Sikhism
Ang-901 35
Text
ਨਾ ਤਿਸੁ ਗਿਆਨੁ ਨ ਧਿਆਨੁ ਹੈ ਨਾ ਤਿਸੁ ਧਰਮੁ ਧਿਆਨੁ ॥ naa tis giaan na dhiaan hai naa tis dharam dhiaan |
ਵਿਣੁ ਨਾਵੈ ਨਿਰਭਉ ਕਹਾ ਕਿਆ ਜਾਣਾ ਅਭਿਮਾਨੁ ॥ vin naavai nirbhau kahaa kiaa jaanaa abhimaan |
ਥਾਕਿ ਰਹੀ ਕਿਵ ਅਪੜਾ ਹਾਥ ਨਹੀ ਨਾ ਪਾਰੁ ॥ thaak rahee kiv aparraa haath nahee naa paar |
ਨਾ ਸਾਜਨ ਸੇ ਰੰਗੁਲੇ ਕਿਸੁ ਪਹਿ ਕਰੀ ਪੁਕਾਰ ॥ naa saajan se rangule kis peh karee pukaar |
ਨਾਨਕ ਪ੍ਰਿਉ ਪ੍ਰਿਉ ਜੇ ਕਰੀ ਮੇਲੇ ਮੇਲਣਹਾਰੁ ॥ naanak priau priau je karee mele melanahaar |
ਜਿਨਿ ਵਿਛੋੜੀ ਸੋ ਮੇਲਸੀ ਗੁਰ ਕੈ ਹੇਤਿ ਅਪਾਰਿ ॥੩੭॥ jin vichhorree so melasee gur kai het apaar |37|
ਪਾਪੁ ਬੁਰਾ ਪਾਪੀ ਕਉ ਪਿਆਰਾ ॥ paap buraa paapee kau piaaraa |
ਪਾਪਿ ਲਦੇ ਪਾਪੇ ਪਾਸਾਰਾ ॥ paap lade paape paasaaraa |
ਪਰਹਰਿ ਪਾਪੁ ਪਛਾਣੈ ਆਪੁ ॥ parahar paap pachhaanai aap |
ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥ naa tis sog vijog santaap |
ਨਰਕਿ ਪੜੰਤਉ ਕਿਉ ਰਹੈ ਕਿਉ ਬੰਚੈ ਜਮਕਾਲੁ ॥ narak parrantau kiau rahai kiau banchai jamakaal |
ਕਿਉ ਆਵਣ ਜਾਣਾ ਵੀਸਰੈ ਝੂਠੁ ਬੁਰਾ ਖੈ ਕਾਲੁ ॥ kiau aavan jaanaa veesarai jhootth buraa khai kaal |
ਮਨੁ ਜੰਜਾਲੀ ਵੇੜਿਆ ਭੀ ਜੰਜਾਲਾ ਮਾਹਿ ॥ man janjaalee verriaa bhee janjaalaa maeh |
ਵਿਣੁ ਨਾਵੈ ਕਿਉ ਛੂਟੀਐ ਪਾਪੇ ਪਚਹਿ ਪਚਾਹਿ ॥੩੮॥ vin naavai kiau chhootteeai paape pacheh pachaeh |38|
ਫਿਰਿ ਫਿਰਿ ਫਾਹੀ ਫਾਸੈ ਕਊਆ ॥ fir fir faahee faasai kaooaa |
ਫਿਰਿ ਪਛੁਤਾਨਾ ਅਬ ਕਿਆ ਹੂਆ ॥ fir pachhutaanaa ab kiaa hooaa |
ਫਾਥਾ ਚੋਗ ਚੁਗੈ ਨਹੀ ਬੂਝੈ ॥ faathaa chog chugai nahee boojhai |
ਸਤਗੁਰੁ ਮਿਲੈ ਤ ਆਖੀ ਸੂਝੈ ॥ satagur milai ta aakhee soojhai |
ਜਿਉ ਮਛੁਲੀ ਫਾਥੀ ਜਮ ਜਾਲਿ ॥ jiau machhulee faathee jam jaal |
ਵਿਣੁ ਗੁਰ ਦਾਤੇ ਮੁਕਤਿ ਨ ਭਾਲਿ ॥ vin gur daate mukat na bhaal |
ਫਿਰਿ ਫਿਰਿ ਆਵੈ ਫਿਰਿ ਫਿਰਿ ਜਾਇ ॥ fir fir aavai fir fir jaae |
ਇਕ ਰੰਗਿ ਰਚੈ ਰਹੈ ਲਿਵ ਲਾਇ ॥ eik rang rachai rahai liv laae |
ਇਵ ਛੂਟੈ ਫਿਰਿ ਫਾਸ ਨ ਪਾਇ ॥੩੯॥ eiv chhoottai fir faas na paae |39|
ਬੀਰਾ ਬੀਰਾ ਕਰਿ ਰਹੀ ਬੀਰ ਭਏ ਬੈਰਾਇ ॥ beeraa beeraa kar rahee beer bhe bairaae |
ਬੀਰ ਚਲੇ ਘਰਿ ਆਪਣੈ ਬਹਿਣ ਬਿਰਹਿ ਜਲਿ ਜਾਇ ॥ beer chale ghar aapanai bahin bireh jal jaae |
ਬਾਬੁਲ ਕੈ ਘਰਿ ਬੇਟੜੀ ਬਾਲੀ ਬਾਲੈ ਨੇਹਿ ॥ baabul kai ghar bettarree baalee baalai nehi |
ਜੇ ਲੋੜਹਿ ਵਰੁ ਕਾਮਣੀ ਸਤਿਗੁਰੁ ਸੇਵਹਿ ਤੇਹਿ ॥ je lorreh var kaamanee satigur seveh tehi |
ਬਿਰਲੋ ਗਿਆਨੀ ਬੂਝਣਉ ਸਤਿਗੁਰੁ ਸਾਚਿ ਮਿਲੇਇ ॥ biralo giaanee boojhnau satigur saach milee |
ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥ tthaakur haath vaddaaeea jai bhaavai tai dee |
ਬਾਣੀ ਬਿਰਲਉ ਬੀਚਾਰਸੀ ਜੇ ਕੋ ਗੁਰਮੁਖਿ ਹੋਇ ॥ baanee birlau beechaarasee je ko guramukh hoe |
ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ ॥੪੦॥ eih baanee mahaa purakh kee nij ghar vaasaa hoe |40|
ਭਨਿ ਭਨਿ ਘੜੀਐ ਘੜਿ ਘੜਿ ਭਜੈ ਢਾਹਿ ਉਸਾਰੈ ਉਸਰੇ ਢਾਹੈ ॥ bhan bhan gharreeai gharr gharr bhajai dtaeh usaarai usare dtaahai |
ਸਰ ਭਰਿ ਸੋਖੈ ਭੀ ਭਰਿ ਪੋਖੈ ਸਮਰਥ ਵੇਪਰਵਾਹੈ ॥ sar bhar sokhai bhee bhar pokhai samarath veparavaahai |
ਭਰਮਿ ਭੁਲਾਨੇ ਭਏ ਦਿਵਾਨੇ ਵਿਣੁ ਭਾਗਾ ਕਿਆ ਪਾਈਐ ॥ bharam bhulaane bhe divaane vin bhaagaa kiaa paaeeai |
ਗੁਰਮੁਖਿ ਗਿਆਨੁ ਡੋਰੀ ਪ੍ਰਭਿ ਪਕੜੀ ਜਿਨ ਖਿੰਚੈ ਤਿਨ ਜਾਈਐ ॥ guramukh giaan ddoree prabh pakarree jin khinchai tin jaaeeai |
ਹਰਿ ਗੁਣ ਗਾਇ ਸਦਾ ਰੰਗਿ ਰਾਤੇ ਬਹੁੜਿ ਨ ਪਛੋਤਾਈਐ ॥ har gun gaae sadaa rang raate bahurr na pachhotaaeeai |
ਭਭੈ ਭਾਲਹਿ ਗੁਰਮੁਖਿ ਬੂਝਹਿ ਤਾ ਨਿਜ ਘਰਿ ਵਾਸਾ ਪਾਈਐ ॥ bhabhai bhaaleh guramukh boojheh taa nij ghar vaasaa paaeeai |
ਭਭੈ ਭਉਜਲੁ ਮਾਰਗੁ ਵਿਖੜਾ ਆਸ ਨਿਰਾਸਾ ਤਰੀਐ ॥ bhabhai bhaujal maarag vikharraa aas niraasaa tareeai |
ਗੁਰ ਪਰਸਾਦੀ ਆਪੋ ਚੀਨੑੈ ਜੀਵਤਿਆ ਇਵ ਮਰੀਐ ॥੪੧॥ gur parasaadee aapo cheenai jeevatiaa iv mareeai |41|
ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥ maaeaa maaeaa kar mue maaeaa kisai na saath |
ਹੰਸੁ ਚਲੈ ਉਠਿ ਡੁਮਣੋ ਮਾਇਆ ਭੂਲੀ ਆਥਿ ॥ hans chalai utth ddumano maaeaa bhoolee aath |
ਮਨੁ ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥ man jhootthaa jam johiaa avagun chaleh naal |
ਮਨ ਮਹਿ ਮਨੁ ਉਲਟੋ ਮਰੈ ਜੇ ਗੁਣ ਹੋਵਹਿ ਨਾਲਿ ॥ man meh man ulatto marai je gun hoveh naal |
Original Gurmukhi with romanized transliteration, via the GurbaniNow API. An English translation will be added once a cleared translation is available.