Sikhism
Ang-901 31
Text
ਓਹੁ ਬਿਧਾਤਾ ਮਨੁ ਤਨੁ ਦੇਇ ॥ ohu bidhaataa man tan dee |
ਓਹੁ ਬਿਧਾਤਾ ਮਨਿ ਮੁਖਿ ਸੋਇ ॥ ohu bidhaataa man mukh soe |
ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥ prabh jagajeevan avar na koe |
ਨਾਨਕ ਨਾਮਿ ਰਤੇ ਪਤਿ ਹੋਇ ॥੯॥ naanak naam rate pat hoe |9|
ਰਾਜਨ ਰਾਮ ਰਵੈ ਹਿਤਕਾਰਿ ॥ raajan raam ravai hitakaar |
ਰਣ ਮਹਿ ਲੂਝੈ ਮਨੂਆ ਮਾਰਿ ॥ ran meh loojhai manooaa maar |
ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥ raat dinant rahai rang raataa |
ਤੀਨਿ ਭਵਨ ਜੁਗ ਚਾਰੇ ਜਾਤਾ ॥ teen bhavan jug chaare jaataa |
ਜਿਨਿ ਜਾਤਾ ਸੋ ਤਿਸ ਹੀ ਜੇਹਾ ॥ jin jaataa so tis hee jehaa |
ਅਤਿ ਨਿਰਮਾਇਲੁ ਸੀਝਸਿ ਦੇਹਾ ॥ at niramaaeil seejhas dehaa |
ਰਹਸੀ ਰਾਮੁ ਰਿਦੈ ਇਕ ਭਾਇ ॥ rahasee raam ridai ik bhaae |
ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥ antar sabad saach liv laae |10|
ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ros na keejai amrit peejai rehan nahee sansaare |
ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ raaje raae rank nahee rahanaa aae jaae jug chaare |
ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ rehan kehan te rahai na koee kis peh krau binantee |
ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ek sabad raam naam nirodhar gur devai pat matee |11|
ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ laaj marantee mar gee ghooghatt khol chalee |
ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ saas divaanee baavaree sir te sank ttalee |
ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ prem bulaaee ralee siau man meh sabad anand |
ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ laal ratee laalee bhee guramukh bhee nichind |12|
ਲਾਹਾ ਨਾਮੁ ਰਤਨੁ ਜਪਿ ਸਾਰੁ ॥ laahaa naam ratan jap saar |
ਲਬੁ ਲੋਭੁ ਬੁਰਾ ਅਹੰਕਾਰੁ ॥ lab lobh buraa ahankaar |
ਲਾੜੀ ਚਾੜੀ ਲਾਇਤਬਾਰੁ ॥ laarree chaarree laaeitabaar |
ਮਨਮੁਖੁ ਅੰਧਾ ਮੁਗਧੁ ਗਵਾਰੁ ॥ manamukh andhaa mugadh gavaar |
ਲਾਹੇ ਕਾਰਣਿ ਆਇਆ ਜਗਿ ॥ laahe kaaran aaeaa jag |
ਹੋਇ ਮਜੂਰੁ ਗਇਆ ਠਗਾਇ ਠਗਿ ॥ hoe majoor geaa tthagaae tthag |
ਲਾਹਾ ਨਾਮੁ ਪੂੰਜੀ ਵੇਸਾਹੁ ॥ laahaa naam poonjee vesaahu |
ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥ naanak sachee pat sachaa paatisaahu |13|
ਆਇ ਵਿਗੂਤਾ ਜਗੁ ਜਮ ਪੰਥੁ ॥ aae vigootaa jag jam panth |
ਆਈ ਨ ਮੇਟਣ ਕੋ ਸਮਰਥੁ ॥ aaee na mettan ko samarath |
ਆਥਿ ਸੈਲ ਨੀਚ ਘਰਿ ਹੋਇ ॥ aath sail neech ghar hoe |
ਆਥਿ ਦੇਖਿ ਨਿਵੈ ਜਿਸੁ ਦੋਇ ॥ aath dekh nivai jis doe |
ਆਥਿ ਹੋਇ ਤਾ ਮੁਗਧੁ ਸਿਆਨਾ ॥ aath hoe taa mugadh siaanaa |
ਭਗਤਿ ਬਿਹੂਨਾ ਜਗੁ ਬਉਰਾਨਾ ॥ bhagat bihoonaa jag bauraanaa |
ਸਭ ਮਹਿ ਵਰਤੈ ਏਕੋ ਸੋਇ ॥ sabh meh varatai eko soe |
ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥ jis no kirapaa kare tis paragatt hoe |14|
ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ jug jug thaap sadaa niravair |
ਜਨਮਿ ਮਰਣਿ ਨਹੀ ਧੰਧਾ ਧੈਰੁ ॥ janam maran nahee dhandhaa dhair |
ਜੋ ਦੀਸੈ ਸੋ ਆਪੇ ਆਪਿ ॥ jo deesai so aape aap |
ਆਪਿ ਉਪਾਇ ਆਪੇ ਘਟ ਥਾਪਿ ॥ aap upaae aape ghatt thaap |
ਆਪਿ ਅਗੋਚਰੁ ਧੰਧੈ ਲੋਈ ॥ aap agochar dhandhai loee |
ਜੋਗ ਜੁਗਤਿ ਜਗਜੀਵਨੁ ਸੋਈ ॥ jog jugat jagajeevan soee |
ਕਰਿ ਆਚਾਰੁ ਸਚੁ ਸੁਖੁ ਹੋਈ ॥ kar aachaar sach sukh hoee |
ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥ naam vihoonaa mukat kiv hoee |15|
ਵਿਣੁ ਨਾਵੈ ਵੇਰੋਧੁ ਸਰੀਰ ॥ vin naavai verodh sareer |
ਕਿਉ ਨ ਮਿਲਹਿ ਕਾਟਹਿ ਮਨ ਪੀਰ ॥ kiau na mileh kaatteh man peer |
ਵਾਟ ਵਟਾਊ ਆਵੈ ਜਾਇ ॥ vaatt vattaaoo aavai jaae |
ਕਿਆ ਲੇ ਆਇਆ ਕਿਆ ਪਲੈ ਪਾਇ ॥ kiaa le aaeaa kiaa palai paae |
ਵਿਣੁ ਨਾਵੈ ਤੋਟਾ ਸਭ ਥਾਇ ॥ vin naavai tottaa sabh thaae |
ਲਾਹਾ ਮਿਲੈ ਜਾ ਦੇਇ ਬੁਝਾਇ ॥ laahaa milai jaa dee bujhaae |
ਵਣਜੁ ਵਾਪਾਰੁ ਵਣਜੈ ਵਾਪਾਰੀ ॥ vanaj vaapaar vanajai vaapaaree |
ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥ vin naavai kaisee pat saaree |16|
ਗੁਣ ਵੀਚਾਰੇ ਗਿਆਨੀ ਸੋਇ ॥ gun veechaare giaanee soe |
ਗੁਣ ਮਹਿ ਗਿਆਨੁ ਪਰਾਪਤਿ ਹੋਇ ॥ gun meh giaan paraapat hoe |
ਗੁਣਦਾਤਾ ਵਿਰਲਾ ਸੰਸਾਰਿ ॥ gunadaataa viralaa sansaar |
ਸਾਚੀ ਕਰਣੀ ਗੁਰ ਵੀਚਾਰਿ ॥ saachee karanee gur veechaar |
ਅਗਮ ਅਗੋਚਰੁ ਕੀਮਤਿ ਨਹੀ ਪਾਇ ॥ agam agochar keemat nahee paae |
Original Gurmukhi with romanized transliteration, via the GurbaniNow API. An English translation will be added once a cleared translation is available.