Sikhism
Ang-901 46
Text
ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥ varan bhekh asaroop su eko eko sabad viddaanee |
ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥੬੭॥ saach binaa soochaa ko naahee naanak akath kahaanee |67|
ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ kit kit bidh jag upajai purakhaa kit kit dukh binas jaaee |
ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ haumai vich jag upajai purakhaa naam visariai dukh paaee |
ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥ guramukh hovai su giaan tat beechaarai haumai sabad jalaae |
ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥ tan man niramal niramal baanee saachai rahai samaae |
ਨਾਮੇ ਨਾਮਿ ਰਹੈ ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥ naame naam rahai bairaagee saach rakhiaa ur dhaare |
ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥੬੮॥ naanak bin naavai jog kade na hovai dekhahu ridai beechaare |68|
ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ guramukh saach sabad beechaarai koe |
ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ guramukh sach baanee paragatt hoe |
ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ guramukh man bheejai viralaa boojhai koe |
ਗੁਰਮੁਖਿ ਨਿਜ ਘਰਿ ਵਾਸਾ ਹੋਇ ॥ guramukh nij ghar vaasaa hoe |
ਗੁਰਮੁਖਿ ਜੋਗੀ ਜੁਗਤਿ ਪਛਾਣੈ ॥ guramukh jogee jugat pachhaanai |
ਗੁਰਮੁਖਿ ਨਾਨਕ ਏਕੋ ਜਾਣੈ ॥੬੯॥ guramukh naanak eko jaanai |69|
ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ bin satigur seve jog na hoee |
ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ bin satigur bhette mukat na koee |
ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ bin satigur bhette naam paaeaa na jaae |
ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ bin satigur bhette mahaa dukh paae |
ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ bin satigur bhette mahaa garab gubaar |
ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥ naanak bin gur muaa janam haar |70|
ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ guramukh man jeetaa haumai maar |
ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ guramukh saach rakhiaa ur dhaar |
ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ guramukh jag jeetaa jamakaal maar bidaar |
ਗੁਰਮੁਖਿ ਦਰਗਹ ਨ ਆਵੈ ਹਾਰਿ ॥ guramukh daragah na aavai haar |
ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥ guramukh mel milaae suo jaanai |
ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ naanak guramukh sabad pachhaanai |71|
ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ sabadai kaa niberraa sun too aaudhoo bin naavai jog na hoee |
ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ naame raate anadin maate naamai te sukh hoee |
ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥ naamai hee te sabh paragatt hovai naame sojhee paaee |
ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ bin naavai bhekh kareh bahutere sachai aap khuaaee |
ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ satigur te naam paaeeai aaudhoo jog jugat taa hoee |
ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥ kar beechaar man dekhahu naanak bin naavai mukat na hoee |72|
ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ teree gat mit toohai jaaneh kiaa ko aakh vakhaanai |
ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ too aape gupataa aape paragatt aape sabh rang maanai |
ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ saadhik sidh guroo bahu chele khojat fireh furamaanai |
ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ maageh naam paae ih bhikhiaa tere darasan kau kurabaanai |
ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ abinaasee prabh khel rachaaeaa guramukh sojhee hoee |
ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥ naanak sabh jug aape varatai doojaa avar na koee |73|1|
Original Gurmukhi with romanized transliteration, via the GurbaniNow API. An English translation will be added once a cleared translation is available.