Sikhism
Ang-901 33
Text
ਕਾਇਆ ਛੀਜੈ ਭਈ ਸਿਬਾਲੁ ॥੨੪॥ kaaeaa chheejai bhee sibaal |24|
ਜਾਪੈ ਆਪਿ ਪ੍ਰਭੂ ਤਿਹੁ ਲੋਇ ॥ jaapai aap prabhoo tihu loe |
ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥ jug jug daataa avar na koe |
ਜਿਉ ਭਾਵੈ ਤਿਉ ਰਾਖਹਿ ਰਾਖੁ ॥ jiau bhaavai tiau raakheh raakh |
ਜਸੁ ਜਾਚਉ ਦੇਵੈ ਪਤਿ ਸਾਖੁ ॥ jas jaachau devai pat saakh |
ਜਾਗਤੁ ਜਾਗਿ ਰਹਾ ਤੁਧੁ ਭਾਵਾ ॥ jaagat jaag rahaa tudh bhaavaa |
ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥ jaa too meleh taa tujhai samaavaa |
ਜੈ ਜੈ ਕਾਰੁ ਜਪਉ ਜਗਦੀਸ ॥ jai jai kaar jpau jagadees |
ਗੁਰਮਤਿ ਮਿਲੀਐ ਬੀਸ ਇਕੀਸ ॥੨੫॥ guramat mileeai bees ikees |25|
ਝਖਿ ਬੋਲਣੁ ਕਿਆ ਜਗ ਸਿਉ ਵਾਦੁ ॥ jhakh bolan kiaa jag siau vaad |
ਝੂਰਿ ਮਰੈ ਦੇਖੈ ਪਰਮਾਦੁ ॥ jhoor marai dekhai paramaad |
ਜਨਮਿ ਮੂਏ ਨਹੀ ਜੀਵਣ ਆਸਾ ॥ janam mooe nahee jeevan aasaa |
ਆਇ ਚਲੇ ਭਏ ਆਸ ਨਿਰਾਸਾ ॥ aae chale bhe aas niraasaa |
ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥ jhur jhur jhakh maattee ral jaae |
ਕਾਲੁ ਨ ਚਾਂਪੈ ਹਰਿ ਗੁਣ ਗਾਇ ॥ kaal na chaanpai har gun gaae |
ਪਾਈ ਨਵ ਨਿਧਿ ਹਰਿ ਕੈ ਨਾਇ ॥ paaee nav nidh har kai naae |
ਆਪੇ ਦੇਵੈ ਸਹਜਿ ਸੁਭਾਇ ॥੨੬॥ aape devai sehaj subhaae |26|
ਞਿਆਨੋ ਬੋਲੈ ਆਪੇ ਬੂਝੈ ॥ yiaano bolai aape boojhai |
ਆਪੇ ਸਮਝੈ ਆਪੇ ਸੂਝੈ ॥ aape samajhai aape soojhai |
ਗੁਰ ਕਾ ਕਹਿਆ ਅੰਕਿ ਸਮਾਵੈ ॥ gur kaa kahiaa ank samaavai |
ਨਿਰਮਲ ਸੂਚੇ ਸਾਚੋ ਭਾਵੈ ॥ niramal sooche saacho bhaavai |
ਗੁਰੁ ਸਾਗਰੁ ਰਤਨੀ ਨਹੀ ਤੋਟ ॥ gur saagar ratanee nahee tott |
ਲਾਲ ਪਦਾਰਥ ਸਾਚੁ ਅਖੋਟ ॥ laal padaarath saach akhott |
ਗੁਰਿ ਕਹਿਆ ਸਾ ਕਾਰ ਕਮਾਵਹੁ ॥ gur kahiaa saa kaar kamaavahu |
ਗੁਰ ਕੀ ਕਰਣੀ ਕਾਹੇ ਧਾਵਹੁ ॥ gur kee karanee kaahe dhaavahu |
ਨਾਨਕ ਗੁਰਮਤਿ ਸਾਚਿ ਸਮਾਵਹੁ ॥੨੭॥ naanak guramat saach samaavahu |27|
ਟੂਟੈ ਨੇਹੁ ਕਿ ਬੋਲਹਿ ਸਹੀ ॥ ttoottai nehu ki boleh sahee |
ਟੂਟੈ ਬਾਹ ਦੁਹੂ ਦਿਸ ਗਹੀ ॥ ttoottai baah duhoo dis gahee |
ਟੂਟਿ ਪਰੀਤਿ ਗਈ ਬੁਰ ਬੋਲਿ ॥ ttoott pareet gee bur bol |
ਦੁਰਮਤਿ ਪਰਹਰਿ ਛਾਡੀ ਢੋਲਿ ॥ duramat parahar chhaaddee dtol |
ਟੂਟੈ ਗੰਠਿ ਪੜੈ ਵੀਚਾਰਿ ॥ ttoottai gantth parrai veechaar |
ਗੁਰਸਬਦੀ ਘਰਿ ਕਾਰਜੁ ਸਾਰਿ ॥ gurasabadee ghar kaaraj saar |
ਲਾਹਾ ਸਾਚੁ ਨ ਆਵੈ ਤੋਟਾ ॥ laahaa saach na aavai tottaa |
ਤ੍ਰਿਭਵਣ ਠਾਕੁਰੁ ਪ੍ਰੀਤਮੁ ਮੋਟਾ ॥੨੮॥ tribhavan tthaakur preetam mottaa |28|
ਠਾਕਹੁ ਮਨੂਆ ਰਾਖਹੁ ਠਾਇ ॥ tthaakahu manooaa raakhahu tthaae |
ਠਹਕਿ ਮੁਈ ਅਵਗੁਣਿ ਪਛੁਤਾਇ ॥ tthehak muee avagun pachhutaae |
ਠਾਕੁਰੁ ਏਕੁ ਸਬਾਈ ਨਾਰਿ ॥ tthaakur ek sabaaee naar |
ਬਹੁਤੇ ਵੇਸ ਕਰੇ ਕੂੜਿਆਰਿ ॥ bahute ves kare koorriaar |
ਪਰ ਘਰਿ ਜਾਤੀ ਠਾਕਿ ਰਹਾਈ ॥ par ghar jaatee tthaak rahaaee |
ਮਹਲਿ ਬੁਲਾਈ ਠਾਕ ਨ ਪਾਈ ॥ mehal bulaaee tthaak na paaee |
ਸਬਦਿ ਸਵਾਰੀ ਸਾਚਿ ਪਿਆਰੀ ॥ sabad savaaree saach piaaree |
ਸਾਈ ਸੋੁਹਾਗਣਿ ਠਾਕੁਰਿ ਧਾਰੀ ॥੨੯॥ saaee suohaagan tthaakur dhaaree |29|
ਡੋਲਤ ਡੋਲਤ ਹੇ ਸਖੀ ਫਾਟੇ ਚੀਰ ਸੀਗਾਰ ॥ ddolat ddolat he sakhee faatte cheer seegaar |
ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥ ddaahapan tan sukh nahee bin ddar binatthee ddaar |
ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥ ddarap muee ghar aapanai ddeetthee kant sujaan |
ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥ ddar raakhiaa gur aapanai nirbhau naam vakhaan |
ਡੂਗਰਿ ਵਾਸੁ ਤਿਖਾ ਘਣੀ ਜਬ ਦੇਖਾ ਨਹੀ ਦੂਰਿ ॥ ddoogar vaas tikhaa ghanee jab dekhaa nahee door |
ਤਿਖਾ ਨਿਵਾਰੀ ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥ tikhaa nivaaree sabad man amrit peea bharapoor |
ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥ dehi dehi aakhai sabh koee jai bhaavai tai dee |
ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥੩੦॥ guroo duaarai devasee tikhaa nivaarai soe |30|
ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ ਕਰਾਰਿ ॥ dtandtolat dtoodtat hau firee dteh dteh pavan karaar |
ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ bhaare dtahate dteh pe haule nikase paar |
ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥ amar ajaachee har mile tin kai hau bal jaau |
ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥ tin kee dhoorr aghuleeai sangat mel milaau |
ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥ man deea gur aapanai paaeaa niramal naau |
Original Gurmukhi with romanized transliteration, via the GurbaniNow API. An English translation will be added once a cleared translation is available.