Sikhism
Ang-901 57
Text
ਰਾਮਕਲੀ ਕੀ ਵਾਰ ਮਹਲਾ ੫ ॥ raamakalee kee vaar mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਲੋਕ ਮਃ ੫ ॥ salok mahalaa 5 |
ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥ jaisaa satigur suneedaa taiso hee mai ddeetth |
ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ vichhurriaa mele prabhoo har daragah kaa baseetth |
ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥ har naamo mantru drirraaeidaa katte haumai rog |
ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥ naanak satigur tinaa milaaeaa jinaa dhure peaa sanjog |1|
ਮਃ ੫ ॥ mahalaa 5 |
ਇਕੁ ਸਜਣੁ ਸਭਿ ਸਜਣਾ ਇਕੁ ਵੈਰੀ ਸਭਿ ਵਾਦਿ ॥ eik sajan sabh sajanaa ik vairee sabh vaad |
ਗੁਰਿ ਪੂਰੈ ਦੇਖਾਲਿਆ ਵਿਣੁ ਨਾਵੈ ਸਭ ਬਾਦਿ ॥ gur poorai dekhaaliaa vin naavai sabh baad |
ਸਾਕਤ ਦੁਰਜਨ ਭਰਮਿਆ ਜੋ ਲਗੇ ਦੂਜੈ ਸਾਦਿ ॥ saakat durajan bharamiaa jo lage doojai saad |
ਜਨ ਨਾਨਕਿ ਹਰਿ ਪ੍ਰਭੁ ਬੁਝਿਆ ਗੁਰ ਸਤਿਗੁਰ ਕੈ ਪਰਸਾਦਿ ॥੨॥ jan naanak har prabh bujhiaa gur satigur kai parasaad |2|
ਪਉੜੀ ॥ paurree |
ਥਟਣਹਾਰੈ ਥਾਟੁ ਆਪੇ ਹੀ ਥਟਿਆ ॥ thattanahaarai thaatt aape hee thattiaa |
ਆਪੇ ਪੂਰਾ ਸਾਹੁ ਆਪੇ ਹੀ ਖਟਿਆ ॥ aape pooraa saahu aape hee khattiaa |
ਆਪੇ ਕਰਿ ਪਾਸਾਰੁ ਆਪੇ ਰੰਗ ਰਟਿਆ ॥ aape kar paasaar aape rang rattiaa |
ਕੁਦਰਤਿ ਕੀਮ ਨ ਪਾਇ ਅਲਖ ਬ੍ਰਹਮਟਿਆ ॥ kudarat keem na paae alakh brahamattiaa |
ਅਗਮ ਅਥਾਹ ਬੇਅੰਤ ਪਰੈ ਪਰਟਿਆ ॥ agam athaah beant parai parattiaa |
ਆਪੇ ਵਡ ਪਾਤਿਸਾਹੁ ਆਪਿ ਵਜੀਰਟਿਆ ॥ aape vadd paatisaahu aap vajeerattiaa |
ਕੋਇ ਨ ਜਾਣੈ ਕੀਮ ਕੇਵਡੁ ਮਟਿਆ ॥ koe na jaanai keem kevadd mattiaa |
ਸਚਾ ਸਾਹਿਬੁ ਆਪਿ ਗੁਰਮੁਖਿ ਪਰਗਟਿਆ ॥੧॥ sachaa saahib aap guramukh paragattiaa |1|
ਸਲੋਕੁ ਮਃ ੫ ॥ salok mahalaa 5 |
ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥ sun sajan preetam meriaa mai satigur dehu dikhaal |
ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ ਰਖਾ ਸਮਾਲਿ ॥ hau tis devaa man aapanaa nit hiradai rakhaa samaal |
ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥ eikas satigur baaharaa dhrig jeevan sansaar |
ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥੧॥ jan naanak satigur tinaa milaaeon jin sad hee varatai naal |1|
ਮਃ ੫ ॥ mahalaa 5 |
ਮੇਰੈ ਅੰਤਰਿ ਲੋਚਾ ਮਿਲਣ ਕੀ ਕਿਉ ਪਾਵਾ ਪ੍ਰਭ ਤੋਹਿ ॥ merai antar lochaa milan kee kiau paavaa prabh tohi |
ਕੋਈ ਐਸਾ ਸਜਣੁ ਲੋੜਿ ਲਹੁ ਜੋ ਮੇਲੇ ਪ੍ਰੀਤਮੁ ਮੋਹਿ ॥ koee aisaa sajan lorr lahu jo mele preetam mohi |
ਗੁਰਿ ਪੂਰੈ ਮੇਲਾਇਆ ਜਤ ਦੇਖਾ ਤਤ ਸੋਇ ॥ gur poorai melaaeaa jat dekhaa tat soe |
ਜਨ ਨਾਨਕ ਸੋ ਪ੍ਰਭੁ ਸੇਵਿਆ ਤਿਸੁ ਜੇਵਡੁ ਅਵਰੁ ਨ ਕੋਇ ॥੨॥ jan naanak so prabh seviaa tis jevadd avar na koe |2|
ਪਉੜੀ ॥ paurree |
ਦੇਵਣਹਾਰੁ ਦਾਤਾਰੁ ਕਿਤੁ ਮੁਖਿ ਸਾਲਾਹੀਐ ॥ devanahaar daataar kit mukh saalaaheeai |
ਜਿਸੁ ਰਖੈ ਕਿਰਪਾ ਧਾਰਿ ਰਿਜਕੁ ਸਮਾਹੀਐ ॥ jis rakhai kirapaa dhaar rijak samaaheeai |
ਕੋਇ ਨ ਕਿਸ ਹੀ ਵਸਿ ਸਭਨਾ ਇਕ ਧਰ ॥ koe na kis hee vas sabhanaa ik dhar |
ਪਾਲੇ ਬਾਲਕ ਵਾਗਿ ਦੇ ਕੈ ਆਪਿ ਕਰ ॥ paale baalak vaag de kai aap kar |
ਕਰਦਾ ਅਨਦ ਬਿਨੋਦ ਕਿਛੂ ਨ ਜਾਣੀਐ ॥ karadaa anad binod kichhoo na jaaneeai |
ਸਰਬ ਧਾਰ ਸਮਰਥ ਹਉ ਤਿਸੁ ਕੁਰਬਾਣੀਐ ॥ sarab dhaar samarath hau tis kurabaaneeai |
ਗਾਈਐ ਰਾਤਿ ਦਿਨੰਤੁ ਗਾਵਣ ਜੋਗਿਆ ॥ gaaeeai raat dinant gaavan jogiaa |
ਜੋ ਗੁਰ ਕੀ ਪੈਰੀ ਪਾਹਿ ਤਿਨੀ ਹਰਿ ਰਸੁ ਭੋਗਿਆ ॥੨॥ jo gur kee pairee paeh tinee har ras bhogiaa |2|
ਸਲੋਕ ਮਃ ੫ ॥ salok mahalaa 5 |
ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ bheerrahu mokalaaee keeteean sabh rakhe kuttanbai naal |
ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ kaaraj aap savaarian so prabh sadaa sabhaal |
ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ prabh maat pitaa kantth laaeidaa lahurre baalak paal |
ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ deaal hoe sabh jeea jantr har naanak nadar nihaal |1|
Original Gurmukhi with romanized transliteration, via the GurbaniNow API. An English translation will be added once a cleared translation is available.