਇਆਲ ਜੀਉ ॥ bhai sankatt kaatte naaraaein deaal jeeo |
ਹਰਿ ਗੁਣ ਆਨੰਦ ਗਾਏ ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥ har gun aanand gaae prabh deenaa naath pratipaal jeeo |
ਪ੍ਰਤਿਪਾਲ ਅਚੁਤ ਪੁਰਖੁ ਏਕੋ ਤਿਸਹਿ ਸਿਉ ਰੰਗੁ ਲਾਗਾ ॥ pratipaal achut purakh eko tiseh siau rang laagaa |
ਕਰ ਚਰਨ ਮਸਤਕੁ ਮੇਲਿ ਲੀਨੇ ਸਦਾ ਅਨਦਿਨੁ ਜਾਗਾ ॥ kar charan masatak mel leene sadaa anadin jaagaa |
ਜੀਉ ਪਿੰਡੁ ਗ੍ਰਿਹੁ ਥਾਨੁ ਤਿਸ ਕਾ ਤਨੁ ਜੋਬਨੁ ਧਨੁ ਮਾਲੁ ਜੀਉ ॥ jeeo pindd grihu thaan tis kaa tan joban dhan maal jeeo |
ਸਦ ਸਦਾ ਬਲਿ ਜਾਇ ਨਾਨਕੁ ਸਰਬ ਜੀਆ ਪ੍ਰਤਿਪਾਲ ਜੀਉ ॥੨॥ sad sadaa bal jaae naanak sarab jeea pratipaal jeeo |2|
ਸਲੋਕੁ ॥ salok |
ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ ॥ rasanaa ucharai har hare gun govind vakhiaan |
ਨਾਨਕ ਪਕੜੀ ਟੇਕ ਏਕ ਪਰਮੇਸਰੁ ਰਖੈ ਨਿਦਾਨ ॥੧॥ naanak pakarree ttek ek paramesar rakhai nidaan |1|
ਛੰਤੁ ॥ chhant |
ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ ॥ so suaamee prabh rakhako anchal taa kai laag jeeo |
ਭਜੁ ਸਾਧੂ ਸੰਗਿ ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ ॥ bhaj saadhoo sang deaal dev man kee mat tiaag jeeo |
Original Gurmukhi with romanized transliteration, via the GurbaniNow API. An English translation will be added once a cleared translation is available.