Sikhism
Ang-901 85
Text
ਮਾਲੀ ਗਉੜਾ ਮਹਲਾ ੪ ॥ maalee gaurraa mahalaa 4 |
ਸਭਿ ਸਿਧ ਸਾਧਿਕ ਮੁਨਿ ਜਨਾ ਮਨਿ ਭਾਵਨੀ ਹਰਿ ਧਿਆਇਓ ॥ sabh sidh saadhik mun janaa man bhaavanee har dhiaaeo |
ਅਪਰੰਪਰੋ ਪਾਰਬ੍ਰਹਮੁ ਸੁਆਮੀ ਹਰਿ ਅਲਖੁ ਗੁਰੂ ਲਖਾਇਓ ॥੧॥ ਰਹਾਉ ॥ aparanparo paarabraham suaamee har alakh guroo lakhaaeo |1| rahaau |
ਹਮ ਨੀਚ ਮਧਿਮ ਕਰਮ ਕੀਏ ਨਹੀ ਚੇਤਿਓ ਹਰਿ ਰਾਇਓ ॥ ham neech madhim karam kee nahee chetio har raaeo |
ਹਰਿ ਆਨਿ ਮੇਲਿਓ ਸਤਿਗੁਰੂ ਖਿਨੁ ਬੰਧ ਮੁਕਤਿ ਕਰਾਇਓ ॥੧॥ har aan melio satiguroo khin bandh mukat karaaeo |1|
ਪ੍ਰਭਿ ਮਸਤਕੇ ਧੁਰਿ ਲੀਖਿਆ ਗੁਰਮਤੀ ਹਰਿ ਲਿਵ ਲਾਇਓ ॥ prabh masatake dhur leekhiaa guramatee har liv laaeo |
ਪੰਚ ਸਬਦ ਦਰਗਹ ਬਾਜਿਆ ਹਰਿ ਮਿਲਿਓ ਮੰਗਲੁ ਗਾਇਓ ॥੨॥ panch sabad daragah baajiaa har milio mangal gaaeo |2|
ਪਤਿਤ ਪਾਵਨੁ ਨਾਮੁ ਨਰਹਰਿ ਮੰਦਭਾਗੀਆਂ ਨਹੀ ਭਾਇਓ ॥ patit paavan naam narahar mandabhaageean nahee bhaaeo |
ਤੇ ਗਰਭ ਜੋਨੀ ਗਾਲੀਅਹਿ ਜਿਉ ਲੋਨੁ ਜਲਹਿ ਗਲਾਇਓ ॥੩॥ te garabh jonee gaaleeeh jiau lon jaleh galaaeo |3|
ਮਤਿ ਦੇਹਿ ਹਰਿ ਪ੍ਰਭ ਅਗਮ ਠਾਕੁਰ ਗੁਰ ਚਰਨ ਮਨੁ ਮੈ ਲਾਇਓ ॥ mat dehi har prabh agam tthaakur gur charan man mai laaeo |
ਹਰਿ ਰਾਮ ਨਾਮੈ ਰਹਉ ਲਾਗੋ ਜਨ ਨਾਨਕ ਨਾਮਿ ਸਮਾਇਓ ॥੪॥੩॥ har raam naamai rhau laago jan naanak naam samaaeo |4|3|
ਮਾਲੀ ਗਉੜਾ ਮਹਲਾ ੪ ॥ maalee gaurraa mahalaa 4 |
ਮੇਰਾ ਮਨੁ ਰਾਮ ਨਾਮਿ ਰਸਿ ਲਾਗਾ ॥ meraa man raam naam ras laagaa |
ਕਮਲ ਪ੍ਰਗਾਸੁ ਭਇਆ ਗੁਰੁ ਪਾਇਆ ਹਰਿ ਜਪਿਓ ਭ੍ਰਮੁ ਭਉ ਭਾਗਾ ॥੧॥ ਰਹਾਉ ॥ kamal pragaas bheaa gur paaeaa har japio bhram bhau bhaagaa |1| rahaau |
ਭੈ ਭਾਇ ਭਗਤਿ ਲਾਗੋ ਮੇਰਾ ਹੀਅਰਾ ਮਨੁ ਸੋਇਓ ਗੁਰਮਤਿ ਜਾਗਾ ॥ bhai bhaae bhagat laago meraa heearaa man soeo guramat jaagaa |
ਕਿਲਬਿਖ ਖੀਨ ਭਏ ਸਾਂਤਿ ਆਈ ਹਰਿ ਉਰ ਧਾਰਿਓ ਵਡਭਾਗਾ ॥੧॥ kilabikh kheen bhe saant aaee har ur dhaario vaddabhaagaa |1|
ਮਨਮੁਖੁ ਰੰਗੁ ਕਸੁੰਭੁ ਹੈ ਕਚੂਆ ਜਿਉ ਕੁਸਮ ਚਾਰਿ ਦਿਨ ਚਾਗਾ ॥ manamukh rang kasunbh hai kachooaa jiau kusam chaar din chaagaa |
ਖਿਨ ਮਹਿ ਬਿਨਸਿ ਜਾਇ ਪਰਤਾਪੈ ਡੰਡੁ ਧਰਮ ਰਾਇ ਕਾ ਲਾਗਾ ॥੨॥ khin meh binas jaae parataapai ddandd dharam raae kaa laagaa |2|
ਸਤਸੰਗਤਿ ਪ੍ਰੀਤਿ ਸਾਧ ਅਤਿ ਗੂੜੀ ਜਿਉ ਰੰਗੁ ਮਜੀਠ ਬਹੁ ਲਾਗਾ ॥ satasangat preet saadh at goorree jiau rang majeetth bahu laagaa |
ਕਾਇਆ ਕਾਪਰੁ ਚੀਰ ਬਹੁ ਫਾਰੇ ਹਰਿ ਰੰਗੁ ਨ ਲਹੈ ਸਭਾਗਾ ॥੩॥ kaaeaa kaapar cheer bahu faare har rang na lahai sabhaagaa |3|
ਹਰਿ ਚਾਰ੍ਹਿਓ ਰੰਗੁ ਮਿਲੈ ਗੁਰੁ ਸੋਭਾ ਹਰਿ ਰੰਗਿ ਚਲੂਲੈ ਰਾਂਗਾ ॥ har chaarhio rang milai gur sobhaa har rang chaloolai raangaa |
ਜਨ ਨਾਨਕੁ ਤਿਨ ਕੇ ਚਰਨ ਪਖਾਰੈ ਜੋ ਹਰਿ ਚਰਨੀ ਜਨੁ ਲਾਗਾ ॥੪॥੪॥ jan naanak tin ke charan pakhaarai jo har charanee jan laagaa |4|4|
ਮਾਲੀ ਗਉੜਾ ਮਹਲਾ ੪ ॥ maalee gaurraa mahalaa 4 |
ਮੇਰੇ ਮਨ ਭਜੁ ਹਰਿ ਹਰਿ ਨਾਮੁ ਗੁਪਾਲਾ ॥ mere man bhaj har har naam gupaalaa |
ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੈ ਮਤਿ ਗੁਰਮਤਿ ਰਾਮ ਰਸਾਲਾ ॥੧॥ ਰਹਾਉ ॥ meraa man tan leen bheaa raam naamai mat guramat raam rasaalaa |1| rahaau |
ਗੁਰਮਤਿ ਨਾਮੁ ਧਿਆਈਐ ਹਰਿ ਹਰਿ ਮਨਿ ਜਪੀਐ ਹਰਿ ਜਪਮਾਲਾ ॥ guramat naam dhiaaeeai har har man japeeai har japamaalaa |
ਜਿਨੑ ਕੈ ਮਸਤਕਿ ਲੀਖਿਆ ਹਰਿ ਮਿਲਿਆ ਹਰਿ ਬਨਮਾਲਾ ॥੧॥ jina kai masatak leekhiaa har miliaa har banamaalaa |1|
ਜਿਨੑ ਹਰਿ ਨਾਮੁ ਧਿਆਇਆ ਤਿਨੑ ਚੂਕੇ ਸਰਬ ਜੰਜਾਲਾ ॥ jina har naam dhiaaeaa tina chooke sarab janjaalaa |
ਤਿਨੑ ਜਮੁ ਨੇੜਿ ਨ ਆਵਈ ਗੁਰਿ ਰਾਖੇ ਹਰਿ ਰਖਵਾਲਾ ॥੨॥ tina jam nerr na aavee gur raakhe har rakhavaalaa |2|
ਹਮ ਬਾਰਿਕ ਕਿਛੂ ਨ ਜਾਣਹੂ ਹਰਿ ਮਾਤ ਪਿਤਾ ਪ੍ਰਤਿਪਾਲਾ ॥ ham baarik kichhoo na jaanahoo har maat pitaa pratipaalaa |
ਕਰੁ ਮਾਇਆ ਅਗਨਿ ਨਿਤ ਮੇਲਤੇ ਗੁਰਿ ਰਾਖੇ ਦੀਨ ਦਇਆਲਾ ॥੩॥ kar maaeaa agan nit melate gur raakhe deen deaalaa |3|
ਬਹੁ ਮੈਲੇ ਨਿਰਮਲ ਹੋਇਆ ਸਭ ਕਿਲਬਿਖ ਹਰਿ ਜਸਿ ਜਾਲਾ ॥ bahu maile niramal hoeaa sabh kilabikh har jas jaalaa |
ਮਨਿ ਅਨਦੁ ਭਇਆ ਗੁਰੁ ਪਾਇਆ ਜਨ ਨਾਨਕ ਸਬਦਿ ਨਿਹਾਲਾ ॥੪॥੫॥ man anad bheaa gur paaeaa jan naanak sabad nihaalaa |4|5|
ਮਾਲੀ ਗਉੜਾ ਮਹਲਾ ੪ ॥ maalee gaurraa mahalaa 4 |
Original Gurmukhi with romanized transliteration, via the GurbaniNow API. An English translation will be added once a cleared translation is available.