Sikhism
Ang-901 43
Text
ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ pavan aranbh satigur mat velaa |
ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ sabad guroo surat dhun chelaa |
ਅਕਥ ਕਥਾ ਲੇ ਰਹਉ ਨਿਰਾਲਾ ॥ akath kathaa le rhau niraalaa |
ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ naanak jug jug gur gopaalaa |
ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ek sabad jit kathaa veechaaree |
ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥ guramukh haumai agan nivaaree |44|
ਮੈਣ ਕੇ ਦੰਤ ਕਿਉ ਖਾਈਐ ਸਾਰੁ ॥ main ke dant kiau khaaeeai saar |
ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥ jit garab jaae su kavan aahaar |
ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ hivai kaa ghar mandar agan piraahan |
ਕਵਨ ਗੁਫਾ ਜਿਤੁ ਰਹੈ ਅਵਾਹਨੁ ॥ kavan gufaa jit rahai avaahan |
ਇਤ ਉਤ ਕਿਸ ਕਉ ਜਾਣਿ ਸਮਾਵੈ ॥ eit ut kis kau jaan samaavai |
ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥ kavan dhiaan man maneh samaavai |45|
ਹਉ ਹਉ ਮੈ ਮੈ ਵਿਚਹੁ ਖੋਵੈ ॥ hau hau mai mai vichahu khovai |
ਦੂਜਾ ਮੇਟੈ ਏਕੋ ਹੋਵੈ ॥ doojaa mettai eko hovai |
ਜਗੁ ਕਰੜਾ ਮਨਮੁਖੁ ਗਾਵਾਰੁ ॥ jag kararraa manamukh gaavaar |
ਸਬਦੁ ਕਮਾਈਐ ਖਾਈਐ ਸਾਰੁ ॥ sabad kamaaeeai khaaeeai saar |
ਅੰਤਰਿ ਬਾਹਰਿ ਏਕੋ ਜਾਣੈ ॥ antar baahar eko jaanai |
ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥ naanak agan marai satigur kai bhaanai |46|
ਸਚ ਭੈ ਰਾਤਾ ਗਰਬੁ ਨਿਵਾਰੈ ॥ sach bhai raataa garab nivaarai |
ਏਕੋ ਜਾਤਾ ਸਬਦੁ ਵੀਚਾਰੈ ॥ eko jaataa sabad veechaarai |
ਸਬਦੁ ਵਸੈ ਸਚੁ ਅੰਤਰਿ ਹੀਆ ॥ sabad vasai sach antar heea |
ਤਨੁ ਮਨੁ ਸੀਤਲੁ ਰੰਗਿ ਰੰਗੀਆ ॥ tan man seetal rang rangeea |
ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥ kaam krodh bikh agan nivaare |
ਨਾਨਕ ਨਦਰੀ ਨਦਰਿ ਪਿਆਰੇ ॥੪੭॥ naanak nadaree nadar piaare |47|
ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ ॥ kavan mukh chand hivai ghar chhaaeaa |
ਕਵਨ ਮੁਖਿ ਸੂਰਜੁ ਤਪੈ ਤਪਾਇਆ ॥ kavan mukh sooraj tapai tapaaeaa |
ਕਵਨ ਮੁਖਿ ਕਾਲੁ ਜੋਹਤ ਨਿਤ ਰਹੈ ॥ kavan mukh kaal johat nit rahai |
ਕਵਨ ਬੁਧਿ ਗੁਰਮੁਖਿ ਪਤਿ ਰਹੈ ॥ kavan budh guramukh pat rahai |
ਕਵਨੁ ਜੋਧੁ ਜੋ ਕਾਲੁ ਸੰਘਾਰੈ ॥ kavan jodh jo kaal sanghaarai |
ਬੋਲੈ ਬਾਣੀ ਨਾਨਕੁ ਬੀਚਾਰੈ ॥੪੮॥ bolai baanee naanak beechaarai |48|
ਸਬਦੁ ਭਾਖਤ ਸਸਿ ਜੋਤਿ ਅਪਾਰਾ ॥ sabad bhaakhat sas jot apaaraa |
ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥ sas ghar soor vasai mittai andhiaaraa |
ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥ sukh dukh sam kar naam adhaaraa |
ਆਪੇ ਪਾਰਿ ਉਤਾਰਣਹਾਰਾ ॥ aape paar utaaranahaaraa |
ਗੁਰ ਪਰਚੈ ਮਨੁ ਸਾਚਿ ਸਮਾਇ ॥ gur parachai man saach samaae |
ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੪੯॥ pranavat naanak kaal na khaae |49|
ਨਾਮ ਤਤੁ ਸਭ ਹੀ ਸਿਰਿ ਜਾਪੈ ॥ naam tat sabh hee sir jaapai |
ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥ bin naavai dukh kaal santaapai |
ਤਤੋ ਤਤੁ ਮਿਲੈ ਮਨੁ ਮਾਨੈ ॥ tato tat milai man maanai |
ਦੂਜਾ ਜਾਇ ਇਕਤੁ ਘਰਿ ਆਨੈ ॥ doojaa jaae ikat ghar aanai |
ਬੋਲੈ ਪਵਨਾ ਗਗਨੁ ਗਰਜੈ ॥ bolai pavanaa gagan garajai |
ਨਾਨਕ ਨਿਹਚਲੁ ਮਿਲਣੁ ਸਹਜੈ ॥੫੦॥ naanak nihachal milan sahajai |50|
ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥ antar sunan baahar sunan tribhavan sun masunan |
ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ ॥ chauthe sunai jo nar jaanai taa kau paap na punan |
ਘਟਿ ਘਟਿ ਸੁੰਨ ਕਾ ਜਾਣੈ ਭੇਉ ॥ ghatt ghatt sun kaa jaanai bheo |
ਆਦਿ ਪੁਰਖੁ ਨਿਰੰਜਨ ਦੇਉ ॥ aad purakh niranjan deo |
ਜੋ ਜਨੁ ਨਾਮ ਨਿਰੰਜਨ ਰਾਤਾ ॥ jo jan naam niranjan raataa |
ਨਾਨਕ ਸੋਈ ਪੁਰਖੁ ਬਿਧਾਤਾ ॥੫੧॥ naanak soee purakh bidhaataa |51|
ਸੁੰਨੋ ਸੁੰਨੁ ਕਹੈ ਸਭੁ ਕੋਈ ॥ suno sun kahai sabh koee |
ਅਨਹਤ ਸੁੰਨੁ ਕਹਾ ਤੇ ਹੋਈ ॥ anahat sun kahaa te hoee |
ਅਨਹਤ ਸੁੰਨਿ ਰਤੇ ਸੇ ਕੈਸੇ ॥ anahat sun rate se kaise |
ਜਿਸ ਤੇ ਉਪਜੇ ਤਿਸ ਹੀ ਜੈਸੇ ॥ jis te upaje tis hee jaise |
ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥ oe janam na mareh na aaveh jaeh |
ਨਾਨਕ ਗੁਰਮੁਖਿ ਮਨੁ ਸਮਝਾਹਿ ॥੫੨॥ naanak guramukh man samajhaeh |52|
ਨਉ ਸਰ ਸੁਭਰ ਦਸਵੈ ਪੂਰੇ ॥ nau sar subhar dasavai poore |
ਤਹ ਅਨਹਤ ਸੁੰਨ ਵਜਾਵਹਿ ਤੂਰੇ ॥ teh anahat sun vajaaveh toore |
ਸਾਚੈ ਰਾਚੇ ਦੇਖਿ ਹਜੂਰੇ ॥ saachai raache dekh hajoore |
ਘਟਿ ਘਟਿ ਸਾਚੁ ਰਹਿਆ ਭਰਪੂਰੇ ॥ ghatt ghatt saach rahiaa bharapoore |
Original Gurmukhi with romanized transliteration, via the GurbaniNow API. An English translation will be added once a cleared translation is available.