U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 95

Text

1

ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥ meraa prabh veparavaahu hai naa tis til na tamaae |

2

ਨਾਨਕ ਤਿਸੁ ਸਰਣਾਈ ਭਜਿ ਪਉ ਆਪੇ ਬਖਸਿ ਮਿਲਾਇ ॥੪॥੫॥ naanak tis saranaaee bhaj pau aape bakhas milaae |4|5|

3

ਮਾਰੂ ਮਹਲਾ ੪ ਘਰੁ ੨ ॥ maaroo mahalaa 4 ghar 2 |

4

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

5

ਜਪਿਓ ਨਾਮੁ ਸੁਕ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ ॥ japio naam suk janak gur bachanee har har saran pare |

6

ਦਾਲਦੁ ਭੰਜਿ ਸੁਦਾਮੇ ਮਿਲਿਓ ਭਗਤੀ ਭਾਇ ਤਰੇ ॥ daalad bhanj sudaame milio bhagatee bhaae tare |

7

ਭਗਤਿ ਵਛਲੁ ਹਰਿ ਨਾਮੁ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ ॥੧॥ bhagat vachhal har naam kritaarath guramukh kripaa kare |1|

8

ਮੇਰੇ ਮਨ ਨਾਮੁ ਜਪਤ ਉਧਰੇ ॥ mere man naam japat udhare |

9

ਧ੍ਰੂ ਪ੍ਰਹਿਲਾਦੁ ਬਿਦਰੁ ਦਾਸੀ ਸੁਤੁ ਗੁਰਮੁਖਿ ਨਾਮਿ ਤਰੇ ॥੧॥ ਰਹਾਉ ॥ dhraoo prahilaad bidar daasee sut guramukh naam tare |1| rahaau |

10

ਕਲਜੁਗਿ ਨਾਮੁ ਪ੍ਰਧਾਨੁ ਪਦਾਰਥੁ ਭਗਤ ਜਨਾ ਉਧਰੇ ॥ kalajug naam pradhaan padaarath bhagat janaa udhare |

11

ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ ਸਭਿ ਦੋਖ ਗਏ ਚਮਰੇ ॥ naamaa jaideo kabeer trilochan sabh dokh ge chamare |

12

ਗੁਰਮੁਖਿ ਨਾਮਿ ਲਗੇ ਸੇ ਉਧਰੇ ਸਭਿ ਕਿਲਬਿਖ ਪਾਪ ਟਰੇ ॥੨॥ guramukh naam lage se udhare sabh kilabikh paap ttare |2|

13

ਜੋ ਜੋ ਨਾਮੁ ਜਪੈ ਅਪਰਾਧੀ ਸਭਿ ਤਿਨ ਕੇ ਦੋਖ ਪਰਹਰੇ ॥ jo jo naam japai aparaadhee sabh tin ke dokh parahare |

14

ਬੇਸੁਆ ਰਵਤ ਅਜਾਮਲੁ ਉਧਰਿਓ ਮੁਖਿ ਬੋਲੈ ਨਾਰਾਇਣੁ ਨਰਹਰੇ ॥ besuaa ravat ajaamal udhario mukh bolai naaraaein narahare |

15

ਨਾਮੁ ਜਪਤ ਉਗ੍ਰਸੈਣਿ ਗਤਿ ਪਾਈ ਤੋੜਿ ਬੰਧਨ ਮੁਕਤਿ ਕਰੇ ॥੩॥ naam japat ugrasain gat paaee torr bandhan mukat kare |3|

16

ਜਨ ਕਉ ਆਪਿ ਅਨੁਗ੍ਰਹੁ ਕੀਆ ਹਰਿ ਅੰਗੀਕਾਰੁ ਕਰੇ ॥ jan kau aap anugrahu keea har angeekaar kare |

17

ਸੇਵਕ ਪੈਜ ਰਖੈ ਮੇਰਾ ਗੋਵਿਦੁ ਸਰਣਿ ਪਰੇ ਉਧਰੇ ॥ sevak paij rakhai meraa govid saran pare udhare |

18

ਜਨ ਨਾਨਕ ਹਰਿ ਕਿਰਪਾ ਧਾਰੀ ਉਰ ਧਰਿਓ ਨਾਮੁ ਹਰੇ ॥੪॥੧॥ jan naanak har kirapaa dhaaree ur dhario naam hare |4|1|

19

ਮਾਰੂ ਮਹਲਾ ੪ ॥ maaroo mahalaa 4 |

20

ਸਿਧ ਸਮਾਧਿ ਜਪਿਓ ਲਿਵ ਲਾਈ ਸਾਧਿਕ ਮੁਨਿ ਜਪਿਆ ॥ sidh samaadh japio liv laaee saadhik mun japiaa |

21

ਜਤੀ ਸਤੀ ਸੰਤੋਖੀ ਧਿਆਇਆ ਮੁਖਿ ਇੰਦ੍ਰਾਦਿਕ ਰਵਿਆ ॥ jatee satee santokhee dhiaaeaa mukh indraadik raviaa |

22

ਸਰਣਿ ਪਰੇ ਜਪਿਓ ਤੇ ਭਾਏ ਗੁਰਮੁਖਿ ਪਾਰਿ ਪਇਆ ॥੧॥ saran pare japio te bhaae guramukh paar peaa |1|

23

ਮੇਰੇ ਮਨ ਨਾਮੁ ਜਪਤ ਤਰਿਆ ॥ mere man naam japat tariaa |

24

ਧੰਨਾ ਜਟੁ ਬਾਲਮੀਕੁ ਬਟਵਾਰਾ ਗੁਰਮੁਖਿ ਪਾਰਿ ਪਇਆ ॥੧॥ ਰਹਾਉ ॥ dhanaa jatt baalameek battavaaraa guramukh paar peaa |1| rahaau |

25

ਸੁਰਿ ਨਰ ਗਣ ਗੰਧਰਬੇ ਜਪਿਓ ਰਿਖਿ ਬਪੁਰੈ ਹਰਿ ਗਾਇਆ ॥ sur nar gan gandharabe japio rikh bapurai har gaaeaa |

26

ਸੰਕਰਿ ਬ੍ਰਹਮੈ ਦੇਵੀ ਜਪਿਓ ਮੁਖਿ ਹਰਿ ਹਰਿ ਨਾਮੁ ਜਪਿਆ ॥ sankar brahamai devee japio mukh har har naam japiaa |

27

ਹਰਿ ਹਰਿ ਨਾਮਿ ਜਿਨਾ ਮਨੁ ਭੀਨਾ ਤੇ ਗੁਰਮੁਖਿ ਪਾਰਿ ਪਇਆ ॥੨॥ har har naam jinaa man bheenaa te guramukh paar peaa |2|

28

ਕੋਟਿ ਕੋਟਿ ਤੇਤੀਸ ਧਿਆਇਓ ਹਰਿ ਜਪਤਿਆ ਅੰਤੁ ਨ ਪਾਇਆ ॥ kott kott tetees dhiaaeo har japatiaa ant na paaeaa |

29

ਬੇਦ ਪੁਰਾਣ ਸਿਮ੍ਰਿਤਿ ਹਰਿ ਜਪਿਆ ਮੁਖਿ ਪੰਡਿਤ ਹਰਿ ਗਾਇਆ ॥ bed puraan simrit har japiaa mukh panddit har gaaeaa |

30

ਨਾਮੁ ਰਸਾਲੁ ਜਿਨਾ ਮਨਿ ਵਸਿਆ ਤੇ ਗੁਰਮੁਖਿ ਪਾਰਿ ਪਇਆ ॥੩॥ naam rasaal jinaa man vasiaa te guramukh paar peaa |3|

31

ਅਨਤ ਤਰੰਗੀ ਨਾਮੁ ਜਿਨ ਜਪਿਆ ਮੈ ਗਣਤ ਨ ਕਰਿ ਸਕਿਆ ॥ anat tarangee naam jin japiaa mai ganat na kar sakiaa |

32

ਗੋਬਿਦੁ ਕ੍ਰਿਪਾ ਕਰੇ ਥਾਇ ਪਾਏ ਜੋ ਹਰਿ ਪ੍ਰਭ ਮਨਿ ਭਾਇਆ ॥ gobid kripaa kare thaae paae jo har prabh man bhaaeaa |

33

ਗੁਰਿ ਧਾਰਿ ਕ੍ਰਿਪਾ ਹਰਿ ਨਾਮੁ ਦ੍ਰਿੜਾਇਓ ਜਨ ਨਾਨਕ ਨਾਮੁ ਲਇਆ ॥੪॥੨॥ gur dhaar kripaa har naam drirraaeo jan naanak naam leaa |4|2|

Original Gurmukhi with romanized transliteration, via the GurbaniNow API. An English translation will be added once a cleared translation is available.