Sikhism
Ang-901 66
Text
ਧੰਨੁ ਸੁ ਤੇਰੇ ਭਗਤ ਜਿਨੑੀ ਸਚੁ ਤੂੰ ਡਿਠਾ ॥ dhan su tere bhagat jinaee sach toon dditthaa |
ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥ jis no teree deaa salaahe soe tudh |
ਜਿਸੁ ਗੁਰ ਭੇਟੇ ਨਾਨਕ ਨਿਰਮਲ ਸੋਈ ਸੁਧੁ ॥੨੦॥ jis gur bhette naanak niramal soee sudh |20|
ਸਲੋਕ ਮਃ ੫ ॥ salok mahalaa 5 |
ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ ॥ fareedaa bhoom rangaavalee manjh visoolaa baag |
ਜੋ ਨਰ ਪੀਰਿ ਨਿਵਾਜਿਆ ਤਿਨੑਾ ਅੰਚ ਨ ਲਾਗ ॥੧॥ jo nar peer nivaajiaa tinaa anch na laag |1|
ਮਃ ੫ ॥ mahalaa 5 |
ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ fareedaa umar suhaavarree sang suvanarree deh |
ਵਿਰਲੇ ਕੇਈ ਪਾਈਅਨਿੑ ਜਿਨੑਾ ਪਿਆਰੇ ਨੇਹ ॥੨॥ virale keee paaeeana jinaa piaare neh |2|
ਪਉੜੀ ॥ paurree |
ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥ jap tap sanjam deaa dharam jis dehi su paae |
ਜਿਸੁ ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥ jis bujhaaeihi agan aap so naam dhiaae |
ਅੰਤਰਜਾਮੀ ਅਗਮ ਪੁਰਖੁ ਇਕ ਦ੍ਰਿਸਟਿ ਦਿਖਾਏ ॥ antarajaamee agam purakh ik drisatt dikhaae |
ਸਾਧਸੰਗਤਿ ਕੈ ਆਸਰੈ ਪ੍ਰਭ ਸਿਉ ਰੰਗੁ ਲਾਏ ॥ saadhasangat kai aasarai prabh siau rang laae |
ਅਉਗਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥ aaugan katt mukh ujalaa har naam taraae |
ਜਨਮ ਮਰਣ ਭਉ ਕਟਿਓਨੁ ਫਿਰਿ ਜੋਨਿ ਨ ਪਾਏ ॥ janam maran bhau kattion fir jon na paae |
ਅੰਧ ਕੂਪ ਤੇ ਕਾਢਿਅਨੁ ਲੜੁ ਆਪਿ ਫੜਾਏ ॥ andh koop te kaadtian larr aap farraae |
ਨਾਨਕ ਬਖਸਿ ਮਿਲਾਇਅਨੁ ਰਖੇ ਗਲਿ ਲਾਏ ॥੨੧॥ naanak bakhas milaaeian rakhe gal laae |21|
ਸਲੋਕ ਮਃ ੫ ॥ salok mahalaa 5 |
ਮੁਹਬਤਿ ਜਿਸੁ ਖੁਦਾਇ ਦੀ ਰਤਾ ਰੰਗਿ ਚਲੂਲਿ ॥ muhabat jis khudaae dee rataa rang chalool |
ਨਾਨਕ ਵਿਰਲੇ ਪਾਈਅਹਿ ਤਿਸੁ ਜਨ ਕੀਮ ਨ ਮੂਲਿ ॥੧॥ naanak virale paaeeeh tis jan keem na mool |1|
ਮਃ ੫ ॥ mahalaa 5 |
ਅੰਦਰੁ ਵਿਧਾ ਸਚਿ ਨਾਇ ਬਾਹਰਿ ਭੀ ਸਚੁ ਡਿਠੋਮਿ ॥ andar vidhaa sach naae baahar bhee sach dditthom |
ਨਾਨਕ ਰਵਿਆ ਹਭ ਥਾਇ ਵਣਿ ਤ੍ਰਿਣਿ ਤ੍ਰਿਭਵਣਿ ਰੋਮਿ ॥੨॥ naanak raviaa habh thaae van trin tribhavan rom |2|
ਪਉੜੀ ॥ paurree |
ਆਪੇ ਕੀਤੋ ਰਚਨੁ ਆਪੇ ਹੀ ਰਤਿਆ ॥ aape keeto rachan aape hee ratiaa |
ਆਪੇ ਹੋਇਓ ਇਕੁ ਆਪੇ ਬਹੁ ਭਤਿਆ ॥ aape hoeo ik aape bahu bhatiaa |
ਆਪੇ ਸਭਨਾ ਮੰਝਿ ਆਪੇ ਬਾਹਰਾ ॥ aape sabhanaa manjh aape baaharaa |
ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥ aape jaaneh door aape hee jaaharaa |
ਆਪੇ ਹੋਵਹਿ ਗੁਪਤੁ ਆਪੇ ਪਰਗਟੀਐ ॥ aape hoveh gupat aape paragatteeai |
ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥ keemat kisai na paae teree thatteeai |
ਗਹਿਰ ਗੰਭੀਰੁ ਅਥਾਹੁ ਅਪਾਰੁ ਅਗਣਤੁ ਤੂੰ ॥ gahir ganbheer athaahu apaar aganat toon |
ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥੨੨॥੧॥੨॥ ਸੁਧੁ ॥ naanak varatai ik iko ik toon |22|1|2| sudh |
ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ ॥ raamakalee kee vaar raae balavandd tathaa satai ddoom aakhee |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥ naau karataa kaadar kare kiau bol hovai jokheevadai |
ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥ de gunaa sat bhain bharaav hai paarangat daan parreevadai |
ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥ naanak raaj chalaaeaa sach kott sataanee neev dai |
ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥ lahane dharion chhat sir kar sifatee amrit peevadai |
ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥ mat gur aatam dev dee kharrag jor paraakue jeea dai |
ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥ gur chele raharaas keeee naanak salaamat theevadai |
ਸਹਿ ਟਿਕਾ ਦਿਤੋਸੁ ਜੀਵਦੈ ॥੧॥ seh ttikaa ditos jeevadai |1|
ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥ lahane dee feraaeeai naanakaa dohee khatteeai |
ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥ jot ohaa jugat saae seh kaaeaa fer palatteeai |
ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥ jhulai su chhat niranjanee mal takhat baitthaa gur hatteeai |
ਕਰਹਿ ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ ॥ kareh ji gur furamaaeaa sil jog aloonee chatteeai |
Original Gurmukhi with romanized transliteration, via the GurbaniNow API. An English translation will be added once a cleared translation is available.