Sikhism
Ang-901 97
Text
ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥੧॥ guramukhaa man parateet hai gur poorai naam samaanee |1|
ਮਨ ਮੇਰੇ ਮੈ ਹਰਿ ਹਰਿ ਕਥਾ ਮਨਿ ਭਾਣੀ ॥ man mere mai har har kathaa man bhaanee |
ਹਰਿ ਹਰਿ ਕਥਾ ਨਿਤ ਸਦਾ ਕਰਿ ਗੁਰਮੁਖਿ ਅਕਥ ਕਹਾਣੀ ॥੧॥ ਰਹਾਉ ॥ har har kathaa nit sadaa kar guramukh akath kahaanee |1| rahaau |
ਮੈ ਮਨੁ ਤਨੁ ਖੋਜਿ ਢੰਢੋਲਿਆ ਕਿਉ ਪਾਈਐ ਅਕਥ ਕਹਾਣੀ ॥ mai man tan khoj dtandtoliaa kiau paaeeai akath kahaanee |
ਸੰਤ ਜਨਾ ਮਿਲਿ ਪਾਇਆ ਸੁਣਿ ਅਕਥ ਕਥਾ ਮਨਿ ਭਾਣੀ ॥ sant janaa mil paaeaa sun akath kathaa man bhaanee |
ਮੇਰੈ ਮਨਿ ਤਨਿ ਨਾਮੁ ਅਧਾਰੁ ਹਰਿ ਮੈ ਮੇਲੇ ਪੁਰਖੁ ਸੁਜਾਣੀ ॥੨॥ merai man tan naam adhaar har mai mele purakh sujaanee |2|
ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ ਮਿਲਿ ਸੁਰਤੀ ਸੁਰਤਿ ਸਮਾਣੀ ॥ gur purakhai purakh milaae prabh mil suratee surat samaanee |
ਵਡਭਾਗੀ ਗੁਰੁ ਸੇਵਿਆ ਹਰਿ ਪਾਇਆ ਸੁਘੜ ਸੁਜਾਣੀ ॥ vaddabhaagee gur seviaa har paaeaa sugharr sujaanee |
ਮਨਮੁਖ ਭਾਗ ਵਿਹੂਣਿਆ ਤਿਨ ਦੁਖੀ ਰੈਣਿ ਵਿਹਾਣੀ ॥੩॥ manamukh bhaag vihooniaa tin dukhee rain vihaanee |3|
ਹਮ ਜਾਚਿਕ ਦੀਨ ਪ੍ਰਭ ਤੇਰਿਆ ਮੁਖਿ ਦੀਜੈ ਅੰਮ੍ਰਿਤ ਬਾਣੀ ॥ ham jaachik deen prabh teriaa mukh deejai amrit baanee |
ਸਤਿਗੁਰੁ ਮੇਰਾ ਮਿਤ੍ਰੁ ਪ੍ਰਭ ਹਰਿ ਮੇਲਹੁ ਸੁਘੜ ਸੁਜਾਣੀ ॥ satigur meraa mitru prabh har melahu sugharr sujaanee |
ਜਨ ਨਾਨਕ ਸਰਣਾਗਤੀ ਕਰਿ ਕਿਰਪਾ ਨਾਮਿ ਸਮਾਣੀ ॥੪॥੩॥੫॥ jan naanak saranaagatee kar kirapaa naam samaanee |4|3|5|
ਮਾਰੂ ਮਹਲਾ ੪ ॥ maaroo mahalaa 4 |
ਹਰਿ ਭਾਉ ਲਗਾ ਬੈਰਾਗੀਆ ਵਡਭਾਗੀ ਹਰਿ ਮਨਿ ਰਾਖੁ ॥ har bhaau lagaa bairaageea vaddabhaagee har man raakh |
ਮਿਲਿ ਸੰਗਤਿ ਸਰਧਾ ਊਪਜੈ ਗੁਰਸਬਦੀ ਹਰਿ ਰਸੁ ਚਾਖੁ ॥ mil sangat saradhaa aoopajai gurasabadee har ras chaakh |
ਸਭੁ ਮਨੁ ਤਨੁ ਹਰਿਆ ਹੋਇਆ ਗੁਰਬਾਣੀ ਹਰਿ ਗੁਣ ਭਾਖੁ ॥੧॥ sabh man tan hariaa hoeaa gurabaanee har gun bhaakh |1|
ਮਨ ਪਿਆਰਿਆ ਮਿਤ੍ਰਾ ਹਰਿ ਹਰਿ ਨਾਮ ਰਸੁ ਚਾਖੁ ॥ man piaariaa mitraa har har naam ras chaakh |
ਗੁਰਿ ਪੂਰੈ ਹਰਿ ਪਾਇਆ ਹਲਤਿ ਪਲਤਿ ਪਤਿ ਰਾਖੁ ॥੧॥ ਰਹਾਉ ॥ gur poorai har paaeaa halat palat pat raakh |1| rahaau |
ਹਰਿ ਹਰਿ ਨਾਮੁ ਧਿਆਈਐ ਹਰਿ ਕੀਰਤਿ ਗੁਰਮੁਖਿ ਚਾਖੁ ॥ har har naam dhiaaeeai har keerat guramukh chaakh |
ਤਨੁ ਧਰਤੀ ਹਰਿ ਬੀਜੀਐ ਵਿਚਿ ਸੰਗਤਿ ਹਰਿ ਪ੍ਰਭ ਰਾਖੁ ॥ tan dharatee har beejeeai vich sangat har prabh raakh |
ਅੰਮ੍ਰਿਤੁ ਹਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ ਚਾਖੁ ॥੨॥ amrit har har naam hai gur poorai har ras chaakh |2|
ਮਨਮੁਖ ਤ੍ਰਿਸਨਾ ਭਰਿ ਰਹੇ ਮਨਿ ਆਸਾ ਦਹ ਦਿਸ ਬਹੁ ਲਾਖੁ ॥ manamukh trisanaa bhar rahe man aasaa deh dis bahu laakh |
ਬਿਨੁ ਨਾਵੈ ਧ੍ਰਿਗੁ ਜੀਵਦੇ ਵਿਚਿ ਬਿਸਟਾ ਮਨਮੁਖ ਰਾਖੁ ॥ bin naavai dhrig jeevade vich bisattaa manamukh raakh |
ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥੩॥ oe aaveh jaeh bhavaaeeeh bahu jonee duragandh bhaakh |3|
ਤ੍ਰਾਹਿ ਤ੍ਰਾਹਿ ਸਰਣਾਗਤੀ ਹਰਿ ਦਇਆ ਧਾਰਿ ਪ੍ਰਭ ਰਾਖੁ ॥ traeh traeh saranaagatee har deaa dhaar prabh raakh |
ਸੰਤਸੰਗਤਿ ਮੇਲਾਪੁ ਕਰਿ ਹਰਿ ਨਾਮੁ ਮਿਲੈ ਪਤਿ ਸਾਖੁ ॥ santasangat melaap kar har naam milai pat saakh |
ਹਰਿ ਹਰਿ ਨਾਮੁ ਧਨੁ ਪਾਇਆ ਜਨ ਨਾਨਕ ਗੁਰਮਤਿ ਭਾਖੁ ॥੪॥੪॥੬॥ har har naam dhan paaeaa jan naanak guramat bhaakh |4|4|6|
ਮਾਰੂ ਮਹਲਾ ੪ ਘਰੁ ੫ ॥ maaroo mahalaa 4 ghar 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਰਿ ਹਰਿ ਭਗਤਿ ਭਰੇ ਭੰਡਾਰਾ ॥ har har bhagat bhare bhanddaaraa |
ਗੁਰਮੁਖਿ ਰਾਮੁ ਕਰੇ ਨਿਸਤਾਰਾ ॥ guramukh raam kare nisataaraa |
ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਸੋ ਹਰਿ ਕੇ ਗੁਣ ਗਾਵੈ ਜੀਉ ॥੧॥ jis no kripaa kare meraa suaamee so har ke gun gaavai jeeo |1|
ਹਰਿ ਹਰਿ ਕ੍ਰਿਪਾ ਕਰੇ ਬਨਵਾਲੀ ॥ har har kripaa kare banavaalee |
ਹਰਿ ਹਿਰਦੈ ਸਦਾ ਸਦਾ ਸਮਾਲੀ ॥ har hiradai sadaa sadaa samaalee |
ਹਰਿ ਹਰਿ ਨਾਮੁ ਜਪਹੁ ਮੇਰੇ ਜੀਅੜੇ ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥੧॥ ਰਹਾਉ ॥ har har naam japahu mere jeearre jap har har naam chhaddaavai jeeo |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.