Sikhism
Ang-901 29
Text
ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ saadh patthaae aap har ham tum te naahee door |
ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥੨॥ naanak bhram bhai mitt ge raman raam bharapoor |2|
ਛੰਤੁ ॥ chhant |
ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥ rut siseear seetal har pragatte manghar pohi jeeo |
ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ jalan bujhee daras paaeaa binase maaeaa dhroh jeeo |
ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥ sabh kaam poore mil hajoore har charan sevak seviaa |
ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ haar ddor seegaar sabh ras gun gaau alakh abheviaa |
ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ bhaau bhagat govind baanchhat jam na saakai johi jeeo |
ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥ binavant naanak prabh aap melee teh na prem bichhoh jeeo |6|
ਸਲੋਕ ॥ salok |
ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ har dhan paaeaa sohaaganee ddolat naahee cheet |
ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥੧॥ sant sanjogee naanakaa grihi pragatte prabh meet |1|
ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ naad binod anand kodd pria preetam sang bane |
ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮ ਭਨੇ ॥੨॥ man baanchhat fal paaeaa har naanak naam bhane |2|
ਛੰਤੁ ॥ chhant |
ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ himakar rut man bhaavatee maagh fagan gunavant jeeo |
ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥ sakhee sahelee gaau mangalo grihi aae har kant jeeo |
ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ grihi laal aae man dhiaae sej sundar soheea |
ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥ van trin tribhavan bhe hariaa dekh darasan moheea |
ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥ mile suaamee ichh punee man japiaa niramal mant jeeo |
ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥ binavant naanak nit karahu raleea har mile sreedhar kant jeeo |7|
ਸਲੋਕ ॥ salok |
ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥ sant sahaaee jeea ke bhavajal taaranahaar |
ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥ sabh te aooche jaaneeeh naanak naam piaar |1|
ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ jin jaaniaa seee tare se soore se beer |
ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥ naanak tin balihaaranai har jap utare teer |2|
ਛੰਤੁ ॥ chhant |
ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥ charan biraajit sabh aoopare mittiaa sagal kales jeeo |
ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ aavan jaavan dukh hare har bhagat keea paraves jeeo |
ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ har rang raate sehaj maate til na man te beesarai |
ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥ taj aap saranee pare charanee sarab gun jagadeesarai |
ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ govind gun nidh sreerang suaamee aad kau aades jeeo |
ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥ binavant naanak meaa dhaarahu jug jugo ik ves jeeo |8|1|6|8|
ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ॥ raamakalee mahalaa 1 dakhanee oankaar |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਓਅੰਕਾਰਿ ਬ੍ਰਹਮਾ ਉਤਪਤਿ ॥ oankaar brahamaa utapat |
ਓਅੰਕਾਰੁ ਕੀਆ ਜਿਨਿ ਚਿਤਿ ॥ oankaar keea jin chit |
ਓਅੰਕਾਰਿ ਸੈਲ ਜੁਗ ਭਏ ॥ oankaar sail jug bhe |
ਓਅੰਕਾਰਿ ਬੇਦ ਨਿਰਮਏ ॥ oankaar bed nirame |
Original Gurmukhi with romanized transliteration, via the GurbaniNow API. An English translation will be added once a cleared translation is available.