U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 94

Text

1

ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥ e man har jeeo chet too manahu taj vikaar |

2

ਗੁਰ ਕੈ ਸਬਦਿ ਧਿਆਇ ਤੂ ਸਚਿ ਲਗੀ ਪਿਆਰੁ ॥੧॥ ਰਹਾਉ ॥ gur kai sabad dhiaae too sach lagee piaar |1| rahaau |

3

ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਊ ਨ ਪਾਇ ॥ aithai naavahu bhuliaa fir hath kithaaoo na paae |

4

ਜੋਨੀ ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥੨॥ jonee sabh bhavaaeean bisattaa maeh samaae |2|

5

ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ ॥ vaddabhaagee gur paaeaa poorab likhiaa maae |

6

ਅਨਦਿਨੁ ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥੩॥ anadin sachee bhagat kar sachaa le milaae |3|

7

ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ ॥ aape srisatt sabh saajeean aape nadar karee |

8

ਨਾਨਕ ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥੪॥੨॥ naanak naam vaddiaaeea jai bhaavai tai dee |4|2|

9

ਮਾਰੂ ਮਹਲਾ ੩ ॥ maaroo mahalaa 3 |

10

ਪਿਛਲੇ ਗੁਨਹ ਬਖਸਾਇ ਜੀਉ ਅਬ ਤੂ ਮਾਰਗਿ ਪਾਇ ॥ pichhale gunah bakhasaae jeeo ab too maarag paae |

11

ਹਰਿ ਕੀ ਚਰਣੀ ਲਾਗਿ ਰਹਾ ਵਿਚਹੁ ਆਪੁ ਗਵਾਇ ॥੧॥ har kee charanee laag rahaa vichahu aap gavaae |1|

12

ਮੇਰੇ ਮਨ ਗੁਰਮੁਖਿ ਨਾਮੁ ਹਰਿ ਧਿਆਇ ॥ mere man guramukh naam har dhiaae |

13

ਸਦਾ ਹਰਿ ਚਰਣੀ ਲਾਗਿ ਰਹਾ ਇਕ ਮਨਿ ਏਕੈ ਭਾਇ ॥੧॥ ਰਹਾਉ ॥ sadaa har charanee laag rahaa ik man ekai bhaae |1| rahaau |

14

ਨਾ ਮੈ ਜਾਤਿ ਨ ਪਤਿ ਹੈ ਨਾ ਮੈ ਥੇਹੁ ਨ ਥਾਉ ॥ naa mai jaat na pat hai naa mai thehu na thaau |

15

ਸਬਦਿ ਭੇਦਿ ਭ੍ਰਮੁ ਕਟਿਆ ਗੁਰਿ ਨਾਮੁ ਦੀਆ ਸਮਝਾਇ ॥੨॥ sabad bhed bhram kattiaa gur naam deea samajhaae |2|

16

ਇਹੁ ਮਨੁ ਲਾਲਚ ਕਰਦਾ ਫਿਰੈ ਲਾਲਚਿ ਲਾਗਾ ਜਾਇ ॥ eihu man laalach karadaa firai laalach laagaa jaae |

17

ਧੰਧੈ ਕੂੜਿ ਵਿਆਪਿਆ ਜਮ ਪੁਰਿ ਚੋਟਾ ਖਾਇ ॥੩॥ dhandhai koorr viaapiaa jam pur chottaa khaae |3|

18

ਨਾਨਕ ਸਭੁ ਕਿਛੁ ਆਪੇ ਆਪਿ ਹੈ ਦੂਜਾ ਨਾਹੀ ਕੋਇ ॥ naanak sabh kichh aape aap hai doojaa naahee koe |

19

ਭਗਤਿ ਖਜਾਨਾ ਬਖਸਿਓਨੁ ਗੁਰਮੁਖਾ ਸੁਖੁ ਹੋਇ ॥੪॥੩॥ bhagat khajaanaa bakhasion guramukhaa sukh hoe |4|3|

20

ਮਾਰੂ ਮਹਲਾ ੩ ॥ maaroo mahalaa 3 |

21

ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥ sach rate se ttol lahu se virale sansaar |

22

ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥੧॥ tin miliaa mukh ujalaa jap naam muraar |1|

23

ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥ baabaa saachaa saahib ridai samaal |

24

ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥੧॥ ਰਹਾਉ ॥ satigur apanaa puchh dekh lehu vakhar bhaal |1| rahaau |

25

ਇਕੁ ਸਚਾ ਸਭ ਸੇਵਦੀ ਧੁਰਿ ਭਾਗਿ ਮਿਲਾਵਾ ਹੋਇ ॥ eik sachaa sabh sevadee dhur bhaag milaavaa hoe |

26

ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥੨॥ guramukh mile se na vichhurreh paaveh sach soe |2|

27

ਇਕਿ ਭਗਤੀ ਸਾਰ ਨ ਜਾਣਨੀ ਮਨਮੁਖ ਭਰਮਿ ਭੁਲਾਇ ॥ eik bhagatee saar na jaananee manamukh bharam bhulaae |

28

ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥੩॥ onaa vich aap varatadaa karanaa kichhoo na jaae |3|

29

ਜਿਸੁ ਨਾਲਿ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥ jis naal jor na chalee khale keechai aradaas |

30

ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥੪॥੪॥ naanak guramukh naam man vasai taa sun kare saabaas |4|4|

31

ਮਾਰੂ ਮਹਲਾ ੩ ॥ maaroo mahalaa 3 |

32

ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥ maaroo te seetal kare manoorahu kanchan hoe |

33

ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥੧॥ so saachaa saalaaheeai tis jevadd avar na koe |1|

34

ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥ mere man anadin dhiaae har naau |

35

ਸਤਿਗੁਰ ਕੈ ਬਚਨਿ ਅਰਾਧਿ ਤੂ ਅਨਦਿਨੁ ਗੁਣ ਗਾਉ ॥੧॥ ਰਹਾਉ ॥ satigur kai bachan araadh too anadin gun gaau |1| rahaau |

36

ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥ guramukh eko jaaneeai jaa satigur dee bujhaae |

37

ਸੋ ਸਤਿਗੁਰੁ ਸਾਲਾਹੀਐ ਜਿਦੂ ਏਹ ਸੋਝੀ ਪਾਇ ॥੨॥ so satigur saalaaheeai jidoo eeh sojhee paae |2|

38

ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ ਜਾਇ ॥ satigur chhodd doojai lage kiaa karan agai jaae |

39

ਜਮ ਪੁਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੩॥ jam pur badhe maareeeh bahutee milai sajaae |3|

Original Gurmukhi with romanized transliteration, via the GurbaniNow API. An English translation will be added once a cleared translation is available.