Sikhism
Ang-901 39
Text
ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥ teerath naaeeai sukh fal paaeeai mail na laagai kaaee |
ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥ gorakh poot lohaareepaa bolai jog jugat bidh saaee |7|
ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੋੁਲਾਈ ॥ haattee baattee need na aavai par ghar chit na dduolaaee |
ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥ bin naavai man ttek na ttikee naanak bhookh na jaaee |
ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥ haatt pattan ghar guroo dikhaaeaa sahaje sach vaapaaro |
ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥ khanddit nidraa alap ahaaran naanak tat beechaaro |8|
ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥ darasan bhekh karahu jogindraa mundraa jholee khinthaa |
ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥ baarah antar ek sarevahu khatt darasan ik panthaa |
ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥ ein bidh man samajhaaeeai purakhaa baahurr chott na khaaeeai |
ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥ naanak bolai guramukh boojhai jog jugat iv paaeeai |9|
ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥ antar sabad nirantar mudraa haumai mamataa door karee |
ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥ kaam krodh ahankaar nivaarai gur kai sabad su samajh paree |
ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥ khinthaa jholee bharipur rahiaa naanak taarai ek haree |
ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥ saachaa saahib saachee naaee parakhai gur kee baat kharee |10|
ਊਂਧਉ ਖਪਰੁ ਪੰਚ ਭੂ ਟੋਪੀ ॥ aoondhau khapar panch bhoo ttopee |
ਕਾਂਇਆ ਕੜਾਸਣੁ ਮਨੁ ਜਾਗੋਟੀ ॥ kaaneaa karraasan man jaagottee |
ਸਤੁ ਸੰਤੋਖੁ ਸੰਜਮੁ ਹੈ ਨਾਲਿ ॥ sat santokh sanjam hai naal |
ਨਾਨਕ ਗੁਰਮੁਖਿ ਨਾਮੁ ਸਮਾਲਿ ॥੧੧॥ naanak guramukh naam samaal |11|
ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥ kavan su gupataa kavan su mukataa |
ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥ kavan su antar baahar jugataa |
ਕਵਨੁ ਸੁ ਆਵੈ ਕਵਨੁ ਸੁ ਜਾਇ ॥ kavan su aavai kavan su jaae |
ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥ kavan su tribhavan rahiaa samaae |12|
ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥ ghatt ghatt gupataa guramukh mukataa |
ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥ antar baahar sabad su jugataa |
ਮਨਮੁਖਿ ਬਿਨਸੈ ਆਵੈ ਜਾਇ ॥ manamukh binasai aavai jaae |
ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥ naanak guramukh saach samaae |13|
ਕਿਉ ਕਰਿ ਬਾਧਾ ਸਰਪਨਿ ਖਾਧਾ ॥ kiau kar baadhaa sarapan khaadhaa |
ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥ kiau kar khoeaa kiau kar laadhaa |
ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥ kiau kar niramal kiau kar andhiaaraa |
ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥ eihu tat beechaarai su guroo hamaaraa |14|
ਦੁਰਮਤਿ ਬਾਧਾ ਸਰਪਨਿ ਖਾਧਾ ॥ duramat baadhaa sarapan khaadhaa |
ਮਨਮੁਖਿ ਖੋਇਆ ਗੁਰਮੁਖਿ ਲਾਧਾ ॥ manamukh khoeaa guramukh laadhaa |
ਸਤਿਗੁਰੁ ਮਿਲੈ ਅੰਧੇਰਾ ਜਾਇ ॥ satigur milai andheraa jaae |
ਨਾਨਕ ਹਉਮੈ ਮੇਟਿ ਸਮਾਇ ॥੧੫॥ naanak haumai mett samaae |15|
ਸੁੰਨ ਨਿਰੰਤਰਿ ਦੀਜੈ ਬੰਧੁ ॥ sun nirantar deejai bandh |
ਉਡੈ ਨ ਹੰਸਾ ਪੜੈ ਨ ਕੰਧੁ ॥ auddai na hansaa parrai na kandh |
ਸਹਜ ਗੁਫਾ ਘਰੁ ਜਾਣੈ ਸਾਚਾ ॥ sehaj gufaa ghar jaanai saachaa |
ਨਾਨਕ ਸਾਚੇ ਭਾਵੈ ਸਾਚਾ ॥੧੬॥ naanak saache bhaavai saachaa |16|
ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥ kis kaaran grihu tajio udaasee |
ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥ kis kaaran ihu bhekh nivaasee |
ਕਿਸੁ ਵਖਰ ਕੇ ਤੁਮ ਵਣਜਾਰੇ ॥ kis vakhar ke tum vanajaare |
ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥੧੭॥ kiau kar saath langhaavahu paare |17|
ਗੁਰਮੁਖਿ ਖੋਜਤ ਭਏ ਉਦਾਸੀ ॥ guramukh khojat bhe udaasee |
ਦਰਸਨ ਕੈ ਤਾਈ ਭੇਖ ਨਿਵਾਸੀ ॥ darasan kai taaee bhekh nivaasee |
ਸਾਚ ਵਖਰ ਕੇ ਹਮ ਵਣਜਾਰੇ ॥ saach vakhar ke ham vanajaare |
ਨਾਨਕ ਗੁਰਮੁਖਿ ਉਤਰਸਿ ਪਾਰੇ ॥੧੮॥ naanak guramukh utaras paare |18|
ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥ kit bidh purakhaa janam vattaaeaa |
ਕਾਹੇ ਕਉ ਤੁਝੁ ਇਹੁ ਮਨੁ ਲਾਇਆ ॥ kaahe kau tujh ihu man laaeaa |
Original Gurmukhi with romanized transliteration, via the GurbaniNow API. An English translation will be added once a cleared translation is available.